ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਅੱਜ ਤੋਂ ਪੰਜਾਬ ਵਿਧਾਨਸਭਾ ਦਾ ਵਿਸ਼ੇਸ਼ ਇਜਲਾਸ ਸ਼ੁਰੂ ਹੋਣ ਜਾ ਰਿਹਾ ਹੈ। ਸੈਸ਼ਨ ਤੋਂ ਪਹਿਲਾ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਮੰਤਰੀਆਂ ਨਾਲ ਮੁਲਾਕਾਤ ਕਰਨਗੇ। ਦੱਸ ਦਈਏ ਮੁੱਖ ਬਜਟ 25 ਫਰਵਰੀ ਨੂੰ ਪੇਸ਼ ਕੀਤਾ ਜਾਣਾ ਹੈ।
ਵੀਰਵਾਰ ਸਵੇਰ 11 ਵਜੇ ਬਜਟ ਇਜਲਾਸ ਦੀ ਸ਼ੁਰੂਆਤ ਤੋਂ ਪਹਿਲਾਂ ਵਿੱਛੜੀਆਂ ਰੂਹਾਂ ਨੂੰ ਸ਼ਰਧਾਂਜਲੀ ਅਰਪਿਤ ਕੀਤੀ ਜਾਣੀ ਹੈ। 21 ਤੋਂ 23 ਫਰਵਰੀ ਨੂੰ ਸਰਕਾਰੀ ਛੁੱਟੀਆਂ ਦੇ ਚਲਦੇ ਬਜਟ ਦੀ ਸੁਣਵਾਈ ਨਹੀਂ ਕੀਤੀ ਜਾਵੇਗੀ, ਜਿਸ ਤੋਂ ਬਾਅਦ 25 ਫਰਵਰੀ ਨੂੰ ਪੰਜਾਬ ਸਰਕਾਰ ਦਾ ਨਵਾਂ ਬਜਟ ਪੇਸ਼ ਕੀਤਾ ਜਾਵੇਗਾ। ਬਜਟ ਪੇਸ਼ ਕਰਨ ਤੋਂ ਇਕ ਦਿਨ ਬਾਅਦ 26 ਫਰਵਰੀ ਨੂੰ ਬਜਟ ਦੇ ਮਤਿਆਂ ‘ਤੇ ਬਹਿਸ ਕੀਤੀ ਜਾ ਸਕਦੀ ਹੈ।
ਪੰਜਾਬ ਦੇ ਇਸ ਬਜਟ ਤੋਂ ਸੂਬੇ ਦੇ ਕਿਸਾਨਾਂ ਨੂੰ ਕੋਈ ਖਾਸ ਉੱਮੀਦ ਨਹੀਂ ਹੈ। ਦੱਸ ਦਈਏ ਕਿਸਾਨਾਂ ਦਾ ਕਹਿਣਾ ਹੈ ਕਿ, ਪੰਜਾਬ ਸਰਕਾਰ ਦਾ ਤਾਂ ਪਹਿਲਾਂ ਹੀ ਖਜਾਨਾ ਖਾਲੀ ਨੂੰ ਲੈ ਕੇ ਰੋਣਾ ਹੈ ਫਿਰ ਅਜਿਹੀ ਸਥਿਤੀ ‘ਚ ਕਿਸਾਨਾਂ ਲਈ ਖਾਸ ਬਜਟ ਪੇਸ਼ ਕਰਨ ਦੀ ਤਾਂ ਉੱਮੀਦ ਹੀ ਨਹੀਂ ਕੀਤੀ ਜਾ ਸਕਦੀ।


