ਅਵਾਰਾ ਪਸ਼ੂਆਂ ਦੇ ਕਹਿਰ ਕਾਰਨ ਬੀਐਸਐਫ ਦੇ ਜਵਾਨ ਨੇ ਗਵਾਈ ਜਾਨ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸੜਕਾਂ ਉੱਤੇ ਖੁਲ੍ਹੇ ਘੁੰਮ ਰਹੇ ਅਵਾਰਾ ਪਸ਼ੂਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਇਨ੍ਹਾਂ ਪਸ਼ੂਆਂ ਕਰਕੇ ਆਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸੜਕਾਂ ਉੱਤੇ ਖੁਲ੍ਹੇ ਘੁੰਮ ਰਹੇ ਅਵਾਰਾ ਪਸ਼ੂਆਂ ਦਾ ਕਹਿਰ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਆਏ ਦਿਨ ਇਨ੍ਹਾਂ ਪਸ਼ੂਆਂ ਕਰਕੇ ਆਮ ਲੋਕ ਦੁਰਘਟਨਾ ਦਾ ਸ਼ਿਕਾਰ ਹੋ ਰਹੇ ਹਨ ਅਤੇ ਆਪਣੀ ਜਾਨ ਗਵਾ ਰਹੇ ਹਨ। ਤਾਜਾ ਮਾਮਲਾ ਫਿਰੋਜ਼ਪੁਰ ਤੋਂ ਸਾਹਮਣੇ ਆਇਆ ਜਿੱਥੇ ਸੜਕ ਉੱਤੇ ਅਵਾਰਾ ਪਸ਼ੂਆਂ ਦੀ ਆਟੋ ਨਾਲ ਟੱਕਰ ਹੋਣ ਕਰਕੇ ਦੋ ਲੋਕਾਂ ਦੀ ਜਾਨ ਚਲੀ ਗਈ ਹੈ ਜਦਕਿ ਤਿੰਨ ਲੋਕ ਬੁਰੀ ਤਰ੍ਹਾ ਜਖਮੀ ਹੋਏ ਹਨ ਅਤੇ ਮਰਨ ਵਾਲਿਆਂ ਵਿਚ ਇਕ ਬੀਐਸਐਫ ਦਾ ਜਵਾਨ ਵੀ ਸ਼ਾਮਲ ਹੈ ਜੋ ਕਿ ਛੁੱਟੀ ਕੱਟ ਕੇ ਵਾਪਸ ਡਿਊਟੀ ਉੱਤੇ ਆ ਰਿਹਾ ਸੀ।

ਜਾਣਕਾਰੀ ਮੁਤਾਬਕ ਫਿਰੋਜ਼ਪੁਰ ਫਾਜ਼ਿਲਕਾ ਰੋਡ ਉੱਥੇ ਨਵਾਂ ਕਿਲ੍ਹਾ ਦਾ ਨੇੜੇ ਮੰਗਲਾਵਰ ਦੇਰ ਰਾਤ ਇਕ ਆਟੋ ਅਤੇ ਅਵਾਰਾ ਪਸ਼ੂ ਦੇ ਆਪਸ ਵਿਚ ਟਕਰਾਉਣ ਕਰਕੇ ਵੱਡਾ ਹਾਦਸਾ ਵਾਪਰ ਗਿਆ ਜਿਸ ਦੌਰਾਨ ਆਟੋ ਵਿਚ ਸਵਾਰ ਬੀਐਸਐਫ ਦੀ 124 ਬਟਾਲੀਅਨ ਦੇ ਜਵਾਨ ਬਪੀ ਵਰਮਾ ਅਤੇ ਪਿੰਡ ਬੇਤੁ ਕਦੀਮ ਦੇ ਰਹਿਣ ਵਾਲੇ ਚਨਨ ਸਿੰਘ ਦੀ ਮੌਕੇ ਉੱਤੇ ਹੀ ਮੌਤ ਹੋ ਗਈ ਜਦਕਿ ਤਿੰਨ ਸਵਾਰੀਆਂ ਬੁਰੀ ਤਰ੍ਹਾ ਜਖਮੀਆਂ ਹੋਈਆਂ ਹਨ ਜਿਨ੍ਹਾਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਉੱਥੇ ਹੀ ਪੂਰੇ ਮਾਮਲੇ ਉੱਤੇ ਮ੍ਰਿਤਕ ਚਨਨ ਸਿੰਘ ਦੇ ਲੜਕੇ ਨੇ ਦੱਸਿਆ ਕਿ ਉਸ ਦਾ ਪਿਤਾ ਚੰਡੀਗੜ੍ਹ ਤੋਂ ਅੱਖਾਂ ਦਾ ਟੈਸਟ ਕਰਵਾਉਣ ਤੋਂ ਬਾਅਦ ਵਾਪਸ ਘਰ ਪਰਤ ਰਹੇ ਸਨ ਉਨ੍ਹਾਂ ਦੇ ਨਾਲ ਦੋ ਫੌਜ਼ੀ ਜਵਾਨ ਵੀ ਸਨ ਅਤੇ ਰਸਤੇ ਵਿਚ ਅਵਾਰਾ ਪਸ਼ੂਆਂ ਦੇ ਨਾਲ ਆਟੋ ਦੀ ਟੱਕਰ ਹੋ ਗਈ ਜਿਸ ਦੌਰਾਨ ਉਸ ਦੇ ਪਿਤਾ ਅਤੇ ਬੀਐਸਐਫ ਜਵਾਨ ਦੀ ਮੌਤ ਹੋ ਗਈ ਜਦਕਿ ਬਾਕੀ ਲੋਕ ਜਖਮੀ ਹੋ ਗਏ ਹਨ। ਇਸ ਪੂਰੇ ਮਾਮਲੇ ਉੱਤੇ ਪੁਲਿਸ ਦਾ ਕਹਿਣਾ ਹੈ ਕਿ ਅਵਾਰਾ ਪਸ਼ੂਆ ਦੀ ਆਟੋ ਨਾਲ ਹੋਈ ਜ਼ਬਰਦਸਤ ਟੱਕਰ ਕਰਕੇ ਇਹ ਹਾਦਸਾ ਵਾਪਰਿਆ ਹੈ ਅਤੇ 174 ਦੀ ਕਾਰਵਾਈ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਇਹ ਕੋਈ ਪਹਿਲਾਂ ਮਾਮਲਾ ਨਹੀਂ ਹੈ ਜਦੋਂ ਅਵਾਰਾ ਪਸ਼ੂਆਂ ਕਾਰਨ ਵਾਪਰੇ ਹਾਦਸਿਆਂ ਕਰਕੇ ਲੋਕਾਂ ਨੇ ਆਪਣੀ ਜਾਨ ਤੋਂ ਹੱਥ ਧੋਏ ਹੋਣ। ਅਜਿਹੇ ਮਾਮਲੇ ਹਰ ਦਿਨ ਸਾਹਮਣੇ ਆਉਂਦੇ ਰਹਿੰਦੇ ਹਨ ਜਿਸ ਲਈ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਇਨ੍ਹਾਂ ਖੁਲ੍ਹੇ ਘੁੰਮ ਰਹੇ ਅਵਾਰਾ ਪਸ਼ੂਆ ਉੱਤੇ ਕਾਬੂ ਪਾਇਆ ਜਾਵੇ ਤਾਂ ਜੋ ਅਜਿਹੀਆਂ ਘਟਨਾਵਾਂ ਨਾ ਵਾਪਰਨ।

Leave a Reply

Your email address will not be published. Required fields are marked *