ਸੁੱਚਾ ਸਿੰਘ ਲੰਗਾਹ ਨੇ ‘ਪੰਥ ਵਿਚ ਵਾਪਸੀ’ ਲਈ ਅਕਾਲ ਤਖਤ ਸਾਹਿਬ ਨੂੰ ਕੀਤੀ ਲਿਖਤੀ ਅਪੀਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਗੁਰਦਾਸਪੁਰ ਜਿਲ੍ਹੇ ਦੇ ਧਾਰੀਵਾਲ ਤੋਂ ਸ੍ਰੋਮਣੀ ਕਮੇਟੀ ਦੇ ਮੈਂਬਰ ਰਹੇ ਸੁੱਚਾ ਸਿੰਘ ਲਗਾਹ ਨੇ ਅੱਜ ਸ਼ੁੱਕਰਵਾਰ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਗੁਰਦਾਸਪੁਰ ਜਿਲ੍ਹੇ ਦੇ ਧਾਰੀਵਾਲ ਤੋਂ ਸ੍ਰੋਮਣੀ ਕਮੇਟੀ ਦੇ ਮੈਂਬਰ ਰਹੇ ਸੁੱਚਾ ਸਿੰਘ ਲਗਾਹ ਨੇ ਅੱਜ ਸ਼ੁੱਕਰਵਾਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਜਾ ਕੇ ਪੰਥ ਵਿਚ ਵਾਪਸੀ ਲਈ ਇਕ ਚਿੱਠੀ ਪੱਤਰ ਦਿੱਤਾ ਹੈ। ਯਾਦ ਰਹੇ ਕਿ ਸੁੱਚਾ ਸਿੰਘ ਲਗਾਹ ਦੀ ਇਤਜ਼ਾਰਯੋਗ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਉਸ ਨੂੰ ਪੰਥ ਵਿਚੋਂ ਛੇਕ ਦਿੱਤਾ ਗਿਆ ਸੀ।

ਸੁੱਚਾ ਸਿੰਘ ਲਗਾਹ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਅਤੇ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਦੀ ਗੈਰ-ਹਾਜ਼ਰੀ ਵਿਚ ਇਕ ਲਿਖਤੀ ਚਿੱਠੀ ਦੇ ਕੇ ਬੇਨਤੀ ਕੀਤੀ ਕਿ ਉਨ੍ਹਾਂ ਨੂੰ ਪੰਥ ਵਿਚ ਵਾਪਸ ਲਿਆ ਜਾਵੇ। ਦਰਅਸਲ ਸੁੱਚਾ ਸਿੰਘ ਲਗਾਹ ਦੀ ਸਾਲ 2017 ਵਿਚ ਇਕ ਔਰਤ ਨਾਲ ਅਸ਼ਲੀਲ ਵੀਡੀਓ ਕਾਫ਼ੀ ਵਾਇਰਲ ਹੋਈ ਸੀ ਜਿਸ ਕਰਕੇ 5 ਅਕਤੂਬਰ 2017 ਨੂੰ ਸ੍ਰੀ ਅਕਾਲ ਤਖਤ ਸਾਹਿਬ ਨੇ ਉਨ੍ਹਾਂ ਉੱਤੇ ਵੱਡੀ ਕਾਰਵਾਈ ਕਰਦਿਆਂ ਪੰਥ ਵਿਚੋਂ ਛੇਕ ਦਿੱਤਾ ਸੀ।

ਹਾਲਾਂਕਿ ਸਾਲ 2018 ਵਿਚ ਗੁਰਦਾਸਪੁਰ ਦੀ ਅਦਾਲਤ ਨੇ ਉਨ੍ਹਾਂ ਨੂੰ ਇਸ ਮਾਮਲੇ ਵਿਚ ਬਰੀ ਕਰ ਦਿੱਤਾ ਸੀ ਜਿਸ ਦੇ ਅਧਾਰ ਉੱਤੇ ਉਨ੍ਹਾਂ ਨੂੰ ਮੁੜ ਪੰਥ ਵਿਚ ਵਾਪਸ ਲੈਣ ਦੀ ਅਪੀਲ ਕੀਤੀ ਹੈ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸੁੱਚਾ ਸਿੰਘ ਲਗਾਹ ਉਨ੍ਹਾਂ ਨੂੰ ਪੰਥ ਵਿਚ ਵਾਪਸ ਲੈਣ ਦੀ ਅਪੀਲ ਕਰ ਚੁੱਕੇ ਹਨ ਜਿਸ ਉੱਤੇ ਹੁਣ ਤੱਕ ਸ੍ਰੀ ਅਕਾਲ ਤਖਤ ਸਾਹਿਬ ਦਾ ਕੋਈ ਵੀ ਪ੍ਰਤੀਕਰਮ ਸਾਹਮਣੇ ਨਹੀਂ ਆਇਆ ਸੀ। ਹੁਣ ਵੇਖਣਾ ਹੋਵੇਗਾ ਕਿ ਲੰਗਾਹ ਦੀ ਲਿਖਤੀ ਅਪੀਲ ਉੱਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਕੀ ਫੈਸਲਾ ਲੈਂਦੇ ਹਨ।

Leave a Reply

Your email address will not be published. Required fields are marked *