ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ‘ਚ ਲੁੱਟ-ਖੋਹ ਦੀ ਵਾਗਦਾਤ ਖਤਮ ਹੋਣ ਦਾ ਨਾਮ ਨਹੀਂ ਲੈ ਰਹੀਆਂ। ਹੁਣ ਪੰਜਾਬ ਦੇ ਲੁਧਿਆਣਾ ਦੀ ਗੋਲਡ ਲੋਨ ਕੰਪਨੀ ‘ਚ ਦਿਨ-ਦਿਹਾੜੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਚਾਰੇ ਬਦਮਾਸ਼ ਲਗਭਗ 30 ਕਿੱਲੋ ਸੋਨਾ ਅਤੇ ਲੱਖਾਂ ਦੀ ਨਕਦੀ ਲੈ ਕੇ ਫਰਾਰ ਹੋਏ ਹਨ। ਇਸ ਸਾਰੀ ਵਾਰਦਾਤ ਨੂੰ ਬੰਦੂਕ ਦੀ ਨੋਕ ‘ਚੇ ਦੁਪਿਹਰ 12 ਵਜੇ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਸੀ।
ਪ੍ਰਾਪਤ ਜਾਣਕਾਰੀ ਅਨੁਸਾਰ ਸੋਮਵਾਰ ਦੁਪਹਿਰ ਨੂੰ ਚਾਰ ਹਥਿਆਰਬੰਦ ਬਦਮਾਸ਼ਾਂ ਨੇ ਕੰਪਨੀ ਦੇ ਦਫ਼ਤਰ ਵਿੱਚ ਦਾਖਲ ਹੋ ਕੇ ਸਟਾਫ ਨੂੰ ਬੰਧਕ ਬਣਾ ਲਿਆ। ਇਸ ਤੋਂ ਬਾਅਦ ਉਨ੍ਹਾਂ ਨੇ ਸਟਾਫ ਨੂੰ ਸੋਨਾ ਦੇਣ ਲਈ ਕਿਹਾ। ਦੱਸਿਆ ਜਾ ਰਿਹਾ ਹੈ ਕਿ, ਲੁਟੇਰਿਆਂ ਨੇ 30 ਕਿੱਲੋ ਦੇ ਕਰੀਬ ਸੋਨਾ ਦੀ ਲੁੱਟ ਕੀਤੀ ਹੈ।
ਇਸ ਸਾਰੀ ਵਾਰਦਾਤ ਦੀ ਜਾਣਕਾਰੀ ਮਿਲਦੇ ਹੀ ਮੌਕੇ ‘ਤੇ ਪਹੁੰਚੀ ਪੁਲਿਸ ਦੇ ਸੀਨੀਅਰ ਅਧਿਕਾਰੀ ਕਮਿਸ਼ਨਰ ਰਾਕੇਸ਼ ਅਗਰਵਾਲ ਸਣੇ ਕਈ ਅਧਿਕਾਰੀ ਮੌਕੇ ‘ਤੇ ਪਹੁੰਚੇ। ਬਦਮਾਸ਼ਾਂ ਨੂੰ ਫੜਨ ਲਈ ਪੁਲਿਸ ਨੇ ਸ਼ਹਿਰ ਦੇ ਕੋਨੇ-ਕੋਨੇ ‘ਤੇ ਨਾਕਾਬੰਦੀ ਕਰ ਆਉਂਦੇ-ਜਾਉਂਦੇ ਲੋਕਾਂ ਤੋਂ ਪੁੱਛ-ਗਿੱਛ ਕੀਤੀ ਜਾ ਰਹੀ ਹੈ। ਪੁਲਿਸ ਨੇ ਘਟਨਾ ਵਾਲੀ ਥਾਂ ਦਾ ਮੁਆਇਨਾ ਕਰਨ ਤੋਂ ਬਾਅਦ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਨਾਲ ਹੀ ਪੁਲਿਸ ਫੋਰਸ ਨੂੰ ਇਨ੍ਹਾਂ ਬਦਮਾਸ਼ਾਂ ਨੂੰ ਫੜਨ ਲਈ ਹੁਕਮ ਦਿੱਤੇ ਹਨ।


