ਦਿੱਲੀ ਹਿੰਸਾ ‘ਤੇ ਫੁੱਟਿਆ ਮੁੱਖ ਮੰਤਰੀ ਕੇਜਰੀਵਾਲ ਦਾ ਗੁੱਸਾ!

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ, ਹਿੰਸਾ ਦੀਆਂ ਘਟਨਾਵਾਂ ਨੇ ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਨੂੰ ਕਿਹਾ ਕਿ, ਹਿੰਸਾ ਦੀਆਂ ਘਟਨਾਵਾਂ ਨੇ ਪਿਛਲੇ ਤਿੰਨ ਦਿਨਾਂ ਤੋਂ ਉੱਤਰ-ਪੂਰਬੀ ਦਿੱਲੀ ਦੇ ਕਈ ਇਲਾਕਿਆਂ ਨੂੰ ਹਿਲਾ ਕੇ ਰੱਖ ਦਿੱਤਾ ਸੀ ਅਤੇ ਹੁਣ ਤੱਕ 34 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੁੱਖ ਮੰਤਰੀ ਨੇ ਪੀੜਤਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦੀ ਘੋਸ਼ਣਾ ਕੀਤੀ ਅਤੇ ਕਿਹਾ ਕਿ, ਰਾਜ ਸਰਕਾਰ ਬਚੇ ਲੋਕਾਂ ਦੇ ਮੁੜ ਵਸੇਬੇ ਲਈ ਕੰਮ ਕਰ ਰਹੀ ਹੈ।

ਦਿੱਲੀ ਦੇ ਮੁੱਖ ਮੰਤਰੀ ਨੇ ਦੰਗਿਆਂ ਤੋਂ ਪ੍ਰਭਾਵਿਤ ਲੋਕਾਂ ਲਈ ‘ਫ਼ਰੀਸ਼ਤੇ’ ਯੋਜਨਾ ਦੀ ਘੋਸ਼ਣਾ ਕੀਤੀ ਅਤੇ ਕਿਹਾ ਕਿ, ਸਰਕਾਰ ਪ੍ਰਭਾਵਤ ਇਲਾਕਿਆਂ ਵਿੱਚ ਖਾਣਾ ਅਤੇ ਹੋਰ ਸਮਾਨ ਭੇਜ ਰਹੀ ਹੈ, ਜਿੱਥੇ ਤਿੰਨ ਦਿਨਾਂ ਤੋਂ ਚੱਲੀ ਹਿੰਸਾ ਦੌਰਾਨ ਦੁਕਾਨਾਂ ਵੀ ਸਾੜ ਦਿੱਤੀਆਂ ਗਈਆਂ ਸਨ। ਕੇਜਰੀਵਾਲ ਨੇ ਇੱਕ ਪ੍ਰੈਸ ਬ੍ਰੀਫਿੰਗ ਵਿੱਚ ਕਿਹਾ, “ਦੰਗਿਆਂ ਤੋਂ ਪ੍ਰਭਾਵਿਤ ਲੋਕ ਨਿੱਜੀ ਹਸਪਤਾਲਾਂ ਵਿੱਚ ਡਾਕਟਰੀ ਇਲਾਜ ਕਰਵਾ ਰਹੇ ਹਨ ਅਤੇ ਉਨ੍ਹਾਂ ਦੇ ਖਰਚਿਆਂ ਦੀ ਅਦਾਇਗੀ ਦਿੱਲੀ ਸਰਕਾਰ ਕਰੇਗੀ।”

ਕੇਜਰੀਵਾਲ ਨੇ ਕਿਹਾ “ਕੋਈ ਵੀ ਵਿਅਕਤੀ ਜੋ ਦੋਸ਼ੀ ਪਾਇਆ ਜਾਂਦਾ ਹੈ,  ਉਸ ਨੂੰ ਸਖਤ ਸਜਾ ਦਿੱਤੀ ਜਾਣੀ ਚਾਹੀਦੀ ਹੈ। ਜੇ ਕੋਈ ਆਮ ਆਦਮੀ ਪਾਰਟੀ ਦਾ ਵਿਅਕਤੀ ਦੋਸ਼ੀ ਪਾਇਆ ਜਾਂਦਾ ਹੈ ਤਾਂ ਉਸ ਵਿਅਕਤੀ ਨੂੰ ਦੁੱਗਣੀ ਸਜਾ ਦਿੱਤੀ ਜਾਣੀ ਚਾਹੀਦੀ ਹੈ। ਰਾਸ਼ਟਰੀ ਸੁਰੱਖਿਆ ਦੇ ਮੁੱਦੇ ‘ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ।

Leave a Reply

Your email address will not be published. Required fields are marked *