ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫ਼ਾਜ਼ਿਲਕਾ ਜ਼ਿਲ੍ਹੇ ਦੇ ਪਿੰਡ ਪੂਰਨ ਪੱਟੀ ‘ਚ ਕੁੱਝ ਮਹੀਨੇ ਪਹਿਲਾਂ ਵਿਆਹੀ ਇਕ ਲੜਕੀ ਦੀ ਸ਼ੱਕੀ ਹਾਲਤਾਂ ‘ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਉੱਥੇ ਲੜਕੀ ਦੇ ਮਾਪਿਆਂ ਅਤੇ ਰਿਸ਼ਤੇਦਾਰਾਂ ਨੇ ਸਹੁਰਾ ਪਰਿਵਾਰ ‘ਤੇ ਲੜਕੀ ਦੇ ਨਾਲ ਅਖੌਤੀ ਰੂਪ ਨਾਲ ਜਬਰ ਜਨਾਹ ਤੋਂ ਬਾਅਦ ਉਸ ਦੀ ਹੱਤਿਆ ਕਰਨ ਦੇ ਦੋਸ਼ ਲਗਾਏ ਹਨ।
ਸਥਾਨਕ ਸਿਵਲ ਹਸਪਤਾਲ ‘ਚ ਮ੍ਰਿਤਕ ਲੜਕੀ ਨੀਲਮ ਰਾਣੀ ਵਾਸੀ ਪਿੰਡ ਪੂਰਨ ਪੱਟੀ ਦੇ ਪਿਤਾ ਫੂਲਾ ਸਿੰਘ ਪਿੰਡ ਰਾਹੂਕੇ ਹਿਠਾੜ (ਫਿਰੋਜ਼ਪੁਰ) ਨੇ ਦੱਸਿਆ ਕਿ, ਉਨ੍ਹਾਂ ਦੀ ਲੜਕੀ ਦਾ ਵਿਆਹ 3 ਮਹੀਨੇ ਪਹਿਲਾਂ ਦਸੰਬਰ 2019 ਨੂੰ ਪਿੰਡ ਪੂਰਨ ਪੱਟੀ ‘ਚ ਮਿਠਣ ਸਿੰਘ ਫੌਜੀ ਨਾਲ ਹੋਇਆ ਸੀ। ਉਨ੍ਹਾਂ ਦੱਸਿਆ ਕਿ, ਜਵਾਈ ਤਾਂ ਡਿਊਟੀ ‘ਤੇ ਚਲਾ ਜਾਂਦਾ ਸੀ, ਪਰ ਲੜਕੀ ਦੇ ਸਹੁਰੇ ਪਰਿਵਾਰ ਵਾਲੇ ਉਨ੍ਹਾਂ ਦੀ ਲੜਕੀ ਨੂੰ ਅਖੌਤੀ ਰੂਪ ਨਾਲ ਪ੍ਰੇਸ਼ਾਨ ਕਰਦੇ ਸਨ, ਜਿਸ ਸੰਬੰਧੀ ਉਨ੍ਹਾਂ ਦੀ ਲੜਕੀ ਨੇ ਕਈ ਵਾਰ ਫੋਨ ਕਰਕੇ ਉਨ੍ਹਾਂ ਨੂੰ ਦੱਸਿਆ ਵੀ ਸੀ। ਇਸ ਸਬੰਧੀ ਲੜਕੀ ਦੇ ਸਹੁਰੇ ਪਰਿਵਾਰ ਨੂੰ ਸਮਝਾਇਆ ਵੀ ਗਿਆ ਸੀ। ਉਨ੍ਹਾਂ ਦੱਸਿਆ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਦੀ ਲੜਕੀ ਨੇ ਦੱਸਿਆ ਕਿ, ਉਸ ਦਾ ਸਹੁਰਾ ਅਖੌਤੀ ਰੂਪ ਨਾਲ ਉਸ ‘ਤੇ ਮਾੜੀ ਨੀਅਤ ਰਖਦਾ ਹੈ, ਜਿਸ ਕਾਰਨ ਸਹੁਰੇ ਪਰਿਵਾਰ ਨਾਲ ਉਸ ਦਾ ਝਗੜਾ ਵੀ ਹੋਇਆ ਹੈ।
ਲੜਕੀ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ, ਬੀਤੇ ਦਿਨੀਂ ਲੜਕੀ ਦੇ ਸਹੁਰੇ ਪਰਿਵਾਰ ਦਾ ਫੋਨ ਆਇਆ ਕਿ, ਲੜਕੀ ਦੀ ਤਬੀਅਤ ਖਰਾਬ ਹੈ, ਇਸ ਲਈ ਲੜਕੀ ਦੇ ਪਿਤਾ ਨੂੰ ਭੇਜ ਦਿਓ। ਉਨ੍ਹਾਂ ਦੱਸਿਆ ਕਿ, ਜਦੋਂ ਲੜਕੀ ਦਾ ਪਿਤਾ ਫੂਲਾ ਸਿੰਘ ਅਤੇ ਹੋਰ ਰਿਸ਼ਤੇਦਾਰ ਲੜਕੀ ਦੇ ਸਹੁਰੇ ਘਰ ਪਹੁੰਚੇ ਤਾਂ ਲੜਕੀ ਦੀ ਮੌਤ ਹੋ ਚੁੱਕੀ ਸੀ। ਲੜਕੀ ਦੇ ਪਰਿਵਾਰਕ ਮੈਂਬਰਾਂ ਅਤੇ ਰਿਸ਼ਤੇਦਾਰਾਂ ਨੇ ਦੋਸ਼ ਲਾਇਆ ਕਿ, ਉਨ੍ਹਾਂ ਦੀ ਲੜਕੀ ਦੇ ਨਾਲ ਅਖੌਤੀ ਰੂਪ ਨਾਲ ਬਲਾਤਕਾਰ ਕਰਕੇ ਉਸ ਦੀ ਹੱਤਿਆ ਕੀਤੀ ਗਈ ਹੈ। ਇਸ ਲਈ ਉਨ੍ਹਾਂ ਨੂੰ ਇਨਸਾਫ਼ ਦੁਆਇਆ ਜਾਵੇ।
ਦੱਸ ਦਈਏ ਮ੍ਰਿਤਕ ਲੜਕੀ ਦਾ ਪੋਸਟ ਮਾਰਟਮ ਕਰਨ ਲਈ ਫਾਜ਼ਿਲਕਾ ਦੇ ਸਿਵਲ ਹਸਪਤਾਲ ਵੱਲੋਂ ਡਾਕਟਰਾਂ ਦਾ ਪੈਨਲ ਬਣਾਇਆ ਗਿਆ ਪਰ ਮ੍ਰਿਤਕਾ ਦਾ ਪੋਸਟ ਮਾਰਟਮ ਫਰੀਦਕੋਟ ‘ਚ ਹੋਵੇਗਾ। ਥਾਣਾ ਅਰਨੀਵਾਲਾ ਦੇ ਪੁਲਿਸ ਕਰਮਚਾਰੀਆਂ ਨੇ ਦੱਸਿਆ ਕਿ, ਮਾਮਲੇ ਸਬੰਧੀ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ ਅਤੇ ਪੋਸਟ ਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਅਗਲੇਰੀ ਕਾਰਵਾਈ ਕੀਤੀ ਜਾ ਸਕਦੀ ਹੈ।
https://www.facebook.com/LivingIndiaNewschannel/videos/730830787656171/



