ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਕੀਤੀ ਗਈ ਮਾਕਡ੍ਰਿਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੰਮ੍ਰਿਤਸਰ ਅਤੇ ਬਰਨਾਲਾ ਜਿਲ੍ਹੇ ਵਿਚ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮਾਕਡ੍ਰਿਲ ਕੀਤੀ ਹੈ। ਇਸ ਵਿਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਅੰਮ੍ਰਿਤਸਰ ਅਤੇ ਬਰਨਾਲਾ ਜਿਲ੍ਹੇ ਵਿਚ ਸਿਹਤ ਵਿਭਾਗ ਨੇ ਕੋਰੋਨਾ ਵਾਇਰਸ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਇਕ ਮਾਕਡ੍ਰਿਲ ਕੀਤੀ ਹੈ। ਇਸ ਵਿਚ ਪੂਰਾ ਨਕਲੀ ਦ੍ਰਿਸ਼ ਘੜਿਆ ਗਿਆ ਅਤੇ ਵੱਖ-ਵੱਖ ਵਿਭਾਗ ਜਿਸ ਵਿਚ ਜਿਲ੍ਹਾ ਪ੍ਰਸ਼ਾਸਨ, ਸਿਹਤ ਵਿਭਾਗ, ਪੁਲਿਸ ਪ੍ਰਸ਼ਾਸਨ, ਫੂਡ ਸਪਲਾਈ ਵਿਭਾਗ ਅਤੇ ਸਥਾਨਿਕ ਵਿਭਾਗ ਦੇ ਅਧਿਕਾਰੀਆਂ ਨੇ ਹਿੱਸਾ ਲਿਆ ਹੈ। ਇਸ ਮਾਕਡ੍ਰਿਲ ਰਾਹੀਂ ਦੱਸਿਆ ਗਿਆ ਐ ਕਿ ਕਿਸੇ ਵੀ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ਼ ਨੂੰ ਕਿਸ ਤਰ੍ਹਾ ਸਾਵਧਾਨੀ ਨਾਲ ਹਸਪਤਾਲ ਪਹੁੰਚਾਇਆ ਜਾਂਦਾ ਹੈ ਅਤੇ ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੀਆਂ ਕੀ ਜਿੰਮੇਵਾਰੀਆਂ ਹੁੰਦੀਆ ਹਨ।

ਡਾਕਟਰਾਂ ਦੀ ਟੀਮ ਨੇ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਫੈਲ ਰਹੀ ਅਫਵਾਹਾਂ ਤੋਂ ਬਚਣ ਅਤੇ ਇਸ ਸਬੰਧੀ ਸਾਵਧਾਨੀ ਵਰਤਣ ਲਈ ਇਸ ਮਾਕਡ੍ਰਿਲ ਦਾ ਸਹਾਰਾ ਲਿਆ ਅਤੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਖਾਂਸੀ , ਜੁਖਾਮ ਹੋਵੇ ਤਾਂ ਉਸ ਤੋਂ ਦੂਰੀ ਬਣਾ ਕੇ ਰੱਖਣੀ ਚਾਹੀਦੀ ਹੈ ਤਾਂ ਜੋ ਉਹ ਬੀਮਾਰੀ ਅੱਗੇ ਨਾ ਫੈਲੇ। ਡਾਕਟਰਾਂ ਅਨੁਸਾਰ ਜੇਕਰ ਇਸ ਤਰ੍ਹਾ ਦੀ ਦਿੱਕਤ ਕਿਸੇ ਵੀ ਵਿਅਕਤੀ ਨੂੰ ਹੁੰਦੀ ਹੈ ਤਾਂ ਸਮੇਂ ਸਿਰ ਡਾਕਟਰਾਂ ਨੂੰ ਜਾਂਚ ਕਰਵਾਉਣੀ ਚਾਹੀਦੀ ਹੈ।

ਉੱਥੇ ਹੀ ਬਰਨਾਲਾ ਦੇ ਐਸਡੀਐਮ ਅਨਮੋਲ ਧਾਲੀਵਾਲ ਨੇ ਦੱਸਿਆ ਕਿ ਇਸ ਮਾਕਡ੍ਰਿਲ ਵਿਚ ਕਿਸੇ ਵੀ ਕੋਰੋਨਾ ਵਾਇਰਸ ਦੇ ਸ਼ੱਕੀ ਮਰੀਜ ਨਾਲ ਨਜਿੱਠਣ ਲਈ ਵੱਖ-ਵੱਖ ਵਿਭਾਗਾਂ ਨੂੰ ਉਨ੍ਹਾਂ ਦੀਆਂ ਜਿੰਮਵਾਰੀਆਂ ਦੇ ਬਾਰੇ ਜਾਣੂ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਕੋਰੋਨਾ ਵਾਇਰਸ ਦਾ ਸ਼ੱਕੀ ਆਈਸੋਲੇਸ਼ਨ ਵਾਰਡ ਵਿਚ ਰੱਖਿਆ ਜਾਂਦਾ ਹੈ ਅਤੇ ਉਸ ਦੇ ਫੋਨ ਦੀ ਜਾਂਚ ਕੀਤੀ ਜਾਂਦੀ ਹੈ ਕਿ ਉਹ 14 ਦਿਨਾਂ ਵਿਚ ਕਿਸ-ਕਿਸ ਨਾਲ ਮਿਲਿਆ ਤੇ ਉਸ ਦੇ ਸੰਪਰਕ ਵਿਚ ਕੋਣ-ਕੋਣ ਆਇਆ ਹੈ। ਉਨ੍ਹਾਂ ਦੱਸਿਆ ਕਿ ਮਰੀਜ਼ ਦੇ ਸੈਪਲਾਂ ਦੀ ਸਹੀ ਰਿਪੋਰਟ ਅਤੇ ਸਿਹਤ ਵਿਚ ਸੁਧਾਰ ਹੋਣ ਤੇ ਹੀ ਉਸ ਨੂੰ ਹਸਪਤਾਲ ਤੋਂ ਛੁੱਟੀ ਮਿਲਦੀ ਹੈ।

ਦੱਸ ਦਈਏ ਕਿ ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਸ ਨੇ ਦੁਨੀਆਂ ਭਰ ਦੇ ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ। ਕਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਵਿਸ਼ਵ ਸਿਹਤ ਸੰਗਠਨ ਨੇ ਵੀ ਇਸ ਨੂੰ ਮਹਾਮਾਰੀ ਐਲਾਨ ਦਿੱਤਾ ਹੈ ਅਤੇ ਭਾਰਤ ਸਰਕਾਰ ਨੇ ਵੀ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੇ ਵੀਜ਼ੇ ਰੱਦ ਕਰ ਦਿੱਤੇ ਹਨ। ਏਅਰਪੋਰਟਾਂ ਉੱਤੇ ਹਰ ਯਾਤਰੀ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਸ਼ੱਕੀ ਮਰੀਜ਼ ਦੀ ਪਹਿਲਾਂ ਹੀ ਪਛਾਣ ਕੀਤੀ ਜਾ ਸਕੇ।

Leave a Reply

Your email address will not be published. Required fields are marked *