ਸ਼ਾਹੀਨ ਬਾਗ ਦੇ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਚੌਥੇ ਦਿਨ ਵੀ ਜਾਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਦੇ ਨਾਲ ਗੱਲਬਾਤ ਦਾ ਦੌਰ ਅੱਜ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪਿਛਲੇ ਦੋ ਮਹੀਨਿਆਂ ਤੋਂ ਲਗਾਤਾਰ ਸੀਏਏ ਅਤੇ ਐਨਆਰਸੀ ਵਿਰੁੱਧ ਪ੍ਰਦਰਸ਼ਨ ਕਰ ਰਹੀਆਂ ਸ਼ਾਹੀਨ ਬਾਗ ਦੀਆਂ ਔਰਤਾਂ ਦੇ ਨਾਲ ਗੱਲਬਾਤ ਦਾ ਦੌਰ ਅੱਜ ਵੀ ਜਾਰੀ ਹੈ। ਲਗਾਤਾਰ ਤਿੰਨ ਦੌਰ ਦੀ ਵਾਰਤਾ ਬੇਨਤੀਜਾ ਰਹਿਣ ਤੋਂ ਬਾਅਦ ਚੋਥੇ ਦਿਨ ਵੀ ਸੁਪਰੀਮ ਕੋਰਟ ਵੱਲੋਂ ਨਿਯੁਕਤ ਕੀਤੇ ਸੀਨੀਅਰ ਵਕੀਲ ਸ਼ਾਹੀਨ ਬਾਗ ਪਹੁੰਚੇ ਹੋਏ ਹਨ ਅਤੇ ਪ੍ਰਦਰਸ਼ਨਕਾਰੀਆਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਨਾਗਰਿਕਤਾ ਸੋਧ ਕਾਨੂੰਨ ਨੂੰ ਵਾਪਸ ਲੈਣ ਅਤੇ ਐਨਆਰਸੀ ਨੂੰ ਲਾਗੂ ਨਾ ਕਰਨ ਦੀ ਮੰਗ ਨੂੰ ਲੈ ਕੇ ਸ਼ਾਹੀਨ ਬਾਗ ਵਿਚ ਮੁਸਲਿਮ ਔਰਤਾਂ ਦੁਆਰਾ ਅੱਜ 69ਵੇਂ ਦਿਨ ਵੀ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸ ਕਰਕੇ ਦਿੱਲੀ ਤੋਂ ਨੋਇਡਾ ਜਾਣ ਵਾਲੀ ਸੜਕ ਪੂਰੀ ਤਰ੍ਹਾ ਬਲੋਕ ਪਈ ਹੈ ਅਤੇ ਇਸੇ ਨੂੰ ਖਲਵਾਉਣ ਲਈ ਸੁਪਰੀਮ ਕੋਰਟ ਵਿਚ ਵੀ ਸੁਣਵਾਈ ਹੋਈ ਸੀ ਅਤੇ ਕੋਰਟ ਨੇ ਸੀਨੀਅਰ ਵਕੀਲ ਸਾਧਨਾ ਰਾਮਚੰਦਰਨ ਅਤੇ ਸੰਜੇ ਹੇਗੜੇ ਨੂੰ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਕਰਨ ਲਈ ਨਿਯੁਕਤ ਕੀਤਾ ਸੀ। ਵਾਰਤਾਕਾਰ ਲਗਾਤਾਰ ਪਿਛਲੇ ਤਿੰਨ ਦਿਨਾਂ ਤੋਂ ਗੱਲਬਾਤ ਲਈ ਸ਼ਾਹੀਨ ਬਾਗ ਆ ਰਹੇ ਹਨ ਪਰ ਤਿੰਨੇ ਦਿਨ ਗੱਲਬਾਤ ਬਿਲਕੁੱਲ ਬੇਨਤੀਜਾ ਰਹੀ ਹੈ ਅਤੇ ਪ੍ਰਦਰਸ਼ਨਕਾਰੀ ਆਪਣੀ ਮੰਗ ਉੱਤੇ ਹੀ ਅੜੇ ਹਨ। ਅੱਜ ਵੀ ਵਾਰਤਾਕਾਰ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਮਨਾਉਣ ਲਈ ਪਹੁੰਚੇ ਹੋਏ ਹਨ। ਪ੍ਰਦਰਸ਼ਨਕਾਰੀਆਂ ਦਾ ਕਹਿਣਾ ਹੈ ਕਿ ਉਹ ਸੜਕ ਨੂੰ ਖਾਲ੍ਹੀ ਕਰ ਦੇਣਗੇ ਪਰ ਉਨ੍ਹਾਂ ਦੀ ਸੁਰੱਖਿਆ ਦੀ ਜਿੰਮੇਵਾਰੀ ਕੋਣ ਲੈਵੇਗਾ ਕਿਉਂਕਿ ਉਨ੍ਹਾਂ ਨੂੰ ਦਿੱਲੀ ਪੁਲਿਸ ਉੱਤੇ ਭਰੋਸਾ ਨਹੀਂ ਹੈ ਅਤੇ ਸੁਪਰੀਮ ਕੋਰਟ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਵੇ ਅਤੇ ਉਨ੍ਹਾਂ ਨੂੰ ਲਿਖਤੀ ਤੌਰ ਉੱਤੇ ਭਰੋਸਾ ਦਿੱਤਾ ਜਾਵੇ।

 

ਵਾਰਤਾਕਰ ਪ੍ਰਦਰਸ਼ਨਕਾਰੀਆਂ ਦੇ ਨਾਲ ਗੱਲਬਾਤ ਰਾਹੀਂ ਰਸਤਾ ਕੱਢਣ ਦੀ ਕੋਸ਼ਿਸ਼ ਵਿਚ ਜੁਟੇ ਹੋਏ ਹਨ। ਉਨ੍ਹਾਂ ਦਾ ਇਹੀ ਕਹਿਣਾ ਹੈ ਕਿ ਉਹ ਪ੍ਰਦਰਸ਼ਨ ਕਰ ਰਹੇ ਲੋਕਾਂ ਨੂੰ ਕੇਵਲ ਸੜਕ ਖਾਲ੍ਹੀ ਕਰਨ ਲਈ ਕਹਿ ਰਹੇ ਹਨ ਨਾ ਕਿ ਆਪਣੀ ਪ੍ਰਦਰਸ਼ਨ ਬੰਦ ਕਰਨ ਲਈ। ਪਿਛਲੇ ਦਿਨੀਂ ਵੀ ਵਾਰਤਾਕਾਰਾਂ ਨੇ ਉੱਥੇ ਬੈਠੀ ਔਰਤਾਂ ਨੂੰ ਸਮਝਾਇਆ ਸੀ ਕਿ ਪ੍ਰਦਰਸ਼ਨ ਉਨ੍ਹਾਂ ਦਾ ਲੋਕਤੰਤਰੀ ਅਧਿਕਾਰ ਹੈ ਪਰ ਉਹ ਇਸ ਤਰ੍ਹਾ ਸੜਕ ਬੰਦ ਕਰਕੇ ਕਿਸੇ ਦੂਜੇ ਵਿਅਕਤੀ ਦੇ ਅਧਿਕਾਰ ਨੂੰ ਖੋਹ ਨਹੀਂ ਸਕਦੇ ਹਨ। ਖੈਰ ਹੁਣ ਵੇਖਣਾ ਹੋਵੇਗਾ ਕਿ ਚੌਥੇ ਦਿਨ ਗੱਲਬਾਤ ਕਿਸੇ ਪਾਸੇ ਚੜਦੀ ਹੈ ਜਾਂ ਫਿਰ ਪਹਿਲਾ ਦੀ ਤਰ੍ਹਾ ਹੀ ਬੇਨਤੀਜਾ ਸਾਬਤ ਹੁੰਦੀ ਹੈ।

Leave a Reply

Your email address will not be published. Required fields are marked *