ਮੋਰੋਕੋ: ਉੱਤਰੀ ਅਫਰੀਕਾ ਦੇ ਮੋਰੋਕੋ ਸ਼ਹਿਰ ਵਿੱਚ 6.8 ਤੀਬਰਤਾ ਦੇ ਭੂਚਾਲ ਨੇ ਭਾਰੀ ਤਬਾਹੀ ਮਚਾਈ ਹੈ। ਸਥਾਨਕ ਮੀਡੀਆ ਮੁਤਾਬਕ ਭੂਚਾਲ ਕਾਰਨ ਕਈ ਇਮਾਰਤਾਂ ਤਬਾਹ ਹੋ ਗਈਆਂ ਹਨ। ਮੋਰੱਕੋ ਦੇ ਮੀਡੀਆ ਮੁਤਾਬਕ ਇਸ ਭੂਚਾਲ ਕਾਰਨ ਹੁਣ ਤੱਕ 300 ਲੋਕਾਂ ਦੀ ਜਾਨ ਜਾ ਚੁੱਕੀ ਹੈ। ਮਰਨ ਵਾਲਿਆਂ ਦੀ ਗਿਣਤੀ ਹੋਰ ਵਧਣ ਦਾ ਖਦਸ਼ਾ ਹੈ। ਦੂਜੇ ਪਾਸੇ ਭੂਚਾਲ ਤੋਂ ਬਾਅਦ ਵੱਡੇ ਪੱਧਰ ‘ਤੇ ਰਾਹਤ ਅਤੇ ਬਚਾਅ ਕਾਰਜ ਜਾਰੀ ਹਨ।
ਦੱਸਿਆ ਜਾ ਰਿਹਾ ਹੈ ਕਿ ਭੂਚਾਲ ਦਾ ਕੇਂਦਰ ਮਾਰਾਕੇਸ਼ ਸ਼ਹਿਰ ਤੋਂ 75 ਕਿਲੋਮੀਟਰ ਪੱਛਮ ‘ਚ ਸਥਿਤ ਸੀ। ਭੂਚਾਲ ਦੇ ਝਟਕੇ ਇੰਨੇ ਜ਼ਬਰਦਸਤ ਸਨ ਕਿ ਵੱਡੀ ਗਿਣਤੀ ‘ਚ ਇਮਾਰਤਾਂ ਧਸ ਗਈਆਂ। ਇਸ ਦੇ ਨਾਲ ਹੀ ਕਈ ਇਮਾਰਤਾਂ ਦੇ ਬੁਰੀ ਤਰ੍ਹਾਂ ਨੁਕਸਾਨੇ ਜਾਣ ਦੀ ਵੀ ਸੂਚਨਾ ਮਿਲੀ ਹੈ।
