ਅਲਰਟ ! ਅੰਮ੍ਰਿਤਸਰ ਵਿਖੇ ਪਾਇਆ ਗਿਆ ਕੋਰੋਨਾ ਵਾਇਰਸ ਦਾ ਸ਼ੱਕੀ ਮਰੀਜ਼

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਕੋਰੋਨਾ ਵਾਇਰਸ ਦਾ ਕਹਿਰ ਚੀਨ ਸਮੇਤ ਪੂਰੀ ਦੁਨੀਆਂ ਵਿਚ ਜਾਰੀ ਹੈ। ਕੋਰੋਨਾ ਵਾਇਰਸ ਕਾਰਨ 1500 ਤੋਂ ਵੱਧ ਲੋਕ ਆਪਣੀ ਜਾਨ ਗੁਆ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਕੋਰੋਨਾ ਵਾਇਰਸ ਦਾ ਕਹਿਰ ਚੀਨ ਸਮੇਤ ਪੂਰੀ ਦੁਨੀਆਂ ਵਿਚ ਜਾਰੀ ਹੈ। ਕੋਰੋਨਾ ਵਾਇਰਸ ਕਾਰਨ 1500 ਤੋਂ ਵੱਧ ਲੋਕ ਆਪਣੀ ਜਾਨ ਗੁਆ ਚੁੱਕੇ ਹਨ ਜਦਕਿ ਹਜ਼ਾਰਾ ਲੋਕਾਂ ਨੂੰ ਇਸ ਵਾਇਰਸ ਦੀ ਲਾਗ ਲੱਗ ਚੁੱਕੀ ਹੈ। ਉੱਥੇ ਹੀ ਦੂਜੇ ਪਾਸੇ ਅੰਮ੍ਰਿਤਸਰ ਵਿਚ ਵੀ ਕੋਰੋਨਾ ਵਾਇਰਸ ਦਾ ਇਕ ਸ਼ੱਕੀ ਮਰੀਜ਼ ਪਾਇਆ ਗਿਆ ਹੈ ਜਿਸ ਨੂੰ ਕਿ ਹਸਪਤਾਲ ਵਿਚ ਦਾਖਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਪੀੜਤ ਮਲੇਸ਼ੀਆ ਤੋਂ ਦਿੱਲੀ ਪੁੱਜੀ ਉਡਾਣ ਰਾਹੀਂ ਭਾਰਤ ਪਹੁੰਚਿਆ ਸੀ ਪਰ ਦਿੱਲੀ ਏਅਰਪੋਰਟ ਵਿਚ ਜਾਂਚ ਦੌਰਾਨ ਉਸ ਵਿਚ ਕੋਰੋਨਾ ਵਾਇਰਸ ਦੇ ਕੋਈ ਲੱਛਣ ਨਹੀਂ ਪਾਏ ਗਏ ਪਰ ਜਦੋਂ ਉਹ ਦਿੱਲੀ ਤੋਂ ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਏਅਰਪੋਰਟ ਤੇ ਪਹੁਚਿਆਂ ਤਾਂ ਅਧਿਕਾਰੀਆਂ ਨੂੰ ਉਸ ਵਿਚ ਕੋਰੋਨਾ ਵਾਇਰਸ ਦੇ ਕੁੱਝ ਲੱਛਣ ਦਿਖਾਈ ਦਿੱਤੇ ਜਿਸ ਤੋਂ ਬਾਅਦ ਉਸ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕੀਤਾ ਗਿਆ ਹੈ ਅਤੇ ਉਸ ਦੇ ਬਲੱਡ ਸੈਂਪਲ ਪੁਣੇ ਦੀ ਲੈਂਬ ਵਿਚ ਜਾਂਚ ਲਈ ਭੇਜ ਦਿੱਤੇ ਗਏ ਹਨ।

 

ਉੱਥੇ ਹੀ ਦੂਜੇ ਪਾਸੇ ਸ਼ੱਕੀ ਮਰੀਜ਼ ਦੇ ਪਰਿਵਾਰਕ ਮੈਂਬਰਾ ਨੇ ਦੱਸਿਆ ਹੈ ਕਿ ਉਹ(ਪੀੜਤ) ਅਸਟ੍ਰੇਲੀਆ ਦੇ ਸਿਡਨੀ ਵਿਚ ਰਹਿੰਦਾ ਹੈ ਅਤੇ 12 ਸਾਲਾਂ ਬਾਅਦ ਭਾਰਤ ਆਇਆ ਸੀ ਅਤੇ ਉਸ ਨੂੰ ਇੱਥੇ ਆਏ 15-16 ਦਿਨ ਹੋਏ ਸਨ। ਮਰੀਜ਼ ਦੇ ਸਹੁਰੇ ਨੇ ਆਰੋਪ ਲਗਾਇਆ ਕਿ ਉਨ੍ਹਾਂ ਨੂੰ ਬੇਵਜ੍ਹਾ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੀੜਤ ਨੂੰ ਕੇਵਲ ਖਾਂਸੀ ਹੀ ਸੀ ਇਸ ਤੋਂ ਇਲਾਵਾ ਕੁੱਝ ਵੀ ਨਹੀਂ ਸੀ ਪਰ ਉਸ ਨੂੰ ਬਿਨਾਂ ਦੱਸੇ ਹੀ ਚੁੱਕ ਕੇ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

 

ਖੈਰ ਹੁਣ ਤਾਂ ਇਸ ਗੱਲ ਦਾ ਪਤਾ ਸ਼ੱਕੀ ਮਰੀਜ਼ ਦੇ ਬਲੱਡ ਸੈਂਪਲਾ ਦੀ ਜਾਂਚ ਰਿਪੋਰਟ ਤੋਂ ਹੀ ਪਤਾ ਚੱਲੇਗਾ ਕਿ ਉਹ ਕੋਰੋਨਾ ਵਾਇਰਸ ਨਾਲ ਪੀੜਤ ਹੈ ਜਾਂ ਨਹੀਂ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦੇ ਹੋਏ ਦੇਸ਼ ਦੇ ਹਰ ਏਅਰਪੋਰਟ ਉੱਤੇ ਪੂਰੀ ਨਿਗਰਾਨੀ ਰੱਖੀ ਜਾ ਰਹੀ ਹੈ ਕੋਈ ਵੀ ਯਾਤਰੀ ਬਿਨਾਂ ਜਾਂਚ ਤੋਂ ਲੱਗਣ ਨਹੀਂ ਦਿੱਤਾ ਜਾ ਰਿਹਾ ਹੈ।

Leave a Reply

Your email address will not be published. Required fields are marked *