ਕੋਰੋਨਾ ਵਾਇਰਸ : ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦੀ ਖਾਸ ਤੌਰ ‘ਤੇ ਕੀਤੀ ਜਾ ਰਹੀ ਹੈ ਜਾਂਚ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਸਮੇਤ ਕਈ ਦੇਸ਼ਾਂ ਤੋਂ ਬਾਅਦ ਕੋਰੋਨਾ ਵਾਇਰਸ ਭਾਰਤ ਵਿਚ ਵੀ ਆਪਣੇ ਰੰਗ ਵਿਖਾਉਣ ਲੱਗਿਆ ਹੈ। ਹੁਣ ਤਾਂ ਇਸ ਵਾਇਰਸ ਨੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਸਮੇਤ ਕਈ ਦੇਸ਼ਾਂ ਤੋਂ ਬਾਅਦ ਕੋਰੋਨਾ ਵਾਇਰਸ ਭਾਰਤ ਵਿਚ ਵੀ ਆਪਣੇ ਰੰਗ ਵਿਖਾਉਣ ਲੱਗਿਆ ਹੈ। ਹੁਣ ਤਾਂ ਇਸ ਵਾਇਰਸ ਨੇ ਪੰਜਾਬ ਵਿਚ ਵੀ ਦਸਤਕ ਦੇ ਦਿੱਤੀ ਹੈ ਜਿਸ ਦੇ ਚੱਲਦਿਆਂ ਸਰਕਾਰ ਨੇ ਵੀ ਕੋਰੋਨਾ ਵਾਇਰਸ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕਰ ਦਿੱਤੀ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਹੁਣ ਕੋਰੀਡੋਰ ਦੇ ਜਰੀਏ ਕਰਤਾਰਪੁਰ ਸਾਹਿਬ ਜਾਣ ਅਤੇ ਜਾ ਕੇ ਵਾਪਸ ਆਉਣ ਵਾਲੇ ਸ਼ਰਧਾਲੂਆਂ ਦੀ ਖਾਸ ਤੌਰ ਉੱਤੇ ਜਾਂਚ ਕੀਤੀ ਜਾ ਰਹੀ ਹੈ।

ਸ਼ਰਧਾਲੂਆਂ ਦੇ ਚੈਕਿੰਗ ਦੇ ਲਈ ਕਰਤਾਰਪੁਰ ਟਰਮੀਨਲ ਦੇ ਅੰਦਰ ਚੈਕਿੰਗ ਲਈ ਸਿਹਤ ਵਿਭਾਗ ਦੁਆਰਾ ਕਾਊਂਟਰ ਬਣਾਏ ਗਏ ਹਨ ਅਤੇ ਹਰ ਆਉਣ ਜਾਣ ਵਾਲੇ ਸ਼ਰਧਾਲੂ ਦੀ ਥਰਮਲ ਮੀਟਰ ਦੇ ਜਰੀਏ ਚੈਂਕਿਗ ਕੀਤੀ ਜਾ ਰਹੀ ਹੈ। ਇਸ ਦੇ ਬਾਰੇ ਉੱਥੇ ਮੌਜੂਦ ਡਾਕਟਰ ਅਨੁਜ ਕੁਮਾਰ ਨੇ ਦੱਸਿਆ ਕਿ ਸਰਕਾਰੀ ਹਦਾਇਤਾਂ ਦੇ ਅਨੁਸਾਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਤਮਸਤਕ ਹੋਣ ਲਈ ਜਾਣ ਵਾਲੇ ਅਤੇ ਨਤਮਸਤਕ ਹੋ ਕੇ ਵਾਪਸ ਭਾਰਤ ਆਉਣ ਵਾਲੇ ਸ਼ਰਧਾਲੂ ਦੀ ਚੰਗੀ ਤਰ੍ਹਾ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਮਰੀਜ ਇਸ ਵਾਇਰਸ ਦਾ ਸ਼ੱਕੀ ਪਾਇਆ ਜਾਂਦਾ ਹੈ ਤਾਂ ਉਸ ਨੂੰ ਹਸਪਤਾਲ ਵਿਖੇ ਭਰਤੀ ਕਰਵਾਇਆ ਜਾਵੇਗਾ।

ਡਾਕਟਰ ਅਨੁਜ ਕੁਮਾਰ ਨੇ ਦੱਸਿਆ ਕਿ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੂੰ ਹਦਾਇਤ ਦਿੱਤੀ ਜਾਂਦੀ ਹੈ ਕਿ ਉਹ ਮੂੰਹ ਨੂੰ ਰੁਮਾਲ ਜਾਂ ਮਾਸਕ ਨਾਲ ਜਰੂਰ ਢੱਕਣ। ਉਨ੍ਹਾਂ ਕਿਹਾ ਕਿ ਸ਼ਰਧਾਲੂਆਂ ਨੂੰ ਬਾਕੀ ਲੋਕਾਂ ਨਾਲ ਹੱਥ ਮਿਲਾਉਣ ਅਤੇ ਗਲੇ ਮਿਲਣ ਤੋਂ ਗੁਰੇਜ ਕਰਨ ਲਈ ਵੀ ਕਿਹਾ ਗਿਆ ਹੈ। ਡਾਕਟਰ ਅਨੁਜ ਅਨੁਸਾਰ ਰੋਜ਼ਾਨਾ 500 ਸ਼ਰਧਾਲੂ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਜਾਂਦੇ ਹਨ ਜਿਨ੍ਹਾਂ ਦੀ ਚੰਗੀ ਤਰ੍ਹਾ ਜਾਂਚ ਕੀਤੀ ਜਾਂਦੀ ਹੈ।

ਉੱਥੇ ਹੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਨੇ ਪ੍ਰਸ਼ਾਸਨ ਦੁਆਰਾ ਕੀਤੀ ਜਾ ਰਹੀ ਜਾਂਚ ਨੂੰ ਬਿਲਕੁੱਲ ਸਹੀ ਠਹਿਰਾਇਆ ਅਤੇ ਕਿਹਾ ਕਿ ਕੋਰੋਨਾ ਵਾਇਰਸ ਦੇ ਕਾਰਨ ਸ਼ਰਧਾਲੂਆਂ ਦੀ ਜਾਂਚ ਕਰਨਾ ਬਿਲਕੁਲ ਸਹੀ ਕਦਮ ਹੈ। ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ 33 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚੋਂ ਦੋ ਮਾਮਲੇ ਅੰਮ੍ਰਿਤਸਰ ਦੇ ਵੀ ਹਨ।

Leave a Reply

Your email address will not be published. Required fields are marked *