ਮੁਹਾਲੀ ‘ਚ ਤਿੰਨ ਦਿਨਾਂ ਸੈਰ-ਸਪਾਟਾ ਮੁਹਿੰਮ ਦਾ ਆਗਾਜ਼, ‘ਅੰਮ੍ਰਿਤਸਰ ‘ਚ ਬਣੇਗਾ ਪੰਜਾਬ ਦਾ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ’

Punjab Tourism Summit and Travel Mart:ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਲਗਾਤਾਰ ਸੂਬੇ ਨੂੰ ਟੂਰਿਜ਼ਮ ਹੱਬ ਬਣਾਉਣ ਦੀ…

Punjab Tourism Summit and Travel Mart:ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਉਣ ਤੋਂ ਬਾਅਦ ਸੀਐੱਮ ਭਗਵੰਤ ਮਾਨ ਲਗਾਤਾਰ ਸੂਬੇ ਨੂੰ ਟੂਰਿਜ਼ਮ ਹੱਬ ਬਣਾਉਣ ਦੀ ਗੱਲ ਕਰਦੇ ਰਹੇ ਹਨ ਕਿਉਂਕਿ ਪੰਜਾਬ ਕੋਲ ਸੈਪ-ਸਪਾਟੇ ਦਾ ਗੜ੍ਹ ਬਣ ਲਈ ਸਾਰੇ ਕੁਦਰਤੀ ਸਾਧਨ ਮੌਜੂਦ ਹਨ। ਇਸ ਦੇ ਮੱਦੇਨਜ਼ਰ ਹੀ ਹੁਣ ਪੰਜਾਬ ਦਾ ਪਹਿਲਾ ਤਿੰਨ ਦਿਨ ਟੂਰਰਿਜ਼ਮ ਸਮਿਟ ਐਂਡ ਟਰੈਵਲ ਮਾਰਟ (Tourism Summit and Travel Mart) ਅੱਜ ਮੁਹਾਲੀ ਦੇ ਸੈਕਟਰ-82 ਵਿੱਚ ਸ਼ੁਰੂ ਹੋ ਗਿਆ ਹੈ।

ਪ੍ਰੋਗਰਾਮ ਦਾ ਉਦਘਾਟਨ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਪਹੁੰਚੇ । ਉਨ੍ਹਾਂ ਦੇ ਨਾਲ ਪੰਜਾਬ ਦੇ ਹੋਰ ਕੈਬਨਿਟ ਮੰਤਰੀ ਅਤੇ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਅਤੇ ਹੋਰ ਅਧਿਕਾਰੀ ਵੀ ਪਹੁੰਚ ਗਏ ਹਨ। ਇਸ ਤੋਂ ਇਲਾਵਾ ਕਾਮੇਡੀ ਦੇ ਕਿੰਗ ਕਪਿਲ ਸ਼ਰਮਾ ਵੀ ਸੰਮੇਲਨ ਵਿੱਚ ਖ਼ਾਸ ਤੌਰ ਉੱਤੇ ਮੌਜੂਦ ਸਨ।ਸੀਐਮ ਮਾਨ ਦਾ ਕਹਿਣਾ ਹੈ ਕਿ ਅੰਮ੍ਰਿਤਸਰ ‘ਚ ਪੰਜਾਬ ਦਾ ਪਹਿਲਾ ਸੈਲੀਬ੍ਰੇਸ਼ਨ ਪੁਆਇੰਟ ਬਣਾਇਆ ਜਾਵੇਗਾ।

Leave a Reply

Your email address will not be published. Required fields are marked *