ਭਾਰਤ ਆਏ ਇਟਲੀ ਦੇ 15 ਸੈਲਾਨੀਆਂ ਵਿਚ ਕੋਰੋਨਾ ਵਾਇਰਸ ਦੀ ਹੋਈ ਪੁਸ਼ਟੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਇਸ ਵਾਇਰਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਦੁਨੀਆ ਦੇ ਕਈ ਦੇਸ਼ਾਂ ਵਿਚ ਆਪਣੇ ਪੈਰ ਜਮਾ ਚੁੱਕਿਆ ਹੈ। ਇਸ ਵਾਇਰਸ ਨੇ ਹੁਣ ਭਾਰਤ ਵਿਚ ਵੀ ਦਸਤਕ ਦੇ ਦਿੱਤੀ ਹੈ। ਹੁਣ ਜਾਣਕਾਰੀ ਇਹ ਮਿਲੀ ਹੈ ਕਿ ਇਟਲੀ ਤੋਂ ਭਾਰਤ ਆਏ 15 ਸੈਲਾਨੀਆਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਨੂੰ ਇਕ ਵੱਖ ਕੈਂਪ ਦੇ ਵਿਚ ਰੱਖਿਆ ਗਿਆ ਹੈ।

ਮੀਡੀਆ ਰਿਪੋਰਟਾਂ ਅਨੁਸਾਰ ਇਟਲੀ ਤੋਂ ਲਗਭਗ 21 ਲੋਕ ਭਾਰਤ ਆਏ ਸਨ ਅਤੇ ਦਿੱਲੀ ਦੇ ਏਮਜ਼ ਵਿਚ ਇਨ੍ਹਾਂ ਦੇ ਸੈਂਪਲਾ ਦੀ ਜਾਂਚ ਕੀਤੀ ਗਈ ਤਾਂ 15 ਲੋਕਾਂ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਸਾਰੇ 15 ਸੈਲਾਨੀਆਂ ਨੂੰ ਛਾਵਾਲਾ ਦੇ ਆਈਟੀਬੀਪੀ ਕੈਂਪ ਵਿਚ ਰੱਖਿਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਭਲਕੇ ਇਹ ਸਾਰੇ ਇਲਾਜ ਲਈ ਆਈਸੋਲੇਸ਼ਨ ਵਾਰਡ ਵਿਚ ਰੱਖੇ ਜਾਣਗੇ।

ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਭਾਰਤ ਨੇ ਇਟਲੀ, ਸਾਊਥ ਕੋਰੀਆ, ਈਰਾਨ ਅਤੇ ਜਪਾਨ ਦੇ ਯਾਤਰੀਆਂ ਦੇ ਵੀਜੇ ਉੱਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਜਿਨ੍ਹਾਂ ਨੂੰ 3 ਮਾਰਚ ਤੋਂ ਪਹਿਲਾਂ ਵੀਜ਼ਾ ਜਾਰੀ ਕੀਤਾ ਗਿਆ ਸੀ ਉਨ੍ਹਾਂ ਦਾ ਵੀਜ਼ਾ ਮੁਅੱਤਲ ਕਰ ਦਿੱਤਾ ਗਿਆ ਹੈ। ਚੀਨ ਦੇ ਯਾਤਰੀਆਂ ਨੂੰ ਵੀਜ਼ਾ ਦੇਣ ਉੱਤੇ ਭਾਰਤ ਨੇ ਪਹਿਲਾਂ ਹੀ ਰੋਕ ਲਗਾ ਦਿੱਤੀ ਸੀ। ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਇਨ੍ਹਾਂ ਦੇਸ਼ਾ ਦੀ ਯਾਤਰਾ ਨਾ ਕਰਨ ਦੀ ਵੀ ਸਲਾਹ ਦਿੱਤੀ ਹੈ।

ਦੱਸ ਦਈਏ ਕਿ ਬੀਤੇ ਦਿਨ ਦਿੱਲੀ ਅਤੇ ਨੋਇਡਾ ਤੋਂ ਦੋ ਵਿਅਕਤੀਆਂ ਵਿਚ ਕੋਰੋਨਾ ਵਾਇਰਸਲ ਦੀ ਲਾਗ ਪਾਈ ਗਈ ਹੈ ਇਨ੍ਹਾਂ ਦੇ ਸੈਂਪਲ ਪਾਜ਼ਟੀਵ ਆਏ ਹਨ। ਇਹ ਦੋਵੇਂ ਵਿਅਕਤੀ ਇਟਲੀ ਅਤੇ ਡੁਬਈ ਤੋਂ ਭਾਰਤ ਵਾਪਸ ਭਰਤੇ ਸਨ। ਇਸ ਤੋਂ ਇਲਾਵਾ ਰਾਜਸਥਾਨ ਵਿਚ ਵੀ ਇਕ ਕੋਰੋਨਾ ਵਾਇਰਸ ਦਾ ਕੇਸ ਸਾਹਮਣੇ ਆਇਆ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਸੱਭ ਤੋਂ ਪਹਿਲਾਂ ਕੇਰਲਾ ‘ਚ ਤਿੰਨ ਵਿਅਕਤੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ ਜੋ ਕਿ ਇਲਾਜ ਤੋਂ ਬਾਅਦ ਬਿਲਕੁੱਲ ਠੀਕ ਹੋ ਚੁੱਕੇ ਹਨ।

Leave a Reply

Your email address will not be published. Required fields are marked *