ਦਿੱਲੀ ਦੇ ਸੀਐਮ ਅਰਵਿੰਦ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਲਗਾਤਾਰ ਤੀਜੀ ਵਾਰ ਮੁੱਖ ਮੰਤਰੀ ਦੀ ਕੁਰਸੀ ਉੱਤੇ ਬੈਠੇਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਅੱਜ ਬੁੱਧਵਾਰ ਨੂੰ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ ਜਿਸ ਵਿਚ ਦਿੱਲੀ ਦੇ ਮੁੱਦਿਆਂ ਦੇ ਬਾਰੇ ਚਰਚਾ ਹੋਈ ਹੈ। ਇਹ ਮੁਲਾਕਾਤ ਗ੍ਰਹਿ ਮੰਤਰਾਲੇ ਦੇ ਦਫ਼ਤਰ ਵਿਚ ਹੋਈ ਹੈ।

ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਨਾਲ ਹੋਈ ਇਸ ਮੁਲਾਕਾਤ ਦੀ ਜਾਣਕਾਰੀ ਖੁਦ ਅਰਵਿੰਦ ਕੇਜਰੀਵਾਲ ਨੇ ਟਵੀਟ ਕਰਕੇ ਦਿੱਤੀ ਹੈ ਅਤੇ ਇਸ ਮੁਲਾਕਾਤ ਸਫ਼ਲ ਦੱਸਿਆ ਹੈ। ਕੇਜਰੀਵਾਲ ਨੇ ਟਵੀਟ ਕਰਦੇ ਹੋਏ ਕਿਹਾ ਕਿ ਮਾਣਯੋਗ ਗ੍ਰਹਿ ਮੰਤਰੀ ਸ਼੍ਰੀ ਅਮਿਤ ਸ਼ਾਹ ਜੀ ਨੂੰ ਮਿਲਿਆ ਹਾਂ। ਇਹ ਬੁਹਤ ਚੰਗੀ ਅਤੇ ਫਲਦਾਇਕ ਮੁਲਾਕਾਤ ਸੀ ਜਿਸ ਦੌਰਾਨ ਦਿੱਲੀ ਨਾਲ ਜੁੜੇ ਕਈ ਮੁੱਦਿਆ ਉੱਤੇ ਵਿਚਾਰ ਵਟਾਂਦਰੇ ਕੀਤੇ ਹਨ। ਉਨ੍ਹਾਂ ਅੱਗੇ ਕਿਹਾ ਕਿ ਅਸੀ ਦੋਵੇ ਦਿੱਲੀ ਦੇ ਵਿਕਾਸ ਲਈ ਮਿਲ ਕੇ ਕੰਮ ਕਰਨ ਵਾਸਤੇ ਸਹਿਮਤ ਹੋਏ ਹਾਂ।

Photo ANI

ਦੱਸਿਆ ਜਾ ਰਿਹਾ ਹੈ ਕਿ ਇਹ ਮੁਲਾਕਾਤ ਲਗਭਗ ਅੱਧਾ ਘੰਟਾ ਚੱਲੀ। ਕੇਜਰੀਵਾਲ ਦੇ ਤੀਜੀ ਵਾਰ ਮੁੱਖ ਮੰਤਰੀ ਬਨਣ ਤੋਂ ਬਾਅਦ ਉਨ੍ਹਾਂ ਦੀ ਅਮਿਤ ਸ਼ਾਹ ਨਾਲ ਪਹਿਲੀ ਅਧਿਕਾਰਕ ਤੌਰ ਉੱਤੇ ਮੁਲਾਕਾਤ ਸੀ।

ਮੁਲਾਕਾਤ ਤੋਂ ਬਾਅਦ ਕੇਜਰੀਵਾਲ ਨੇ ਦੱਸਿਆ ਹੈ ਕਿ 24 ਫਰਵਰੀ ਨੂੰ ਦਿੱਲੀ ਵਿਧਾਨ ਸਭਾ ਦਾ ਪਹਿਲਾ ਸ਼ੈਸਨ ਬੁਲਾਇਆ ਜਾਵੇਗਾ ਜਿਸ ਦੌਰਾਨ ਦਿੱਲੀ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਚਰਚਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਹੈ ਕਿ ਆਮ ਆਦਮੀ ਦਿੱਲੀ ਦੀ ਜਨਤਾ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੇ ਲਈ ਵਚਨਬੱਧ ਹੈ।

ਦੱਸ ਦਈਏ ਕਿ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਲਗਾਤਾਰ ਆਮ ਆਦਮੀ ਪਾਰਟੀ ਖਾਸ ਕਰ ਅਰਵਿੰਦ ਕੇਜਰੀਵਾਲ ਉੱਤੇ  ਹਮਲਾਵਰ ਰਹੀ ਸੀ। ਭਾਜਪਾ ਦੇ ਕਈ ਆਗੂਆਂ ਨੇ ਤਾਂ ਕੇਜਰੀਵਾਲ ਨੂੰ ਅੱਤਵਾਦੀ ਤੱਕ ਕਹਿ ਦਿੱਤਾ ਸੀ ਜਿਸ ਉੱਤੇ ਕਾਫ਼ੀ ਵਿਵਾਦ ਹੋਇਆ ਸੀ।

Leave a Reply

Your email address will not be published. Required fields are marked *