ਕਾਂਗਰਸੀ MLA ਨੇ ਕੈਪਟਨ ਸਰਕਾਰ ਦੀ ਕੁਰਗੁਜ਼ਾਰੀ ਉੱਤੇ ਚੁਕੇ ਸਵਾਲ ਤਾਂ ਮੱਧ ਪ੍ਰਦੇਸ਼ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਦੇ ਦੋ ਵੱਡੇ ਸੂਬੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਪੂਰੇ ਕਰਕੇ ਸੱਤਾ ਵਿਚ ਆਈ ਸੀ ਪਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਦੇਸ਼ ਦੇ ਦੋ ਵੱਡੇ ਸੂਬੇ ਪੰਜਾਬ ਅਤੇ ਮੱਧ ਪ੍ਰਦੇਸ਼ ਵਿਚ ਕਾਂਗਰਸ ਲੋਕਾਂ ਨਾਲ ਵੱਡੇ-ਵੱਡੇ ਵਾਅਦੇ ਪੂਰੇ ਕਰਕੇ ਸੱਤਾ ਵਿਚ ਆਈ ਸੀ ਪਰ ਦੋਵੇਂ ਹੀ ਸੂਬਿਆਂ ਵਿਚ ਹੁਣ ਕਾਂਗਰਸ ਦੇ ਆਪਣੇ ਹੀ ਲੀਡਰ ਆਪਣੀ ਹੀ ਸਰਕਾਰ ਨੂੰ ਜਨਤਾ ਨਾਲ ਕੀਤੇ ਵਾਅਦੇ ਪੂਰੇ ਕਰਨ ਦੀ ਯਾਦ ਦਿਵਾ ਰਹੇ ਹਨ। ਦਰਅਸਲ ਇਕ ਪਾਸੇ ਪੰਜਾਬ ਦੇ ਵਿਚ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਆਪਣੀ ਹੀ ਸਰਕਾਰ ਨੂੰ ਵਾਅਦੇ ਪੂਰੇ ਕਰਨ ਲਈ ਚਿੱਠੀ ਲਿਖੀ ਹੈ ਉੱਥੇ ਹੀ ਦੂਜੇ ਪਾਸੇ ਮੱਧ ਪ੍ਰਦੇਸ਼ ਵਿਚ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਐਮਪੀ ਜੋਤੀਰਾਦਿਤਿਆ ਸਿੰਧਿਆ ਨੇ ਕਮਲਨਾਥ ਸਰਕਾਰ ਨੂੰ ਜਨਤਾ ਨਾਲ ਵਾਅਦੇ ਨਾ ਪੂਰੇ ਕਰਨ ਉੱਤੇ ਸੜਕ ਉੱਤੇ ਉੱਤਰਨ ਦੀ ਚੇਤਾਵਨੀ ਦਿੱਤੀ ਹੈ।

ਦਰਅਸਲ ਸਾਬਕਾ ਹਾਕੀ ਖਿਡਾਰੀ ਅਤੇ ਜਲੰਧਰ ਕੈਂਟ ਤੋਂ ਕਾਂਗਰਸੀ ਵਿਧਾਇਕ ਪਰਗਟ ਸਿੰਘ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਪੰਜਾਬ ਪ੍ਰਦੇਸ਼ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਇਕ ਚਿੱਠੀ ਲਿਖ ਕੇ ਕੈਪਟਨ ਸਰਕਾਰ ਦੀਆਂ ਕਾਰਗੁਜ਼ਾਰੀਆਂ ਉੱਤੇ ਸਵਾਲ ਖੜੇ ਕੀਤੇ ਹਨ। ਜਾਣਕਾਰੀ ਅਨੁਸਾਰ ਉਨ੍ਹਾਂ ਨੇ ਆਪਣੀ ਚਿੱਠੀ ਵਿਚ ਲਿਖਿਆ ਹੈ ਕਿ ਪੰਜਾਬ ਦੀ ਜਨਤਾ ਨੇ ਕਾਂਗਰਸ ਨੂੰ ਭਾਰੀ ਬਹੁਮੱਤ ਦੇ ਕੇ ਜਿਤਾਇਆ ਸੀ ਪਰ ਹੁਣ ਤੱਕ ਲੋਕਾਂ ਨਾਲ ਚੋਣਾਂ ਵਿਚ ਕੀਤੇ ਗਏ ਵਾਅਦੇ ਪੂਰੇ ਨਹੀਂ ਹੋ ਸਕੇ ਹਨ। ਉਨ੍ਹਾਂ ਕਿਹਾ ਕਿ ਸੂਬੇ ਵਿਚ ਰੇਤ ਮਾਫ਼ੀਆ ਅਤੇ ਡਰੱਗ ਮਾਫ਼ੀਆ ਉੱਤੇ ਸਰਕਾਰ ਹੁਣ ਵੀ ਕਾਬੂ ਨਹੀਂ ਪਾ ਸਕੀ ਹੈ।

ਉੱਧਰੇ ਦੂਜੇ ਪਾਸੇ ਮੱਧ ਪ੍ਰਦੇਸ਼ ਵਿਚ ਵੀ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਜੋਤੀਰਾਦਿਤਿਆ ਸਿੰਧਿਆ ਨੇ ਆਪਣੀ ਹੀ ਸਰਕਾਰ ਵਿਰੁੱਧ ਤਿੱਖੇ ਤੇਵਰ ਦਿਖਾਏ ਹਨ। ਉਨ੍ਹਾਂ ਕਿਹਾ ਹੈ ਕਿ ਜੇਕਰ ਉਨ੍ਹਾਂ ਦੀ ਸਰਕਾਰ ਚੋਣਾਂ ਦੌਰਾਨ ਜਾਰੀ ਕੀਤੇ ਘੋਸ਼ਣਾ ਪੱਤਰ ਨੂੰ ਪੂਰੀ ਤਰ੍ਹਾਂ ਲਾਗੂ ਨਹੀਂ ਕਰਦੀ ਤਾਂ ਉਹ ਸੜਕਾ ਉੱਤੇ ਉਤਰਣਗੇ। ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਸੂਬੇ ਵਿਚ ਸਰਕਾਰ ਬਣੀ ਨੂੰ ਅਜੇ ਸਾਲ ਹੋਇਆ ਹੈ ਇਸ ਕਰਕੇ ਥੋੜਾ ਸਬਰ ਜਰੂਰ ਕਰਨਾ ਹੋਵੇਗਾ। ਉੱਥੇ ਹੀ ਮੱਧ ਪ੍ਰਦੇਸ਼ ਦੇ ਮੁੱਖ ਮੰਤਰੀ ਕਮਲਨਾਥ ਨੇ ਸਿੰਧਿਆ ਦੇ ਬਿਆਨ ਉੱਤੇ ਆਪਣੀ ਪ੍ਰਤਿਕਿਰਿਆ ਦਿੰਦੇ ਹੋਏ ਕਿਹਾ ਕਿ ਜੇਕਰ ਉਹ ਸੜਕਾਂ ਉੱਤੇ ਉਤਰਨਾਂ ਚਾਹੁੰਦੇ ਹਨ ਤਾਂ ਉਤਰ ਜਾਣ।

Leave a Reply

Your email address will not be published. Required fields are marked *