16 ਦਸੰਬਰ ਦਿੱਲੀ ਬਲਾਤਕਾਰ ਦੇ ਦੋਸ਼ੀ ਵਿਨੈ ਸ਼ਰਮਾ ਨੇ ਕੰਧ ‘ਤੇ ਮਾਰਿਆ ਆਪਣਾ ਸਿਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਿਹਾੜ ਜੇਲ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ, 16 ਦਸੰਬਰ 2012 ਨੂੰ ਸਮੂਹਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਤਿਹਾੜ ਜੇਲ੍ਹ ਦੇ ਇਕ ਅਧਿਕਾਰੀ ਨੇ ਦੱਸਿਆ ਕਿ, 16 ਦਸੰਬਰ 2012 ਨੂੰ ਸਮੂਹਕ ਬਲਾਤਕਾਰ ਅਤੇ ਕਤਲ ਕੇਸ ਵਿੱਚ ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਵਿਚੋਂ ਇਕ ਵਿਨੈ ਸ਼ਰਮਾ ਨੇ ਜੇਲ੍ਹ ‘ਚ ਆਪਣਾ ਸਿਰ ਕੰਧ ‘ਤੇ ਮਾਰ ਕੇ ਆਪਣੇ ਆਪ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕੀਤੀ ਹੈ ਅਤੇ ਉਸ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਜਾਣੂ ਕਰਾ ਦਈਏ ਦਿੱਲੀ ਦੀ ਇਕ ਅਦਾਲਤ ਨੇ ਇਸ ਹਫ਼ਤੇ ਦੇ ਸ਼ੁਰੂ ਵਿੱਚ ਹੁਕਮ ਦਿੱਤਾ ਸੀ ਕਿ, ਮੌਤ ਦੀ ਸਜ਼ਾ ਪਾਉਣ ਵਾਲੇ ਚਾਰ ਦੋਸ਼ੀਆਂ ਨੂੰ 3 ਮਾਰਚ ਨੂੰ ਸਵੇਰੇ 6 ਵਜੇ ਫਾਂਸੀ ਦਿੱਤੀ ਜਾਵੇਗੀ।

ਪਟਿਆਲਾ ਹਾਉਸ ਕੋਰਟ ਨੇ ਸੋਮਵਾਰ ਨੂੰ ਰਾਜ ਅਤੇ ਪੀੜਤ ਲੜਕੀ ਦੇ ਮਾਪਿਆਂ ਦੁਆਰਾ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਚਾਰ ਦੋਸ਼ੀਆਂ ਖਿਲਾਫ ਤਾਜ਼ਾ ਮੌਤ ਦੇ ਵਾਰੰਟ ਜਾਰੀ ਕੀਤੇ ਸੀ। ਸੁਣਵਾਈ ਦੌਰਾਨ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੇ ਅਦਾਲਤ ਨੂੰ ਦੱਸਿਆ ਕਿ, ਵਿਨੈ ਭੁੱਖ ਹੜਤਾਲ ‘ਤੇ ਹਨ ਅਤੇ ਉਸ ਦੀ ਮਾਨਸਿਕ ਸਥਿਤੀ ਵੀ ਠੀਕ ਨਹੀਂ ਹੈ। ਏਪੀ ਸਿੰਘ ਨੇ ਜੇਲ੍ਹ ਅਧਿਕਾਰੀਆਂ ਨੂੰ ਆਪਣੀ ਸਿਹਤ ਜਾਂਚ ਅਤੇ ਢੁਕਵੀਂ ਡਾਕਟਰੀ ਰਿਪੋਰਟ ਲਈ ਅਦਾਲਤ ਤੋਂ ਨਿਰਦੇਸ਼ ਵੀ ਮੰਗੇ ਸਨ।

ਇਸ ਤੋਂ ਪਹਿਲਾਂ, ਦਿੱਲੀ ਹਾਈ ਕੋਰਟ ਨੇ 5 ਫਰਵਰੀ ਨੂੰ ਚਾਰੇ ਦੋਸ਼ੀਆਂ ਨੂੰ ਉਪਲਬਧ ਸਾਰੇ ਕਾਨੂੰਨੀ ਉਪਚਾਰਾਂ ਦਾ ਲਾਭ ਲੈਣ ਲਈ ਇਕ ਹਫ਼ਤੇ ਦਾ ਸਮਾਂ ਦਿੱਤਾ ਸੀ ਅਤੇ ਕਿਹਾ ਸੀ ਕਿ, ਦੋਸ਼ੀ ਨੂੰ ਵੱਖਰੇ ਤੌਰ ‘ਤੇ ਫਾਂਸੀ ਨਹੀਂ ਦਿੱਤੀ ਜਾ ਸਕਦੀ, ਕਿਉਂਕਿ ਉਨ੍ਹਾਂ ਨੂੰ ਉਸੇ ਅਪਰਾਧ ਲਈ ਦੋਸ਼ੀ ਠਹਿਰਾਇਆ ਗਿਆ ਸੀ। ਇਹ ਕੇਸ 16 ਦਸੰਬਰ, 2012 ਦੀ ਰਾਤ ਨੂੰ ਚਲਦੀ ਬੱਸ ਵਿੱਚ ਇਕ 23 ਸਾਲਾ ਪੈਰਾ ਮੈਡੀਕਲ ਵਿਦਿਆਰਥੀ ਦੀ ਬੇਰਹਿਮੀ ਨਾਲ ਸਮੂਹਿਕ ਬਲਾਤਕਾਰ ਅਤੇ ਉਸ ਦੀ ਹੱਤਿਆ ਨਾਲ ਸਬੰਧਤ ਹੈ, ਜਿਸ ‘ਚ 6 ਵਿਅਕਤੀਆਂ ਨੇ ਦਿੱਲੀ ਵਿੱਚ ਇਕ ਨਾਬਾਲਗ ਵੀ ਸ਼ਾਮਲ ਸੀ। ਬੇਰਹਿਮੀ ਨਾਲ ਲੜਕੀ ਦਾ ਬਲਾਤਕਾਰ ਕੀਤਾ ਅਤੇ ਉਸ ਨੂੰ ਚਲਦੀ ਬੱਸ ਤੋਂ ਬਾਹਰ ਸਿੱਟ ਦਿੱਤਾ, ਜਿਸ ਤੋਂ ਕੁਝ ਦਿਨਾਂ ਬਾਅਦ ਸਿੰਗਾਪੁਰ ਦੇ ਇੱਕ ਹਸਪਤਾਲ ਵਿੱਚ ਲੜਕੀ ਦੀ ਮੌਤ ਹੋ ਗਈ ਸੀ। ਪੰਜ ਬਾਲਗਾਂ ਵਿਚੋਂ ਇਕ, ਰਾਮ ਸਿੰਘ, ਨੇ ਕੇਸ ਦੀ ਸੁਣਵਾਈ ਦੌਰਾਨ ਤਿਹਾੜ ਜੇਲ੍ਹ ਵਿੱਚ ਕਥਿਤ ਤੌਰ ‘ਤੇ ਖੁਦਕੁਸ਼ੀ ਕਰ ਲਈ ਸੀ।

Leave a Reply

Your email address will not be published. Required fields are marked *