ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀ ਅੱਜ ਹੋਈ ਸ਼ੁਰੂਆਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਅੱਜ ਐਤਵਾਰ ਨੂੰ ਖਾਲਸੇ ਦੀ ਧਰਤੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਤਖਤ ਸੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼ : ਅੱਜ ਐਤਵਾਰ ਨੂੰ ਖਾਲਸੇ ਦੀ ਧਰਤੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ। ਤਖਤ ਸੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਅਰਦਾਸ ਕਰਕੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰ ਦਿੱਤੀ ਹੈ ਜਿਸ ਦੇ ਭੋਗ 10 ਮਾਰਚ ਨੂੰ ਪਾਏ ਜਾਣਗੇ।

ਇਸ ਤੋਂ ਪਹਿਲਾਂ 5 ਮਾਰਚ ਨੂੰ ਗੁਰਦੁਆਰਾ ਪਤਾਲਪੁਰ ਸਾਹਿਬ, ਕੀਰਤਪੁਰ ਸਾਹਿਬ ਵਿਖੇ ਹੋਲੇ-ਮਹੱਲੇ ਦੀ ਅਰੰਭਤਾ ਹੋਈ ਸੀ ਜਿਸ ਦੇ ਭੋਗ ਬੀਤੇ 7 ਮਾਰਚ ਨੂੰ ਪਾਏ ਗਏ ਹਨ ਅਤੇ ਅੱਜ ਤਖਤ ਸ੍ਰੀ ਅਨੰਦਪੁਰ ਸਾਹਿਬ ਵਿਖੇ ਅਖੰਡ ਪਾਠ ਸਾਹਿਬ ਦੀ ਅਰੰਭਤਾ ਨਾਲ ਹੋਲੇ ਮਹੱਲੇ ਦੀ ਸ਼ੁਰੂਆਤ ਹੋ ਚੁੱਕੀ ਹੈ।। ਹੋਲੇ ਮਹੱਲੇ ਨੂੰ ਸਿੱਖਾਂ ਦਾ ਕੌਮੀ ਤਿਉਹਾਰ ਮੰਨਿਆ ਜਾਂਦਾ ਹੈ ਜਿਸ ਨੂੰ ਮਨਾਉਣ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਲੱਖਾਂ ਦੀ ਗਿਣਤੀ ਵਿਚ ਸੰਗਤ ਪਹੁੰਚ ਰਹੀ ਹੈ ਜਿਨ੍ਹਾਂ ਦੀ ਸਹੂਲਤ ਵਾਸਤੇ ਥਾਂ-ਥਾਂ ਲੰਗਰ ਲਗਾਏ ਗਏ ਹਨ। ਸ਼ਰਧਾਲੂਆਂ ਦੀ ਵੱਧਦੀ ਗਿਣਤੀ ਦੇ ਮੱਦੇਨਜ਼ਰ ਸੁਰੱਖਿਆ ਦੇ ਵੀ ਖਾਸ ਬੰਦੋਬਸਤ ਕੀਤੇ ਗਏ ਹਨ।

ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਆਰੰਭ ਹੋਏ ਇਨ੍ਹਾਂ ਅਖੰਡ ਪਾਠ ਸਾਹਿਬ ਦੀ ਸਮਾਪਤੀ 10 ਮਾਰਚ ਨੂੰ ਹੋਵੇਗੀ ਅਤੇ 10 ਮਾਰਚ ਨੂੰ ਹੀ ਇਕ ਵਿਸ਼ਾਲ ਨਗਰ ਕੀਰਤਨ ਕੱਢਿਆ ਜਾਵੇਗਾ ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਅਗਵਾਈ ਹੇਠ ਪੰਜ ਪਿਆਰੇ, ਪੰਜ ਨਿਸ਼ਾਨਚੀ ਸਿੰਘ, ਤਖਤ ਸਾਹਿਬ ਦੇ ਜੱਥੇਦਾਰ, ਪੰਥ ਦੀਆਂ ਵੱਡੀਆਂ ਸਖਸ਼ੀਅਤਾਂ ਅਤੇ ਵੱਡੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਹੋਵੇਗੀ। ਨਿਹੰਗ ਸਿੰਘ ਜੱਥੇਬੰਦੀਆਂ ਵੱਲੋਂ ਨਗਰ ਕੀਰਤਨ ਕੱਢਣ ਮਗਰੋਂ ਚਰਨਗੰਗਾ ਸਟੇਡੀਅਮ ਵਿਚ ਸ਼ਸ਼ਤਰਬਾਜੀ ਅਤੇ ਘੋੜਸਵਾਰੀ ਦੇ ਜੋਹਰ ਵਿਖਾਏ ਜਾਣਗੇ।

ਦੱਸ ਦਈਏ ਕਿ ਹੋਲੇ ਮਹੱਲੇ ਦਾ ਪਵਿੱਤਰ ਮੌਕੇ ਉੱਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਾਲ-ਨਾਲ ਉੱਥੇ ਮੌਜੂਦ ਇਤਿਹਾਸਕ ਗੁਰੂਧਾਮਾਂ ਨੂੰ ਵੀ ਬੜੇ ਹੀ ਸੁੰਦਰ ਤਰੀਕੇ ਨਾਲ ਸਜਾਇਆ ਗਿਆ ਹੈ। ਸੰਗਤਾਂ ਦੇ ਲਈ ਲੰਗਰ-ਪਾਣੀ ਦਾ ਖਾਸ ਪ੍ਰਬੰਧ ਕੀਤਾ ਗਿਆ ਹੈ ਜ਼ਿਕਰਯੋਗ ਹੈ ਕਿ ਸੰਗਤਾਂ ਲਈ ਲਗਾਏ ਜਾਣ ਵਾਲੇ ਲੰਗਰਾਂ ਵਿਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜੱਥੇਦਾਰ ਗਿਆਨੀ ਰਘਬੀਰ ਸਿੰਘ ਨੇ ਪਲਾਸਟਿਕ ਦੇ ਬਰਤਨ ਨਾ ਵਰਤਣ ਲਈ ਅਪੀਲ ਕੀਤੀ ਸੀ ਕਿਉਂਕਿ ਇਸ ਨਾਲ ਸਿਹਤ ਅਤੇ ਵਾਤਾਵਰਨ ਨੂੰ ਨੁਕਸਾਨ ਪਹੁੰਚਦਾ ਹੈ।

Leave a Reply

Your email address will not be published. Required fields are marked *