ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸੀਐਮ ਸਿਟੀ ਪਟਿਆਲਾ ਵਿਚ ਡਬਲ ਮਡਰ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਬੀਤੀ ਰਾਤ ਦੋ ਵਿਅਕਤੀਆਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਜੋ ਕਿ ਬਿਜਲੀ ਬੋਰਡ ਦੇ ਮੁਲਾਜ਼ਮ ਸਨ। ਉੱਧਰ ਦੂਜੇ ਪਾਸੇ ਪੁਲਿਸ ਨੇ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਅਨੁਸਾਰ ਪਟਿਆਲਾ ਦੇ 24 ਨੰਬਰ ਫਾਟਕ ਨੇੜੇ ਰਾਤ ਸਾਢੇ 10 ਵਜੇ ਦੇ ਕਰੀਬ ਆਪਸੀ ਝਗੜੇ ਤੋਂ ਬਾਅਦ ਦੋ ਵਿਅਕਤੀ ਜਿਨ੍ਹਾਂ ਦਾ ਨਾਮ ਅਮਰੀਕ ਸਿੰਘ ਅਤੇ ਸਿਮਰਜੀਤ ਸਿੰਘ ਹੈ, ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਅਤੇ ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਮੁਲਜ਼ਮ ਫਰਾਰ ਹੋ ਗਏ।
ਦੋਵੇਂ ਮ੍ਰਿਤਕ ਵਿਅਕਤੀ ਬਿਜਲੀ ਬੋਰਡ ਦੇ ਮੁਲਾਜ਼ਮ ਅਤੇ ਇਨ੍ਹਾਂ ਵਿਚੋਂ ਇਕ ਅਮਰੀਕ ਸਿੰਘ ਹਾਕੀ ਦਾ ਚਰਚਿਤ ਖਿਡਾਰੀ ਵੀ ਸੀ। ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਮੌਕੇ ਉੱਤੇ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਪੁਲਿਸ ਨੇ ਦੱਸਿਆ ਹੈ ਕਿ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਮੌਕਾ ਏ ਵਾਰਦਾਤ ਤੋਂ ਸਬੂਤ ਇੱਕਠੇ ਕੀਤੇ ਜਾ ਰਹੇ ਹਨ ਜਿਸ ਲਈ ਫੋਰੰਸਿਕ ਟੀਮ ਦੀ ਵੀ ਮਦਦ ਲਈ ਜਾ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਗਿਰਫ਼ਤਾਰ ਕਰਕੇ ਪੂਰੀ ਘਟਨਾ ਦਾ ਖੁਲਾਸਾ ਕੀਤਾ ਜਾਵੇਗਾ। ਖੈਰ ਇਲਾਕੇ ਵਿਚ ਡਬਲ ਮਡਰ ਦੀ ਘਟਨਾ ਤੋਂ ਬਾਅਦ ਲੋਕਾਂ ਦੇ ਵਿਚ ਵੀ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ। ਹੁਣ ਵੇਖਣਾ ਹੋਵੇਗਾ ਕਿ ਪੁਲਿਸ ਕਦੋਂ ਤੱਕ ਕਤਲ ਦੇ ਮੁਲਜ਼ਮਾਂ ਨੂੰ ਗਿਰਫ਼ਤਾਰ ਕਰਨ ਵਿਚ ਕਾਮਯਾਬ ਹੁੰਦੀ ਹੈ।


