ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਸੋਮਵਾਰ ਸਵੇਰੇ ਲੁਧਿਆਣਾ ਦੀ ਟੈਕਸਟਾਈਲ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ ਕਾਰਨ ਆਸ-ਪਾਸ ਦੇ ਇਲਾਕੇ ‘ਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ‘ਤੇ ਕਾਬੂ ਪਾਉਂਣ ਲਈ ਮੌਕੇ ‘ਤੇ ਪਹੁੰਦੀ ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅੱਗ ‘ਤੇ ਕਾਬੂ ਪਾਉਂਣ ਦੀ ਕੋਸ਼ਿਸ਼ ‘ਤ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।
ਜਾਣਕਾਰੀ ਅਨੁਸਾਰ ਅਜੈ ਟੈਕਸਟਾਈਲ ਵਜੋਂ ਜਾਣੀ ਜਾਂਦੀ ਇਹ ਫੈਕਟਰੀ 24 ਘੰਟੇ ਚਲਦੀ ਰਹਿੰਦੀ ਹੈ। ਰੋਜ ਵਾਂਗ ਜਿਵੇਂ ਹੀ ਦੂਜੀ ਸ਼ਿਫਟ ਸੋਮਵਾਰ ਸਵੇਰੇ ਫੈਕਟਰੀ ਵਿੱਚ ਪਹੁੰਚੀ ਤਾਂ ਫੈਕਟਰੀ ਦੇ ਗੋਦਾਮ ਵਿੱਚੋਂ ਧੂੰਆਂ ਨਿਕਲਦਾ ਵੇਖਿਆ ਗਿਆ। ਇਸ ਤੋਂ ਬਾਅਦ ਸਟਾਫ ਨੇ ਸ਼ੋਰ ਮਚਾ ਦਿੱਤਾ। ਸੂਚਨਾ ਮਿਲਣ ‘ਤੇ ਮੌਕੇ ‘ਤੇ ਫੈਕਟਰੀ ਮਾਲਕ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੂੰ ਅੱਗ ‘ਤੇ ਕਾਬੂ ਪਾਉਂਣ ਲਈ ਬੁਲਾਇਆ ਗਿਆ।
ਇਸ ਤੋਂ ਬਾਅਦ ਮਾਮਲੇ ਦੀ ਸੂਚਨਾ ਫਾਇਰ ਬ੍ਰਿਗੇਡ ਵਿਭਾਗ ਨੂੰ ਦਿੱਤੀ ਗਈ ਸੀ। ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਬੁਝਾਉਣ ‘ਚ ਜੁਟੀਆਂ ਹੋਈਆਂ ਹਨ। ਇਮਾਰਤ ਦੀਆਂ ਕੰਧਾਂ ਨੂੰ ਤੋੜਨ ਅਤੇ ਧਾਗੇ ਹਟਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਬਹਿਰਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
