ਚੀਨ ਵਿਚ ਜਾਰੀ ਹੈ ਕੋਰੋਨਾ ਵਾਇਰਸ ਦਾ ਕਹਿਰ, ਹੁਣ ਤੱਕ ਇੰਨੇ ਲੋਕਾਂ ਨੇ ਧੋਏ ਜਾਨ ਤੋਂ ਹੱਥ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਕਹਿਰ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਵਿਚ ਕੋਰੋਨਾ ਵਾਇਰਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਕੋਰੋਨਾ ਵਾਇਰਸ ਦੇ ਕਹਿਰ ਨਾਲ ਮਰਨ ਵਾਲਿਆਂ ਦੀ ਗਿਣਤੀ ਲਗਾਤਾਰ ਵੱਧਦੀ ਜਾ ਰਹੀ ਹੈ। ਬੀਤੇ ਦਿਨ ਕੋਰੋਨਾ ਵਾਇਰਸ ਨਾਲ ਜਾਨ ਗਵਾਉਣ ਵਾਲਿਆਂ ਦੀ ਸੰਖਿਆ 2800 ਤੱਕ ਪਹੁੰਚ ਗਈ ਹੈ ਜਦਕਿ 78 ਹਜ਼ਾਰ ਤੋਂ ਜਿਆਦਾ ਲੋਕ ਇਸ ਵਾਇਰਸ ਨਾਲ ਪੀੜਤ ਹੋ ਚੁੱਕੇ ਹਨ।

ਬੀਤੇ ਵੀਰਵਾਰ ਨੂੰ ਕੋਰੋਨਾ ਵਾਇਰਸ ਨਾਲ ਕੁੱਲ 44 ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹਨ ਜਿਸ ਕਰਕੇ ਮਰਨ ਵਾਲਿਆਂ ਦਾ ਅੰਕੜਾ 2800 ਤੱਕ ਪਹੁੰਚ ਗਿਆ ਹੈ ਜਦਕਿ 327 ਨਵੇਂ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਨਾਲ ਇਸ ਦੀ ਸੰਖਿਆ ਕੁੱਲ 78,824 ਹੋ ਚੁੱਕੀ ਹੈ। ਕੋਰੋਨਾ ਵਾਇਰਸ ਕਰਕੇ ਸੱਭ ਤੋਂ ਜਿਆਦਾ ਮੌਤਾਂ ਹੁਬੇਈ ਪ੍ਰਾਂਤ ਵਿਚ ਹੋਈਆਂ ਹਨ। ਜ਼ਿਕਰਯੋਗ ਹੈ ਕਿ ਹੁਬੇਈ ਪ੍ਰਾਤ ਦੇ ਵੁਹਾਨ ਸ਼ਹਿਰ ਤੋਂ ਹੀ ਖਤਰਨਾਕ ਕੋਰੋਨਾ ਵਾਇਰਸ ਦੀ ਸ਼ੁਰੂਆਤ ਹੋਈ ਸੀ।

ਕੋਰੋਨਾ ਵਾਇਰਸ ਨੇ ਚੀਨ ਤੋਂ ਸ਼ੁਰੂ ਹੋ ਕੇ ਦੁਨੀਆਂ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ। ਚੀਨ ਤੋਂ ਬਾਅਦ ਸਾਊਥ ਕੋਰੀਆ ਵਿਚ ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਲੋਕ ਪ੍ਰਭਾਵਿਤ ਹੋਏ ਹਨ। ਜਾਣਕਾਰੀ ਮੁਤਾਬਕ ਕੋਰੋਨਾ ਵਾਇਰਸ ਦੀ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਇੱਥੇ 2000 ਤੋਂ ਜਿਆਦਾ ਹੋ ਚੁੱਕੀ ਹੈ ਜਦਕਿ ਹੋਰ ਨਵੇਂ 250 ਤੋਂ ਵੱਧ ਕੇਸਾਂ ਸਾਹਮਣੇ ਆਏ ਹਨ। ਸਾਊਥ ਕੋਰੀਆਂ ਵਿਚ ਇਸ ਵਾਇਸ ਕਾਰਨ 13 ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਕੋਰੋਨਾ ਵਾਇਸ ਨਾਲ ਨਿਪਟਨ ਲਈ ਚੀਨ ਨੇ ਦਿਨ ਰਾਤ ਇਕ ਕੀਤਾ ਹੋਇਆ ਹੈ ਪਰ ਇਸ ਵਾਇਰਸ ਉੱਤੇ ਹੁਣ ਤੱਕ ਕਾਬੂ ਨਹੀਂ ਪਾਇਆ ਗਿਆ ਹੈ। ਕੋਰੋਨਾ ਵਾਇਰਸ ਨੂੰ ਰੋਕਣ ਦੇ ਲਈ ਚੀਨ ਦੀ ਸਰਕਾਰ ਨੇ ਕਾਫੀ ਪਾਬੰਦੀਆਂ ਵੀ ਲਗਾਈਆਂ ਸਨ ਖਾਸ ਕਰਕੇ ਹੁਬੇਈ ਪ੍ਰਾਤ ਦੇ ਵੁਹਾਨ ਸ਼ਹਿਰ ਵਿਚ, ਇੱਥੇ ਸਾਰੇ ਸਕੂਲਾਂ ਅਤੇ ਯੂਨੀਵਰਸਿਟੀਆਂ ਨੂੰ ਬੰਦ ਰੱਖਿਆ ਗਿਆ ਹੈ। ਕੋਈ ਵੀ ਵੱਡੇ ਪ੍ਰੋਗਰਾਮ ਅਤੇ ਆਯੋਜਨ ਉੱਤੇ ਪਾਬੰਦੀ ਲਗਾਈ ਗਈ ਹੈ। ਵੁਹਾਨ ਵਿਚ ਕੋਰੋਨਾ ਵਾਇਰਸ ਦਾ ਡਰ ਲੋਕਾਂ ਨੂੰ ਇਸ ਕਦਰ ਸਤਾ ਰਿਹਾ ਹੈ ਕਿ ਇੱਥੋਂ ਲੋਕ ਵੱਡੀ ਗਿਣਤੀ ਵਿਚ ਪਲਾਇਨ ਕਰ ਚੁੱਕੇ ਹਨ।

Leave a Reply

Your email address will not be published. Required fields are marked *