ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਅੰਮ੍ਰਿਤਸਰ ਸੀਆਈਏ ਸਟਾਫ਼ ਨੂੰ ਇਕ ਵੱਡੀ ਕਾਮਯਾਬੀ ਹੱਥ ਲੱਗੀ ਹੈ ਦਰਅਸਲ ਸੀਆਏ ਨੇ ਚਾਰ ਨਸ਼ਾ ਤਸਕਰਾਂ ਨੂੰ ਹੈਰੋਇਨ ਅਤੇ ਹਥਿਆਰਾਂ ਸਮੇਤ ਗਿਰਫ਼ਤਾਰ ਕਰ ਲਿਆ ਹੈ ਅਤੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਸੀਆਈਏ ਨੇ ਸੱਭ ਤੋਂ ਪਹਿਲਾਂ ਤੇਜਿੰਦਰ ਸਿੰਘ ਗਿਆਨੀ ਉਰਫ ਰੋਹਿਤ ਨੂੰ ਸੁਲਤਾਨਪਿੰਡ ਦੇ ਏਰੀਏ ਵਿਚੋਂ 300 ਗ੍ਰਾਮ ਹੈਰੋਇਨ ਦੇ ਨਾਲ ਗਿਰਫਤਾਰ ਕੀਤਾ ਸੀ ਅਤੇ ਪੁੱਛਗਿੱਛ ਦੌਰਾਨ ਉਸ ਨੇ ਆਪਣੇ ਤਿੰਨ ਹੋਰ ਸਾਥੀ ਰੋਹਿਤ ਜੋਸ਼ੀ, ਸ਼ਿਵਮ ਅਤੇ ਬਿਕਰਮ ਦੇ ਨਾਮ ਦਾ ਖੁਲਾਸਾ ਕੀਤਾ ਜਿਸ ਤੋਂ ਬਾਅਦ ਪੁਲਿਸ ਨੇ ਨਾਕਾ ਲਗਾ ਕੇ ਤਿੰਨਾਂ ਨੂੰ ਦਸ਼ਹਿਰਾ ਗਰਾਊਂਡ ਦੇ ਨੇੜਿਓ ਇਕ ਟਾਟਾ ਸਫ਼ਾਰੀ ਗੱਡੀ ਵਿਚੋਂ ਗਿਰਫ਼ਤਾਰ ਕੀਤਾ ਅਤੇ ਮੌਕੇ ਤੋਂ ਹੀ 2 ਕਿਲੋ ਹੈਰੋਇਨ, 2 ਬੱਤੀ ਬੌਰ ਦੇ ਪਿਸਟਲ, 1 ਮੈਗਜ਼ੀਨ ਅਤੇ ਚਾਰ ਜਿੰਦਾ ਰੋਦ ਬਰਾਮਦ ਕੀਤੇ।
ਪੁਲਿਸ ਨੇ ਦੱਸਿਆ ਕਿ ਇਕ ਮੁਜ਼ਲਮ ਸ਼ਿਵਮ ਉੱਤੇ ਪਹਿਲਾਂ ਵੀ ਨਸ਼ਾ ਤਸਕਰੀ ਦਾ ਕੇਸ ਚੱਲ ਰਿਹਾ ਹੈ ਅਤੇ ਬਾਕੀਆਂ ਉੱਤੇ ਫਿਲਹਾਲ ਕੋਈ ਮਾਮਲਾ ਦਰਜ ਨਹੀਂ ਹੈ। ਪੁਲਿਸ ਦਾ ਕਹਿਣਾ ਹੈ ਕਿ ਸਾਰੇ ਆਰੋਪੀਆਂ ਦੇ ਸੋਸ਼ਲ ਅਕਾਊਂਟ ਚੈਕ ਕੀਤੇ ਜਾ ਰਹੇ ਹਨ ਅਤੇ ਇਨ੍ਹਾਂ ਦੇ ਮੋਬਾਇਲ ਵੀ ਫੋਰੰਸਿਕ ਲੈਬ ਵਿਚ ਪੜਤਾਲ ਲਈ ਭੇਜ ਦਿੱਤੇ ਗਏ ਹਨ। ਪੁਲਿਸ ਮੁਤਾਬਕ ਇਨ੍ਹਾਂ ਦੇ ਗੈਂਗਸਟਰਾ ਦੇ ਨਾਲ ਲਿੰਕ ਜੁੜੇ ਹੋਣ ਦੀ ਵੀ ਗੱਲ ਸਾਹਮਣੇ ਆਈ ਹੈ।
ਪੁਲਿਸ ਨੇ ਦੱਸਿਆ ਹੈ ਕਿ ਆਰੋਪੀਆਂ ਨੂੰ ਕੋਰਟ ਵਿਚ ਪੇਸ਼ ਕਰਕੇ ਰਿਮਾਂਡ ਉੱਤੇ ਲਿਆ ਜਾਵੇਗਾ ਜਿਸ ਤੋਂ ਬਾਅਦ ਇਨ੍ਹਾਂ ਤੋਂ ਕਈ ਵੱਡੀ ਖੁਲਾਸੇ ਹੋਣ ਦੀ ਸੰਭਾਵਨਾ ਹੈ। ਖੈਰ ਹੁਣ ਵੇਖਣਾ ਹੋਵੇਗਾ ਕਿ ਪੁੱਛਗਿੱਛ ਦੌਰਾਨ ਪੁਲਿਸ ਮੁਲਜ਼ਮਾਂ ਕੋਲੋਂ ਕੀ ਕੁੱਝ ਉਗਲਵਾਉਂਣ ਵਿਚ ਕਾਮਯਾਬ ਰਹਿੰਦੀ ਹੈ।



