ਸਿਮਰਜੀਤ ਬੈਂਸ ਦੀਆਂ ਵਧੀਆ ਮੁਸ਼ਕਿਲਾਂ ! ਕੋਰਟ ਨੇ ਗੈਰ-ਜ਼ਮਾਨਤੀ ਵਾਰੰਟ ਕੀਤੇ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਅਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾ ਵਧਦੀਆਂ ਨਜ਼ਰ ਆ ਰਹੀਆਂ ਹਨ।…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਲੋਕ ਇਨਸਾਫ਼ ਪਾਰਟੀ ਦੇ ਮੁੱਖੀ ਅਤੇ ਲੁਧਿਆਣਾ ਦੇ ਆਤਮ ਨਗਰ ਤੋਂ ਵਿਧਾਇਕ ਸਿਮਰਜੀਤ ਬੈਂਸ ਦੀਆਂ ਮੁਸ਼ਕਿਲਾ ਵਧਦੀਆਂ ਨਜ਼ਰ ਆ ਰਹੀਆਂ ਹਨ। ਦਰਅਸਲ ਕੈਬਿਨਟ ਮੰਤਰੀ ਬ੍ਰਹਮ ਮਹਿੰਦਰਾ ਵੱਲੋ ਬੈਂਸ ਖਿਲਾਫ਼ ਕੀਤੇ ਮਾਨਹਾਨੀ ਮੁੱਕਦਮੇ ਨੂੰ ਲੈ ਕੇ ਅੱਜ ਪਟਿਆਲਾ ਦੀ ਜਿਲ੍ਹਾ ਅਦਾਲਤ ਨੇ ਸੁਣਵਾਈ ਕੀਤੀ ਹੈ ਅਤੇ ਬੈਂਸ ਵਿਰੁੱਧ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।

ਬ੍ਰਹਮ ਮਹਿੰਦਰਾ ਦੇ ਵਕੀਲ ਨੇ ਦੱਸਿਆ ਕਿ ਕੋਰਟ ਨੇ ਪਹਿਲਾ ਵੀ ਸਿਮਰਜੀਤ ਬੈਂਸ ਨੂੰ ਅਦਾਲਤ ਵਿਚ ਹਾਜ਼ਰ ਹੋਣ ਲਈ ਸੰਮਨ ਜਾਰੀ ਕੀਤੇ ਸਨ ਪਰ ਵਾਰ-ਵਾਰ ਜਾਰੀ ਹੋਏ ਸੰਮਨਾਂ ਤੋਂ ਬਾਅਦ ਵੀ ਬੈਂਸ ਅਦਾਲਤ ਵਿਚ ਹਾਜ਼ਰ ਨਹੀਂ ਹੋਏ ਜਿਸ ਤੋਂ ਬਾਅਦ ਅੱਜ ਕੋਰਟ ਨੇ ਉਨ੍ਹਾਂ ਵਿਰੁੱਧ ਗੈਰ ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ।

ਕੀ ਹੈ ਪੂਰਾ ਮਾਮਲਾ

ਬ੍ਰਹਿਮ ਮਹਿੰਦਰਾ ਦੇ ਵਕੀਲ ਅਨੁਸਾਰ ਸਿਰਮਜੀਤ ਬੈਂਸ ਨੇ ਆਰੋਪ ਲਗਾਇਆ ਸੀ ਕਿ ਬ੍ਰਹਿਮ ਮਹਿੰਦਰਾ ਦੀ ਇਕ ਦਵਾਈਆਂ ਦੀ ਫੈਕਟਰੀ ਹੈ ਅਤੇ ਉਹ ਨਸ਼ਾ ਮੁਕਤੀ ਕੇਂਦਰਾਂ ਨੂੰ ਉਨ੍ਹਾਂ ਦੀ ਫੈਕਟਰੀ ਤੋਂ ਦਵਾਈ ਖਰੀਦਣ ਲਈ ਦਬਾਅ ਪਾ ਰਹੇ ਹਨ। ਵਕੀਲ ਨੇ ਕਿਹਾ ਕਿ ਬੈਂਸ ਵੱਲੋਂ ਲਗਾਏ ਸਾਰੇ ਆਰੋਪ ਬੇਬੁਨਿਆਦ ਹਨ ਅਤੇ ਬ੍ਰਹਮ ਮਹਿੰਦਰਾ ਦੀ ਅਜਿਹੀ ਕੋਈ ਫੈਕਟਰੀ ਨਹੀਂ ਹੈ।

ਖੈਰ ਹੁਣ ਵੇਖਣਾ ਹੋਵੇਗਾ ਕਿ ਗੈਰ ਜ਼ਮਾਨਤੀ ਵਾਰੰਟ ਜਾਰੀ ਹੋਣ ਮਗਰੋਂ ਪੁਲਿਸ ਬੈਂਸ ਨੂੰ ਗਿਰਫ਼ਤਾਰ ਕਰਦੀ ਹੈ ਜਾਂ ਫਿਰ ਸਿਮਰਜੀਤ ਬੈਂਸ ਖੁਦ ਕੋਰਟ ਵਿਚ ਪੇਸ਼ ਹੁੰਦੇ ਹਨ।

Leave a Reply

Your email address will not be published. Required fields are marked *