ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਭਾਰਤ ‘ਚ ਵੀ ਜਮਾਏ ਪੈਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆਂ ‘ਚ ਆਪਣੇ ਪੈਰ ਜਮਾ ਚੁੱਕਿਆ ਹੈ। ਹੁਣ ਤਾਂ ਭਾਰਤ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–  ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਪੂਰੀ ਦੁਨੀਆਂ ‘ਚ ਆਪਣੇ ਪੈਰ ਜਮਾ ਚੁੱਕਿਆ ਹੈ। ਹੁਣ ਤਾਂ ਭਾਰਤ ‘ਚ ਵੀ ਕੋਰੋਨਾ ਵਾਇਸ ਦੀ ਲਾਗ ਵਾਲੇ ਮਰੀਜ਼ਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਦੱਸ ਦਈਏ ਦੇਸ਼ ‘ਚ ਹੁਣ ਤੱਕ ਕੁੱਲ 29 ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ, ਜਿਸ ਕਰਕੇ ਸੜਕਾਂ ਤੋਂ ਲੈ ਕੇ ਏਅਰਪੋਰਟਾਂ ਅਤੇ ਘਰਾਂ ਤੋਂ ਲੈ ਕੇ ਹਸਪਤਾਲਾਂ ‘ਚ ਪੂਰੀ ਸਾਵਧਾਨੀ ਵਰਤੀ ਜਾ ਰਹੀ ਹੈ ਅਤੇ ਏਅਰਪੋਰਟਾਂ ਉੱਤੇ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ।

ਗੱਲ ਜੇਕਰ ਪੰਜਾਬ ਦੀ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ ਦਾ ਕੋਈ ਮਰੀਜ਼ ਨਹੀਂ ਪਾਇਆ ਗਿਆ ਪਰ ਸਵਾਲ ਇਹ ਖੜ੍ਹਾ ਹੁੰਦਾ ਹੈ ਕਿ, ਅਜਿਹੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੇ ਲਈ ਸੂਬੇ ਦੇ ਸਰਕਾਰੀ ਹਸਪਤਾਲ ਕਿੰਨੇ ਕੁ ਤਿਆਰ ਹਨ,  ਜਿਸ ਬਾਰੇ ਜਾਨਣ ਲਈ ਲਿਵਿੰਗ ਇੰਡੀਆ ਨਿਊਜ਼ ਦੀ ਟੀਮ ਨੇ ਵੱਖ –ਵੱਖ ਜਿਲ੍ਹਿਆ ਦੇ ਸਿਵਲ ਹਸਪਤਾਲਾਂ ਦਾ ਜਾਇਜਾ ਲਿਆ।

ਪੰਜਾਬ ਦੇ ਬਠਿੰਡਾ ‘ਚ ਇਸ ਮਹਾਮਾਰੀ ਨਾਲ ਨਿਪਟਣ ਵਾਸਤੇ ਇੱਥੋਂ ਦਾ ਸਿਹਤ ਵਿਭਾਗ ਪੂਰੀ ਤਰ੍ਹਾ ਅਲਰਟ ਨਜ਼ਰ ਆ ਰਿਹਾ ਹੈ। ਬਠਿੰਡਾ ‘ਚ ਕੋਰੋਨਾ ਵਾਇਰਸ ਦਾ ਕੋਈ ਕੇਸ ਤਾਂ ਸਾਹਮਣੇ ਨਹੀਂ ਆਇਆ ਹੈ ਪਰ ਬਠਿੰਡਾ ਦੇ ਸਿਵਿਲ ਹਸਪਤਾਲ ਵਿੱਚ ਕੋਰੋਨਾ ਵਾਇਰਸ ਦੇ ਇਲਾਜ ਲਈ 2 ਅਲੱਗ ਵਾਰਡ ਤਿਆਰ ਕਰ ਲਏ ਗਏ ਹਨ।

ਉੱਥੇ ਹੀ ਜੇਕਰ ਗੱਲ ਸ੍ਰੀ ਮੁਕਤਸਰ ਸਾਹਿਬ ਦੀ ਕੀਤੀ ਜਾਵੇ ਤਾਂ ਇੱਥੇ ਸਿਵਲ ਸਰਜਨ ਡਾਕਟਰ ਐਚ.ਐਨ ਸਿੰਘ ਦੀ ਅਗਵਾਈ ਹੇਠ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਦੇਖਭਾਲ ਅਤੇ ਟੈਸਟ ਕਰਨ ਦੇ ਸਬੰਧਿਤ ਸਾਰੇ ਸਟਾਫ ਨੂੰ ਰਿਹਰਸਲ ਕਰਵਾਈ ਗਈ ਹੈ, ਜਿਸ ਵਿੱਚ ਦੱਸਿਆ ਗਿਆ ਕਿ, ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਦੇਖਭਾਲ, ਇਲਾਜ ਅਤੇ ਉਨ੍ਹਾਂ ਦਾ ਟੈਸਟ ਕਰਨ ਦੇ ਨਾਲ-ਨਾਲ ਆਪਣੇ ਆਪ ਨੂੰ ਕਿਵੇਂ ਬਚਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਹਸਪਤਾਲ ‘ਚ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਦੇਖਭਾਲ ਵਾਸਤੇ ਇਕ ਵੱਖਰਾ ਵਾਰਡ ਵੀ ਤਿਆਰ ਕੀਤਾ ਗਿਆ ਹੈ।

ਖੈਰ ਕੋਰੋਨਾ ਵਾਇਰਸ ਦਾ ਪੰਜਾਬ ਵਿੱਚ ਇਕ ਵੀ ਮਰੀਜ਼ ਸਾਹਮਣੇ ਨਹੀਂ ਆਇਆ ਹੈ ਪਰ ਵੱਖ-ਵੱਖ ਜਿਲ੍ਹਿਆਂ ਦੇ ਹਸਪਤਾਲਾਂ ਦੇ ਪ੍ਰਸ਼ਾਸਨ ਦਾ ਅਜਿਹੇ ਮਰੀਜ਼ਾਂ ਦੇ ਇਲਾਜ ਲਈ ਪੂਰੀ ਤਿਆਰੀ ਕਰਨ ਦਾ ਦਾਅਵਾ ਜਰੂਰ ਕੀਤਾ ਜਾ ਰਿਹਾ ਹੈ। ਦੱਸ ਦਈਏ ਕਿ ਭਾਰਤ ‘ਚ ਸੱਭ ਤੋਂ ਪਹਿਲਾਂ ਕੋਰੋਨਾ ਵਾਇਰਸ ਦੇ ਕੇਰਲਾ ਤੋਂ ਤਿੰਨ ਕੇਸ ਸਾਹਮਣੇ ਆਏ ਸਨ ਪਰ ਇਲਾਜ ਤੋਂ ਬਾਅਦ ਤਿੰਨੋਂ ਪੂਰੀ ਤਰ੍ਹਾ ਠੀਕ ਹੋ ਗਏ ਸਨ।

Leave a Reply

Your email address will not be published. Required fields are marked *