ਕਨ੍ਹਈਆ ਕੁਮਾਰ ਉੱਤੇ ਚੱਲੇਗਾ ਦੇਸ਼ਧ੍ਰੋਹ ਦਾ ਮੁਕੱਦਮਾ, ਕੇਜਰੀਵਾਲ ਸਰਕਾਰ ਨੇ ਦਿੱਤੀ ਮੰਜੂਰੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਉੱਤੇ ਹੁਣ ਦੇਸ਼ਧ੍ਰੋਹ ਦਾ ਮੁੱਕਦਮਾ ਚੱਲੇਗਾ ਜਿਸ ਦੇ ਲਈ ਦਿੱਲੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥੀ ਯੂਨੀਅਨ ਦੇ ਸਾਬਕਾ ਪ੍ਰਧਾਨ ਕਨ੍ਹਈਆ ਕੁਮਾਰ ਉੱਤੇ ਹੁਣ ਦੇਸ਼ਧ੍ਰੋਹ ਦਾ ਮੁੱਕਦਮਾ ਚੱਲੇਗਾ ਜਿਸ ਦੇ ਲਈ ਦਿੱਲੀ ਕੇਜਰੀਵਾਲ ਸਰਕਾਰ ਨੇ ਮੰਜੂਰੀ ਦੇ ਦਿੱਤੀ ਹੈ। ਦੱਸ ਦਈਏ ਕਿ ਉਨ੍ਹਾਂ ਦੇ ਉੱਤੇ ਜੇਐਨਯੂ ਵਿਚ ਦੇਸ਼ ਵਿਰੋਧੀ ਨਾਅਰੇ ਲਗਾਉਣ ਦਾ ਆਰੋਪ ਹੈ।

ਮੀਡੀਆ ਰਿਪੋਰਟਾ ਅਨੁਸਾਰ ਕੇਜਰੀਵਾਲ ਸਰਕਾਰ ਦੁਆਰਾ ਇਸ ਮਾਮਲੇ ਵਿਚ ਮੰਜੂਰੀ ਮਿਲਣ ਤੋਂ ਬਾਅਦ ਕਨ੍ਹਈਆ ਕੁਮਾਰ ਸਮੇਤ, ਉਮਰ ਖਾਲੀਦ, ਆਕਿਬ ਹੁਸੈਨ, ਮੁਜੀਬ, ਉਮਰ ਗੁਲ, ਬਸ਼ਰਤ ਅਲੀ, ਅਨਬਿਰਾਨ ਅਤੇ ਖਾਲੀਦ ਬਸੀਰ ਵਿਰੁੱਧ ਵੀ ਦੇਸ਼ਧ੍ਰੋਹ ਦੀਆਂ ਧਰਾਵਾਂ ਅਧੀਨ ਕੇਸ ਚਲਾਇਆ ਜਾਵੇਗਾ। ਰਿਪਰੋਟਾਂ ਮੁਤਾਬਕ ਕੁੱਝ ਸਮੇਂ ਪਹਿਲਾਂ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਇਸ ਮਾਮਲੇ ਵਿਚ ਸਰਕਾਰ ਨੂੰ ਕੇਸ ਚਲਾਉਣ ਦੇ ਲਈ ਫੈਸਲਾ ਲੈਣ ਉੱਤੇ ਕਿਹਾ ਸੀ।

ਦੱਸ ਦਈਏ ਕਿ ਕਨ੍ਹਈਆ ਕੁਮਾਰ ਅਤੇ ਉਨ੍ਹਾਂ ਦੇ ਸਾਥੀਆਂ ਉੱਤੇ ਸਾਲ 2016 ਦੇ ਵਿਚ ਦਿੱਲੀ ਦੀ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਵਿਚ ਦੇਸ਼ਵਿਰੋਧੀ ਨਾਅਰੇ ਲਗਾਉਣ ਦਾ ਆਰੋਪ ਲੱਗਿਆ ਸੀ ਜਿਸ ਤੋਂ ਬਾਅਦ ਦਿੱਲੀ ਪੁਲਿਸ ਨੇ ਉਨ੍ਹਾਂ ਉੱਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਕੀਤਾ ਸੀ ਪਰ ਦਿੱਲੀ ਸਰਕਾਰ ਦੀ ਆਗਿਆ ਨਾ ਮਿਲਣ ਕਰਕੇ ਇਸ ਕੇਸ ਵਿਚ ਅੱਗੇ ਦੀ ਕਾਰਵਾਈ ਨਹੀਂ ਹੋ ਪਾ ਰਹੀ ਸੀ।

ਕਨ੍ਹਈਆ ਕੁਮਾਰ ਇਸ ਵੇਲੇ ਸੀਪੀਆਈ ਦੇ ਆਗੂ ਹਨ। ਉਹ ਸੀਪੀਆਈ ਦੀ ਟਿਕਟ ਉੱਤੇ 2019 ਦੀਆਂ ਲੋਕ ਸਭਾ ਚੋਣਾਂ ਵੀ ਲੜ ਚੁੱਕੇ ਹਨ। ਕਨ੍ਹਈਆ ਕੁਮਾਰ ਨੇ ਬਿਹਾਰ ਦੇ ਬੇਗੂਸਾਰਾਏ ਤੋਂ ਚੋਣਾਂ ਵਿਚ ਆਪਣੀ ਕਿਸਮਤ ਅਜਮਾਈ ਸੀ ਪਰ ਭਾਜਪਾ ਦੇ ਉਮੀਦਵਾਰ ਅਤੇ ਕੇਂਦਰੀ ਮੰਤਰੀ ਗਿਰੀਰਾਜ ਸਿੰਘ ਵਿਰੁੱਧ ਕਨ੍ਹਈਆ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।

Leave a Reply

Your email address will not be published. Required fields are marked *