ਅਹਿਮਦਾਬਾਦ ‘ਚ ਹੋਇਆ ਟਰੰਪ ਦਾ ਸ਼ਾਨਦਾਰ ਸਵਾਗਤ, ਪੰਜਾਬ ‘ਚ ਕਿਸਾਨਾਂ ਨੇ ਫੁੱਕੇ ਪੁੱਤਲੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ ਉੱਤੇ ਅਹਿਮਦਾਬਾਦ ਪੁੱਜੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਦਾ ਏਅਰਪੋਰਟ ਉੱਤੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਸੋਮਵਾਰ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੌਰੇ ਉੱਤੇ ਅਹਿਮਦਾਬਾਦ ਪੁੱਜੇ ਹਨ ਜਿਸ ਨੂੰ ਲੈ ਕੇ ਉਨ੍ਹਾਂ ਦਾ ਏਅਰਪੋਰਟ ਉੱਤੇ ਪ੍ਰਧਾਨ ਮੰਤਰੀ ਮੋਦੀ ਨੇ ਸ਼ਾਨਦਾਰ ਸਵਾਗਤ ਕੀਤਾ ਗਿਆ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਅਤੇ ਰਾਸ਼ਟਰਪਤੀ ਟਰੰਪ ਨੇ ਮੋਟੇਰਾ ਸਟੇਡੀਅਮ ਵਿਚ ਇਕ ਸਮਾਗਮ ਨੂੰ ਸੰਬੋਧਨ ਕੀਤਾ। ਉੱਥੇ ਹੀ ਦੂਜੇ ਪਾਸੇ ਟਰੰਪ ਦੇ ਦੌਰੇ ਨੂੰ ਲੈ ਕੇ ਕਿਸਾਨ ਕਾਫ਼ੀ ਖਫਾ ਦਿਖਾਈ ਦਿੱਤੇ ਅਤੇ ਉਨ੍ਹਾਂ ਨੇ ਮੋਦੀ ਸਰਕਾਰ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦਾ ਪੁੱਤਲਾ ਫੁੱਕਿਆ।

ਦਰਅਸਲ ਕਿਸਾਨਾਂ ਦਾ ਮੰਨਣਾ ਹੈ ਕਿ ਮੋਦੀ ਸਰਕਾਰ ਅਮਰੀਕੀ ਰਾਸ਼ਟਰਪਤੀ ਟਰੰਪ ਨਾਲ ਅਜਿਹਾ ਵਪਾਰਕ ਸਮਝੌਤਾ ਕਰ ਸਕਦੀ ਹੈ ਜਿਸ ਕਰਕੇ ਉਨ੍ਹਾਂ ਦੀ ਫਸਲਾਂ ਅਤੇ ਦੁੱਧ ਦਾ ਭਾਅ ਘੱਟ ਜਾਵੇਗਾ ਅਤੇ ਪੂਰਾ ਮੁੱਲ ਨਾ ਮਿਲਣ ਕਰਕੇ ਕਿਸਾਨ ਕਰਜ਼ੇ ਥੱਲੇ ਦਬ ਜਾਵੇਗਾ। ਕਿਸਾਨਾਂ ਦਾ ਕਹਿਣਾ ਸੀ ਕਿ ਅਮਰੀਕਾ ਨਾਲ ਕੀਤਾ ਕੋਈ ਵੀ ਵਪਾਰਕ ਸਮਝੌਤਾ ਜਿਹੜਾ ਕਿ ਕਿਸਾਨ ਨੀਤੀਆਂ ਦੇ ਵਿਰੁੱਧ ਹੋਵੇਗਾ, ਉਸ ਨੂੰ ਕਦੇ ਵੀ ਮੰਜ਼ੂਰ ਨਹੀਂ ਕੀਤਾ ਜਾਵੇਗਾ ਅਤੇ ਇਸੇ ਕੜੀ ਅੰਦਰ ਕਿਸਾਨਾਂ ਨੇ ਵੱਖ-ਵੱਖ ਜਿਲ੍ਹਿਆਂ ਦੇ ਡੀਸੀ ਦਫ਼ਤਰਾਂ ਅੱਗੇ ਮੋਦੀ ਸਰਕਾਰ ਅਤੇ ਰਾਸ਼ਟਰਪਤੀ ਟਰੰਪ ਦੇ ਪੁੱਤਲੇ ਫੁੱਕੇ ਹਨ।

ਜਾਣਕਾਰੀ ਅਨੁਸਾਰ ਵੱਖ-ਵੱਖ ਕਿਸਾਨ ਯੂਨੀਅਨਾਂ ਦੁਆਰਾ ਪਟਿਆਲਾ,ਮੁਕਤਸਰ, ਫਿਰੋਜ਼ਪੁਰ ਸਮੇਤ ਵੱਖ-ਵੱਖ ਥਾਵਾਂ ਅਤੇ ਦੇਸ਼ ਦੇ ਅਲੱਗ-ਅਲੱਗ ਹਿੱਸਿਆਂ ਵਿਚ ਡੀਸੀ ਦਫ਼ਤਰਾਂ ਅੱਗੇ ਮੋਦੀ ਸਰਕਾਰ ਅਤੇ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਪੁੱਤਲੇ ਫੁੱਕ ਕੇ ਆਪਣਾ ਰੋਸ ਪ੍ਰਗਟ ਕੀਤਾ ਗਿਆ ਅਤੇ ਕੇਂਦਰ ਸਰਕਾਰ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਟਰੰਪ ਦੋ ਰੋਜਾ ਦੌਰੇ ਉੱਤੇ ਭਾਰਤ ਆਏ ਹੋਏ ਹਨ। ਉਹ ਅੱਜ ਤਾਜ ਮਹੱਲ ਦੇ ਦੀਦਾਰ ਕਰਨ ਆਗਰਾ ਵੀ ਜਾਣਗੇ ਅਤੇ ਭਲਕੇ ਅਮਰੀਕਾ ਤੇ ਭਾਰਤ ਵਿਚਾਲੇ ਕੁੱਝ ਸਮਝੌਤੇ ਹੋਣ ਦੀ ਸੰਭਾਵਨਾ ਹੈ। ਖੈਰ ਵੇਖਣਾ ਹੋਵੇਗਾ ਕਿ ਕਿਸਾਨਾਂ ਦੇ ਪ੍ਰਦਰਸ਼ਨ ਦਾ ਸਰਕਾਰ ਉੱਤੇ ਕਿੰਨਾ ਕੁ ਅਸਰ ਹੋਵੇਗਾ।

Leave a Reply

Your email address will not be published. Required fields are marked *