ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਇਆ ਕੋਰੋਨਾ ਵਾਇਰਸ ਹੁਣ ਪੂਰੀ ਦੁਨੀਆ ਦੇ ਲਈ ਵੱਡੀ ਮੁਸਿਬਤ ਬਣਦਾ ਜਾ ਰਿਹਾ ਹੈ। ਕੋਰੋਨਾ ਵਾਇਰਸ ਕਰਕੇ ਜਿੱਥੇ ਇਕ ਪਾਸੇ ਲੋਕ ਆਪਣੀ ਜਾਨ ਗਵਾ ਰਹੇ ਹਨ ਉੱਥੇ ਹੀ ਦੁਨੀਆ ਦੀ ਅਰਥਵਿਵਸਥਾ ਵੀ ਮੰਦੀ ਦੇ ਦੌਰ ਤੋਂ ਗੁਜ਼ਰ ਰਹੀ ਹੈ। ਹੁਣ ਕੋਰੋਨਾ ਵਾਇਰਸ ਦਾ ਸਾਇਆ ਆਈਪੀਐਲ ਵਿਚ ਖੇਡਣ ਵਾਲੇ ਵਿਦੇਸ਼ੀ ਕ੍ਰਿਕੇਟਰਾ ਉੱਤੇ ਵੀ ਮੰਡਰਾਉਂਦਾ ਵਿਖਾਈ ਦੇ ਰਿਹਾ ਹੈ। ਦੱਸ ਦਈੇਏ ਕਿ ਮਾਰਚ ਦੇ ਆਖਰ ਵਿਚ ਇਂੰਡੀਅਨ ਪਰੀਮਿਅਰ ਲੀਗ 2020 ਦੀ ਸ਼ੁਰੂਆਤ ਹੋਣੀ ਹੈ।
ਦਰਅਸਲ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਭਾਰਤ ਸਰਕਾਰ ਨੇ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਵੀਜ਼ੇ ਰੱਦ ਕਰ ਦਿੱਤੇ ਹਨ ਅਤੇ ਇਨ੍ਹਾਂ ਵਿਚ ਆਈਪੀਐਲ ਖੇਡਣ ਆਉਣ ਵਾਲੇ ਵਿਦੇਸ਼ੀ ਕ੍ਰਿਕਟਰ ਵੀ ਆਉਂਦੇ ਹਨ। ਮੀਡੀਆ ਰਿਪੋਰਟਾਂ ਅਨੁਸਾਰ ਬੀਸੀਸੀਆਈ ਦੇ ਸੂਤਰਾਂ ਨੇ ਨਾਮ ਨਾ ਦੱਸਣ ਦੀ ਸ਼ਰਤ ਉੱਤੇ ਦੱਸਿਆ ਹੈ ਕਿ ਆਈਪੀਐਲ ਵਿਚ ਖੇਡਣ ਵਾਲੇ ਵਿਦੇਸ਼ੀ ਖਿਡਾਰੀ ਬਿਜੇਨਸ ਵੀਜ਼ਾ ਦੀ ਕਲਾਸ ਵਿਚ ਆਉਂਦੇ ਹਨ ਅਤੇ ਸਰਕਾਰ ਦੇ ਨਿਰਦੇਸ਼ਾਂ ਅਨੁਸਾਰ ਉਹ 15 ਅਪ੍ਰੈਲ ਤੱਕ ਭਾਰਤ ਨਹੀਂ ਆ ਸਕਦੇ।

ਦੱਸ ਦਈਏ ਕਿ ਆਈਪੀਐਲ 2020 ਦੀ ਸ਼ੁਰੂਆਤ 29 ਮਾਰਚ ਨੂੰ ਹੋ ਰਹੀ ਹੈ ਅਤੇ ਪਹਿਲਾਂ ਮੁਕਾਬਲਾ ਮੁੰਬਈ ਅਤੇ ਚੇਨੰਈ ਵਿਚ ਖੇਡਿਆ ਜਾਣਾ ਹੈ ਖੈਰ ਵੇਖਣਾ ਹੋਵੇਗਾ ਕਿ ਭਾਰਤ ਸਰਕਾਰ ਇਨ੍ਹਾਂ ਵਿਦੇਸ਼ੀ ਖਿਡਾਰੀਆਂ ਨੂੰ ਮੈਚ ਖੇਡਣ ਲਈ ਕੋਈ ਸਪੈਸ਼ਲ ਪਰਮੀਸ਼ਿਨ ਦਿੰਦੀ ਹੈ ਜਾਂ ਫਿਰ ਨਹੀਂ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣੇ ਅਸਲੀ ਰੰਗ ਵਿਖਾਉਣੇ ਸ਼ੁਰੂ ਕਰ ਦਿੱਤੇ ਹਨ। ਭਾਰਤ ਵਿਚ ਕੋਰੋਨਾ ਵਾਇਰਸ ਦੇ 60 ਤੋਂ ਵੱਧ ਮਰੀਜ਼ ਸਾਹਮਣੇ ਆ ਚੁੱਕੇ ਹਨ ਜਿਸ ਦੇ ਚਲਦਿਆਂ ਭਾਰਤ ਸਰਕਾਰ ਸਤੱਰਕ ਨਜ਼ਰ ਆ ਰਹੀ ਹੈ। ਏਅਰਪੋਰਟ ਉੱਤੇ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ। ਕੋਰੋਨਾ ਵਾਇਰਸ ਦੇ ਕਿਸੇ ਵੀ ਕੇਸ ਨਾਲ ਨਜਿੱਠਣ ਲਈ ਹਸਪਤਾਲਾਂ ਵਿਚ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ। ਹਾਲਾਂਕਿ ਕੇਂਦਰ ਸਰਕਾਰ ਨੇ ਕੋਰੋਨਾ ਵਾਇਰਸ ਦੀ ਕਿਸੇ ਵੀ ਅਫਵਾਹ ਤੋਂ ਬਚਣ ਦੀ ਸਲਾਹ ਦਿੱਤੀ ਹੈ ਅਤੇ ਇਸ ਨੂੰ ਫੈਲਣ ਤੋਂ ਰੋਕਣ ਲਈ ਸਾਵਧਾਨੀ ਵਰਤਨ ਤੇ ਸਮੇਂ ਨਾਲ ਜਾਂਚ ਕਰਾਉਣ ਦੀ ਅਪੀਲ ਕੀਤੀ ਹੈ।

