ਭਾਰਤ ਅਤੇ ਅਮਰੀਕਾ ਵਿਚਾਲੇ ਹੋਇਆ 3 ਅਰਬ ਡਾਲਰ ਦਾ ਰੱਖਿਆ ਸਮਝੌਤਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਵੇਲੇ ਭਾਰਤ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਦਾ ਅੱਜ ਭਾਰਤ ਵਿਚ ਆਖਰੀ ਦਿਨ ਹੈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਵੇਲੇ ਭਾਰਤ ਦੇ ਦੌਰੇ ਉੱਤੇ ਆਏ ਹੋਏ ਹਨ। ਉਨ੍ਹਾਂ ਦਾ ਅੱਜ ਭਾਰਤ ਵਿਚ ਆਖਰੀ ਦਿਨ ਹੈ ਜਿਸ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਹੈਦਰਾਬਾਦ ਹਾਊਸ ‘ਚ ਅੱਜ ਅਧਿਕਾਰਕ ਤੌਰ ਉੱਤੇ ਗੱਲਬਾਤ ਹੋਈ ਹੈ ਅਤੇ ਰੱਖਿਆ ਖੇਤਰ ਵਿਚ ਸਮਝੋਤਾ ਹੋਇਆ ਹੈ। ਇਸ ਦੀ ਜਾਣਕਾਰੀ ਦੋਵਾਂ ਦੇਸ਼ਾਂ ਦੇ ਰਾਸ਼ਟਰ ਪ੍ਰਮੁੱਖਾਂ ਨੇ ਜੁਆਇੰਟ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ ਹੈ।

ਅਮਰੀਕੀ ਰਾਸ਼ਟਰਪਤੀ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਦਾ ਇਹ ਦੌਰਾ ਇਤਿਹਾਸਕ ਬਣ ਗਿਆ ਹੈ। ਗੁਜਰਾਤ ਨੇ ਉਨ੍ਹਾਂ ਦਾ ਸ਼ਾਨਦਾਰ ਸਵਾਗਤ ਕੀਤਾ ਹੈ ਅਤੇ ਉੱਥੋਂ ਦੇ ਲੋਕਾਂ ਨੇ ਉਨ੍ਹਾਂ ਨੂੰ ਬਹੁਤ ਪਿਆਰ ਦਿੱਤਾ ਹੈ ਜਿਸ ਨੂੰ ਉਹ ਹਮੇਸ਼ਾ ਯਾਦ ਰੱਖਣਗੇ। ਉਨ੍ਹਾਂ ਕਿਹਾ ਕਿ ਦੋਵੇ ਦੇਸ਼ ਅੱਤਵਾਦ ਨਾਲ ਮਿਲ ਕੇ ਲੜਨਗੇ। ਟਰੰਪ ਨੇ ਕਿਹਾ ਕਿ ਅਮਰੀਕਾ ਨੇ ਭਾਰਤ ਨਾਲ 3 ਅਰਬ ਡਾਲਰ ਦੇ ਰੱਖਿਆ ਸੌਦੇ ਨੂੰ ਮੰਜ਼ੂਰੀ ਦੇ ਦਿੱਤੀ ਹੈ।

ਇਸ ਮੌਕੇ ਪ੍ਰਧਾਨ ਮੰਤਰੀ ਮੋਦੀ ਨੇ ਵੀ ਮੀਡੀਆ ਨਾਲ ਗੱਲਬਾਤ ਕਰਦਿਆ ਕਿਹਾ ਕਿ ਭਾਰਤ ਅਤੇ ਅਮਰੀਕਾ ਦੇ ਵਿਚਾਲੇ ਸਬੰਧ ਕੇਵਲ ਦੋ ਸਰਕਾਰਾਂ ਦੇ ਹੀ ਨਹੀਂ ਬਲਕਿ ਦੋ ਦੇਸ਼ਾਂ ਦੇ ਲੋਕਾਂ ਦੇ ਹਨ। ਉਨ੍ਹਾਂ ਕਿਹਾ ਕਿ ਰਾਸ਼ਟਰਪਤੀ ਟਰੰਪ ਦੋਵੇ ਦੇਸ਼ਾਂ ਦੇ ਸਬੰਧਾਂ ਨੂੰ ਅੱਗੇ ਵਧਾਉਣ ਦੀਆਂ ਕੋਸ਼ਿਸ਼ਾਂ ਕਰ ਰਹੇ ਹਨ। ਪੀਐਮ ਮੋਦੀ ਅਨੁਸਾਰ ਦੋਵਾਂ ਦੇਸ਼ਾਂ ਵਿਚਾਲੇ ਰੱਖਿਆ, ਟੈਕਨਾਲੋਜੀ, ਐਨਰਜੀ ਅਤੇ ਵਪਾਰ ਨੂੰ ਲੈ ਕੇ ਚਰਚਾ ਹੋਈ ਹੈ।

ਮੀਡੀਆ ਨੂੰ ਸੰਬੋਧਨ ਕਰਨ ਤੋਂ ਬਾਅਦ ਦੋਵੇਂ ਰਾਸ਼ਟਰ ਪ੍ਰਮੁੱਖ ਵਾਪਸ ਹੈਦਰਾਬਾਦ ਹਾਊਸ ਵਿਚ ਚੱਲੇ ਗਏ ਹਨ ਅਤੇ ਲੰਚ ਤੋਂ ਬਾਅਦ ਸ਼ਾਮ 5 ਵਜੇ ਦੀ ਕਰੀਬ ਮੀਡੀਆ ਨਾਲ ਗੱਲਬਾਤ ਕਰਨਗੇ। ਮੰਨਿਆ ਜਾ ਰਿਹਾ ਹੈ ਰੱਖਿਆ ਸੌਦੇ ਤੋਂ ਇਲਾਵਾ ਭਾਰਤ ਅਮਰੀਕਾ ਨਾਲ ਵਪਾਰਕ ਸਮਝੌਤਾ ਵੀ ਕਰ ਸਕਦਾ ਹੈ।

ਦੱਸ ਦਈਏ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤ ਦੇ ਦੋ ਰੋਜ਼ਾ ਦੌਰੇ ਉੱਤੇ ਬੀਤੇ ਸੋਮਵਾਰ ਅਹਿਮਦਾਬਾਦ ਏਅਰਪੋਰਟ ਉੱਤੇ ਪਹੁੰਚੇ ਸਨ ਜਿੱਥੇ ਪ੍ਰਧਾਨਮੰਤਰੀ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ ਸੀ। ਦੋਵੇ ਲੀਡਰ ਮਹਾਤਮਾ ਗਾਂਧੀ ਦੇ ਸਾਬਰਮਤੀ ਆਸ਼ਰਮ ਵੀ ਗਏ ਸਨ ਅਤੇ ਇਸ ਤੋਂ ਬਾਅਦ ਦੋਵੇਂ ਲੀਡਰਾਂ ਨੇ ਮੋਟੋਰਾ ਸਟੇਡੀਅਮ ਵਿਚ ਨਮਸਤੇ ਟਰੰਪ ਪ੍ਰੋਗਰਾਮ ਨੂੰ ਸੰਬੋਧਨ ਕੀਤਾ ਸੀ ਅਤੇ ਫਿਰ ਟਰੰਪ ਜੋੜਾ ਅਤੇ ਉਨ੍ਹਾਂ ਦਾ ਵਫਦ ਆਗਰਾ ਲਈ ਰਵਾਨਾ ਹੋ ਗਿਆ ਸੀ ਜਿੱਥੇ ਉਨ੍ਹਾਂ ਨੇ ਤਾਜ ਮਹੱਲ ਦਾ ਦੀਦਾਰ ਕੀਤਾ ਸੀ।

Leave a Reply

Your email address will not be published. Required fields are marked *