ਸ਼ਿਵਸੈਨਾ ਹਿੰਦੁਸਤਾਨ ਨੇ ਫੁਕਿਆ ਪੰਜਾਬ ਸਰਕਾਰ ਦਾ ਪੁੱਤਲਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹਿੰਦੂ ਲੀਡਰ ਉੱਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਵਿਚ ਪੰਜਾਬ ਸਰਕਾਰ ਵਿਰੁੱਧ ਗੁੱਸਾ ਪਾਇਆ ਜਾ ਰਿਹਾ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:ਪਿਛਲੇ ਦਿਨੀਂ ਗੁਰਦਾਸਪੁਰ ਵਿਖੇ ਹਿੰਦੂ ਲੀਡਰ ਉੱਤੇ ਹੋਏ ਜਾਨਲੇਵਾ ਹਮਲੇ ਤੋਂ ਬਾਅਦ ਹਿੰਦੂ ਸੰਗਠਨਾਂ ਵਿਚ ਪੰਜਾਬ ਸਰਕਾਰ ਵਿਰੁੱਧ ਗੁੱਸਾ ਪਾਇਆ ਜਾ ਰਿਹਾ ਹੈ ਜਿਸ ਦੇ ਚੱਲਦਿਆਂ ਅੱਜ ਸ਼ਿਵਸੈਨਾ ਹਿੰਦੁਸਤਾਨ ਨੇ ਬਟਾਲਾ ਵਿਚ ਰੋਸ ਮਾਰਚ ਕੱਢਿਆ ਅਤੇ ਗਾਂਧੀ ਚੌਕ ਉੱਤੇ ਸੂਬਾ ਸਰਕਾਰ ਦਾ ਪੁੱਤਲਾ ਫੁੱਕਿਆ ਹੈ। ਇਸ ਮੌਕੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਸਮੇਤ ਅੱਤਵਾਦ ਵਿਰੁੱਧ ਜਮ ਕੇ ਨਾਅਰੇਬਾਜ਼ੀ ਵੀ ਕੀਤੀ ਗਈ ਹੈ।

ਪੁੱਤਲਾ ਫੁੱਕਣ ਦੌਰਾਨ ਸ਼ਿਵਸੈਨਾ ਹਿੰਦੁਸਤਾਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੋਂ ਕੈਪਟਨ ਸਰਕਾਰ ਸੱਤਾ ਵਿਚ ਆਈ ਹੈ ਉਦੋਂ ਤੋਂ ਹਿੰਦੂ ਲੀਡਰਾਂ ਉੱਤੇ ਲਗਾਤਾਰ ਹਮਲੇ ਹੋ ਰਹੇ ਹਨ ਅਤੇ ਸਰਕਾਰ ਨੇ ਹਮਲਾਵਰਾਂ ਵਿਰੁੱਧ ਕੋਈ ਸਖ਼ਤ ਕਦਮ ਨਹੀਂ ਚੁੱਕਿਆ ਹੈ। ਸ਼ਿਵਸੈਨਾ ਦੇ ਆਗੂਆਂ ਦਾ ਕਹਿਣਾ ਸੀ ਕਿ ਕੈਪਟਨ ਸਰਕਾਰ ਨੇ ਇਹ ਕਹਿੰਦੇ ਹੋਏ ਹਿੰਦੂ ਲੀਡਰਾਂ ਦੀ ਸੁਰੱਖਿਆ ਵਾਪਸ ਲੈ ਲਈ ਸੀ ਕਿ ਉਨ੍ਹਾਂ ਦੀ ਜਾਨ ਨੂੰ ਕੋਈ ਖਤਰਾ ਨਹੀਂ ਹੈ ਪਰ ਅਜਿਹਾ ਨਹੀਂ ਹੋਇਆ ਹੈ ਅਤੇ ਲਗਾਤਾਰ ਉਨ੍ਹਾਂ ਉੱਤੇ ਜਾਨਲੇਵਾ ਹਮਲੇ ਹੋ ਰਹੇ ਹਨ। ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ ਪਿਛਲੇ ਦਿਨੀ ਸ਼ਿਵਸੈਨਾ ਆਗੂ ਹਨੀ ਮਹਾਜਨ ਉੱਤੇ ਹੋਏ ਹਮਲੇ ਦੇ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਕਾਬੂ ਕੀਤਾ ਜਾਣਾ ਚਾਹੀਦਾ ਹੈ ਨਹੀਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਹੋਰ ਤੇਜ ਕੀਤਾ ਜਾਵੇਗਾ।

ਦੱਸ ਦਈਏ ਕਿ ਬੀਤੇ ਕੁੱਝ ਦਿਨ ਪਹਿਲਾਂ ਸ਼ਿਵਸੈਨਾ ਹਿੰਦੁਸਤਾਨ ਦੇ ਆਗੂ ਹਨੀ ਮਹਾਜਾਨ ਉੱਤੇ ਕੁੱਝ ਅਣਪਛਾਤੇ ਹਮਲਾਵਰਾਂ ਵੱਲੋਂ ਫਾਇਰਿੰਗ ਕਰ ਦਿੱਤੀ ਗਈ ਸੀ ਜਿਸ ਵਿਚ ਉਨ੍ਹਾਂ ਦੇ ਸਾਥੀ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਸੀ ਜਦਕਿ ਹਨੀ ਮਹਾਜਨ ਗੰਭੀਰ ਰੂਪ ਨਾਲ ਜਖ਼ਮੀ ਹੋ ਗਿਆ ਸੀ। ਦੱਸਿਆ ਜਾ ਰਿਹਾ ਸੀ ਕਿ ਹਮਲੇ ਤੋਂ ਕੁੱਝ ਸਮਾਂ ਪਹਿਲਾਂ ਹੀ ਪ੍ਰਸ਼ਾਸਨ ਦੁਆਰਾ ਉਸ ਦੀ ਸੁੱਰਖਿਆ ਵਾਪਸ ਲਈ ਗਈ ਸੀ।

Leave a Reply

Your email address will not be published. Required fields are marked *