ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੱਜ ਪੂਰੇ ਦੇਸ਼ ਵਿਚ ਹੋਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ। ਲੋਕ ਇਕ ਦੂਜੇ ਨੂੰ ਰੰਗ ਲਗਾ ਕੇ ਹੋਲੀ ਦੀਆਂ ਵਧਾਈਆਂ ਦੇ ਰਹੇ ਹਨ। ਇਸ ਮੌਕੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹੋਲੀ ਅਤੇ ਸਿੱਖਾਂ ਦੇ ਕੌਮੀ ਤਿਉਹਾਰ ਹੋਲੇ-ਮਹੱਲੇ ਦੀਆਂ ਦੇਸ਼ ਅਤੇ ਸੂਬੇ ਦੀਆਂ ਜਨਤਾ ਨੂੰ ਵਧਾਇਆ ਦਿੱਤੀਆਂ ਹਨ।
रंग, उमंग और आनंद के त्योहार होली की आप सभी को बहुत-बहुत बधाई। यह पर्व सभी देशवासियों के जीवन में खुशियों लेकर आए। pic.twitter.com/xfrfdNaduX
— Narendra Modi (@narendramodi) March 10, 2020
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਜਨਤਾ ਨੂੰ ਹੋਲੀ ਦੀਆਂ ਵਧਾਈਆਂ ਦਿੰਦੇ ਹੋਏ ਟਵੀਟ ਕੀਤਾ ਅਤੇ ਕਿਹਾ ਕਿ ”ਰੰਗ ਉਮੰਗ ਅਤੇ ਆਨੰਦ ਦੇ ਤਿਉਹਾਰ ਹੋਲੀ ਦੀਆਂ ਤੁਹਾਨੂੰ ਸੱਭ ਨੂੰ ਬਹੁਤ-ਬਹੁਤ ਵਧਾਈ। ਇਹ ਤਿਉਹਾਰ ਸਾਰੇ ਦੇਸ਼ਵਾਸੀਆਂ ਦੇ ਜੀਵਨ ਵਿਚ ਖੁਸ਼ੀਆਂ ਲੈ ਕੇ ਆਵੇ”।
ਉੱਥੇ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਹੋਲੀ ਦੀਆਂ ਵਧਾਈਆਂ ਦਿੰਦੇ ਹੋਏ ਕਿਹਾ ਹੈਕਿ ਹੋਲੀ ਖਾਸਕਰ ਬੁਰਾਈਆਂ ਉੱਤੇ ਚੰਗਿਆਈ ਦੀ ਜਿੱਤ ਲਈ ਮਨਾਇਆ ਜਾਂਦਾ ਹੈ ਅਤੇ ਸੱਭ ਨੂੰ ਹੋਲੀ ਦੀਆਂ ਵਧਾਈਆਂ। ਇਸ ਤੋਂ ਇਲਾਵਾ ਉਨ੍ਹਾਂ ਨੇ ਸਿੱਖਾਂ ਦੇ ਕੌਮੀ ਤਿਉਹਾਰ ਦੀਆਂ ਵੀ ਸੂਬੇ ਦੀ ਜਨਤਾ ਨੂੰ ਵਧਾਈਆ ਦਿੱਤੀਆਂ ਹਨ ਅਤੇ ਕਿਹਾ ਹੈ ਕਿ ਇਸ ਤਿਉਹਰ ਦੀ ਸਾਡੇ ਗੁਰੂ, ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਕਲੱਪਨਾ ਕੀਤੀ ਤਾਂ ਜੋ ਉਹ ਸਿੱਖਾਂ ਦੇ ਮਾਰਸ਼ਲ ਕੁਸ਼ਲਤਾ ਨੂੰ ਪ੍ਰਦਰਸ਼ਿਤ ਕਰ ਸਕਣ।
ਦੱਸ ਦਈਏ ਕਿ ਹੋਲੀ ਦੇ ਨਾਲ-ਨਾਲ ਅੱਜ ਖਾਲਸੇ ਦੀ ਧਰਤੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲੇ ਮਹੱਲੇ ਦਾ ਤਿਉਹਾਰ ਵੀ ਬੜੀ ਹੀ ਧੂਮ-ਧਾਮ ਨਾਲ ਮਨਾਇਆ ਜਾ ਰਿਹਾ ਹੈ। ਇਸ ਤਿਉਹਾਰ ਨੂੰ ਮਨਾਉਣ ਲਈ ਲੱਖਾਂ ਦੀ ਗਿਣਤੀ ਵਿਚ ਸਿੱਖ ਸੰਗਤ ਦੇਸ਼-ਦੁਨੀਆਂ ਤੋਂ ਤਖਤ ਸ੍ਰੀ ਕੇਸਗੜ ਸਾਹਿਬ ਪਹੁੰਚੀ ਹੋਈ ਹੈ।


