ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤ ਅਤੇ ਅਮਰੀਕਾ ਦੀ ਅਧਿਕਾਰਕ ਗੱਲਬਾਤ ਤੋਂ ਬਾਅਦ ਪ੍ਰੈਸ ਕਾਨਫਰੰਸ ਕੀਤੀ ਹੈ ਇਸ ਦੌਰਾਨ ਉਨ੍ਹਾਂ ਨੇ ਕਈ ਵੱਡੇ ਸਵਾਲਾਂ ਦੇ ਜਵਾਬ ਦਿੱਤੇ ਹਨ ਜਿਸ ਵਿਚ ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਹੋ ਰਹੇ ਪ੍ਰਦਰਸ਼ਨ ਅਤੇ ਜੰਮੂ ਕਸ਼ਮੀਰ ਵਿਚੋਂ ਧਾਰਾ 370 ਹਟਾਏ ਜਾਣ ਦਾ ਵੀ ਸਵਾਲ ਸੀ।
ਨਾਗਰਿਕਤਾ ਸੋਧ ਕਾਨੂੰਨ ਵਿਰੁੱਧ ਭਾਰਤ ਵਿਚ ਲਗਾਤਾਰ ਹੋ ਰਹੇ ਪ੍ਰਦਰਸ਼ਨਾਂ ਦੇ ਸਵਾਲ ਉੱਤੇ ਬੋਲਦਿਆਂ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਇਹ ਭਾਰਤ ਦਾ ਅੰਦਰੂਨੀ ਮਾਮਲਾ ਹੈ ਜਿਸ ਉੱਤੇ ਉਹ ਕੁੱਝ ਨਹੀਂ ਬੋਲਣਾ ਚਾਹੁੰਦੇ ਅਤੇ ਨਾ ਹੀ ਉਨ੍ਹਾਂ ਦੀ ਪ੍ਰਧਾਨਮੰਤਰੀ ਮੋਦੀ ਨਾਲ ਇਸ ਬਾਰੇ ਗੱਲਬਾਤ ਹੋਈ ਹੈ।ਟਰੰਪ ਨੇ ਕਿਹਾ ਕਿ ਇਸ ਉੱਤੇ ਫੈਸਲਾ ਭਾਰਤ ਨੂੰ ਹੀ ਕਰਨਾ ਹੈ।
ਜੰਮੂ ਕਸ਼ਮੀਰ ਵਿਚੋ ਧਾਰਾ 370 ਹਟਾਉਣ ਨੂੰ ਲੈ ਕੇ ਰਾਸ਼ਟਰਪਤੀ ਟਰੰਪ ਨੇ ਕਿਹਾ ਹੈ ਕਿ ਇਹ ਭਾਰਤ ਅਤੇ ਪਾਕਿਸਤਾਨ ਦਾ ਦੁਵੱਲਾ ਮਾਮਲਾ ਹੈ ਜੋ ਕਿ ਇਕ ਲੰਬੇ ਸਮੇਂ ਤੋ ਚਲਿਆ ਆ ਰਿਹਾ ਹੈ। ਇਸ ਉੱਤੇ ਪੀਐਮ ਮੋਦੀ ਨਾਲ ਉਨ੍ਹਾਂ ਦੀ ਕੋਈ ਗੱਲਬਾਤ ਨਹੀਂ ਹੋਈ ਹੈ। ਨਾਲ ਹੀ ਉਨ੍ਹਾਂ ਨੇ ਕਿਹਾ ਹੈ ਕਿ ਕਸ਼ਮੀਰ ਮੁੱਦੇ ਨੂੰ ਸਲਝਾਉਣ ਲਈ ਵਿਚੋਲਗੀ ਕਰਨ ਵਿਚ ਉਨ੍ਹਾਂ ਨੂੰ ਖੁਸ਼ੀ ਹੋਵੇਗੀ।
ਇਸ ਤੋਂ ਇਲਾਵਾ ਉਨ੍ਹਾਂ ਤੋਂ ਦਿੱਲੀ ਹਿੰਸਾ ਬਾਰੇ ਸਵਾਲ ਪੁੱਛਿਆ ਗਿਆ ਤਾਂ ਟਰੰਪ ਨੇ ਕਿਹਾ ਹੈ ਕਿ ਇਸ ਬਾਰੇ ਉਨ੍ਹਾਂ ਦੀ ਪ੍ਰਧਾਨਮੰਤਰੀ ਮੋਦੀ ਨਾਲ ਕੋਈ ਗੱਲਬਾਤ ਨਹੀਂ ਕੀਤੀ ਹੈ। ਇਹ ਉਨ੍ਹਾਂ ਦਾ ਅੰਦਰੂਨੀ ਮਾਮਲਾ ਹੈ। ਧਾਰਮਿਕ ਅਜਾਦੀ ਉੱਤੇ ਬੋਲਦਿਆਂ ਉਨ੍ਹਾਂ ਕਿਹਾ ਹੈ ਕਿ ਭਾਰਤ ਵਿਚ ਧਾਰਮਿਕ ਅਜਾਦੀ ਬਾਕੀ ਦੇਸ਼ਾਂ ਤੋਂ ਕਈ ਜਿਆਦਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਭਾਰਤ ਅਤੇ ਅਮਰੀਕਾ ਦੇ ਰਿਸ਼ਤੇ ਬਹੁਤ ਵਧੀਆ ਹਨ। ਵਪਾਰ ਦੇ ਮੁੱਦੇ ਉੱਤੇ ਬੋਲਦਿਆਂ ਕਿਹਾ ਕਿ ਅਮਰੀਕਾ ਭਾਰਤ ਦੇ ਕਈ ਸ਼ਹਿਰਾਂ ਵਿਚ ਨਿਵੇਸ਼ ਕਰ ਰਹੀਆਂ ਹਨ। ਟਰੰਪ ਨੇ ਕਿਹਾ ਕਿ ਉਨ੍ਹਾਂ ਦੇ ਭਾਰਤ ਵਿਚ ਦੋ ਦਿਨ ਬਹੁਤ ਵੀ ਵਧੀਆ ਗੁਜਰੇ ਹਨ ਅਤੇ ਉਨ੍ਹਾਂ ਦੀ ਪ੍ਰਧਾਨਮੰਤਰੀ ਮੋਦੀ ਨਾਲ ਸਕਰਾਤਮਕ ਗੱਲਬਾਤ ਹੋਈ ਹੈ। ਟਰੰਪ ਅਨੁਸਾਰ ਉਨ੍ਹਾਂ ਦੇ ਪੀਐਮ ਮੋਦੀ ਨਾਲ ਮਜਬੂਤ ਰਿਸ਼ਤੇ ਹਨ ਅਤੇ ਉਹ ਇਕ ਸ਼ਾਨਦਾਰ ਲੀਡਰ ਹਨ।



