ਅਮਰੀਕੀ ਰਾਸ਼ਟਰਪਤੀ ਲਈ ਰੱਖੇ ਰਾਤ ਦੇ ਭੋਜਣ ਵਿਚ ਕਾਂਗਰਸੀ ਆਗੂਆਂ ਦਾ ਆਉਣ ਤੋਂ ਇਨਕਾਰ !

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੋ ਦਿਵਸੀ ਦੌਰੇ ਉੱਤੇ ਆਏ ਹੋਏ ਹਨ ਜਿਸ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੋ ਦਿਵਸੀ ਦੌਰੇ ਉੱਤੇ ਆਏ ਹੋਏ ਹਨ ਜਿਸ ਨੂੰ ਲੈ ਕੇ ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਮੰਗਲਵਾਰ ਨੂੰ ਉਨ੍ਹਾਂ ਦੇ ਲਈ ਰਾਤ ਦੇ ਭੋਜਨ ਦਾ ਆਯੋਜਨ ਕੀਤਾ ਹੈ। ਇਸ ਆਯੋਜਨ ਵਿਚ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਸਮੇਤ ਕਾਂਗਰਸ ਪਾਰਟੀ ਦੇ ਕਈਂ ਆਗੂਆਂ ਨੂੰ ਸੱਦਾ ਦਿੱਤਾ ਸੀ ਪਰ ਉਨ੍ਹਾਂ ਨੇ ਆਉਣ ਤੋਂ ਮਨ੍ਹਾ ਕਰ ਦਿੱਤਾ ਹੈ।

ਮੀਡੀਆ ਰਿਪੋਰਟਾ ਅਨੁਸਾਰ ਰਾਸ਼ਟਰਪਤੀ ਟਰੰਪ ਦੇ ਸਨਮਾਨ ਵਿਚ ਰੱਖੇ ਗਏ ਰਾਤ ਦੇ ਖਾਣੇ ‘ਚ ਕਾਂਗਰਸ ਪਾਰਟੀ ਦੇ ਸੰਸਦ ਮੈਂਬਰ ਗੁਲਾਮ ਨਬੀ ਅਜਾਦ, ਸੰਸਦੀ ਦਲ ਦੇ ਲੀਡਰ ਅਧੀਰ ਰੰਜਨ ਚੌਧਰੀ ਅਤੇ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ ਮਨਮੋਹਨ ਸਿੰਘ ਨੂੰ ਸੱਦਾ ਪੱਤਰ ਦਿੱਤਾ ਸੀ ਪਰ ਸਾਰਿਆਂ ਨੇ ਇਸ ਆਯੋਜਨ ਵਿਚ ਆਉਣ ਤੋਂ ਇਨਕਾਰ ਕਰ ਦਿੱਤਾ ਹੈ ਜਿਸ ਦਾ ਕਾਰਨ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ ਵਿਚ ਬੁਲਾਵਾ ਨਾ ਦਿੱਤਾ ਜਾਣਾ ਹੈ।

ਰਿਪੋਰਟਾ ਅਨੁਸਾਰ ਕਾਂਗਰਸ ਦੇ ਇਨ੍ਹਾਂ ਸਾਰੇ ਆਗੂਆ ਦਾ ਕਹਿਣਾ ਹੈ ਕਿ ਜੇਕਰ ਦੇਸ਼ ਦੇ ਸੱਭ ਤੋਂ ਵੱਡੀ ਵਿਰੋਧੀ ਪਾਰਟੀ ਕਾਂਗਰਸ ਦੀ ਪ੍ਰਧਾਨ ਸੋਨੀਆ ਗਾਂਧੀ ਨੂੰ ਇਸ ਆਯੋਜਨ ਵਿਚ ਹੀ ਨਹੀਂ ਬੁਲਾਇਆ ਗਿਆ ਹੈ ਤਾਂ ਉਹ ਕਿਵੇਂ ਇਸ ਸੱਦੇ ਨੂੰ ਕਬੂਲ ਕਰ ਸਕਦੇ ਹਨ। ਪਰ ਰਿਪੋਰਟਾ ਦੀ ਮੰਨੀਏ ਤਾਂ ਕਾਂਗਰਸੀ ਸੂਤਰਾਂ ਦਾ ਕਹਿਣਾ ਹੈ ਕਿ ਗੁਲਾਬ ਨਬੀ ਅਜਾਦ ਇਸ ਭੋਜਨ ਵਿਚ ਸ਼ਾਮਲ ਹੋ ਸਕਦੇ ਹਨ ਖੈਰ ਇਸ ਬਾਰੇ ਅਧਿਕਾਰਕ ਤੌਰ ਤੇ ਕੁੱਝ ਨਹੀਂ ਪਤਾ ਲੱਗ ਸਕਿਆ ਹੈ।

ਦੱਸ ਦਈਏ ਅੱਜ 12 ਵਜੇ ਦੇ ਲਗਭਗ ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੀ ਫੇਰੀ ਉੱਤੇ ਅਹਿਮਦਾਬਾਦ ਆਏ ਹਨ ਜਿੱਥੇ ਉਨ੍ਹਾਂ ਦਾ ਏਅਰਪੋਰਟ ਪੁੱਜਣ ‘ਤੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਦੋਵਾਂ ਨੇ ਦੁਨੀਆਂ ਦੇ ਸੱਭ ਤੋਂ ਵੱਡੇ ਕ੍ਰਿਕਟ ਗਰਾਊਂਡ ਵਿਚ ਨਮਸਤੇ ਟਰੰਪ ਪ੍ਰੋਗਰਾਮ ਨੂੰ ਸੰਬੋਧਿਤ ਕੀਤਾ ਹੈ ਅਤੇ ਫਿਰ ਟਰੰਪ ਜੋੜੇ ਨੇ ਤਾਜ ਮਹੱਲ ਦੇ ਦੀਦਾਰ ਕੀਤੇ ਹਨ। ਭਲਕੇ ਦੋਵਾਂ ਦੇਸ਼ਾਂ ਵਿਚਾਲੇ ਅਧਿਕਾਰਕ ਤੌਰ ਉੱਤੇ ਗੱਲਬਾਤ ਹੋਵੇਗੀ ਅਤੇ ਇਸ ਦੌਰਾਨ ਕਈ ਸਮਝੌਤੇ ਹੋਣ ਦੀ ਸੰਭਾਵਨਾ ਵੀ ਹੈ।

Leave a Reply

Your email address will not be published. Required fields are marked *