ਈਰਾਨ ਅਤੇ ਇਟਲੀ ਵਿਚ ਫਸੇ ਭਾਰਤੀਆਂ ਦੀ ਵਾਪਸੀ ਹੋਈ ਸ਼ੁਰੂ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਚੀਨ ਤੋਂ ਬਾਅਦ ਸੱਭ ਤੋਂ ਜਿਆਦਾ ਕਹਿਰ ਇਟਲੀ ਅਤੇ ਈਰਾਨ ਵਿਚ ਮਚਾਇਆ ਹੈ। ਇਟਲੀ ਵਿਚੋਂ ਕੋਰੋਨਾ ਵਾਇਰਸ ਨਾਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਚੀਨ ਤੋਂ ਬਾਅਦ ਸੱਭ ਤੋਂ ਜਿਆਦਾ ਕਹਿਰ ਇਟਲੀ ਅਤੇ ਈਰਾਨ ਵਿਚ ਮਚਾਇਆ ਹੈ। ਇਟਲੀ ਵਿਚੋਂ ਕੋਰੋਨਾ ਵਾਇਰਸ ਨਾਲ ਹੁਣ ਤੱਕ 1000 ਤੋਂ ਵੱਧ ਲੋਕ ਆਪਣੀ ਜਾਨ ਗਵਾ ਚੁੱਕੇ ਹਨ ਉੱਥੇ ਹੀ ਈਰਾਨ ਵਿਚ ਵੀ ਕਈ ਲੋਕਾਂ ਦੀ ਮੌਤ ਹੋ ਚੁੱਕੀ ਹੈ ਜਿਸ ਕਰਕੇ ਦੋਵਾਂ ਦੇਸ਼ਾਂ ਵਿਚ ਭਾਰਤ ਸਮੇਤ ਦੁਨੀਆ ਦੇ ਕਈ ਦੇਸ਼ਾਂ ਦੇ ਨਾਗਰਿਕ ਫਸੇ ਹੋਏ ਹਨ ਪਰ ਹੁਣ ਭਾਰਤ ਸਰਕਾਰ ਨੇ ਆਪਣੇ ਨਾਗਰਿਕਾਂ ਨੂੰ ਦੇਸ਼ ਵਿਚ ਵਾਪਸ ਲਿਆਉਣਾ ਸ਼ੁਰੂ ਕਰ ਦਿੱਤਾ ਹੈ।

ਇਮਸਲਾਮਿਕ ਦੇਸ਼ ਈਰਾਨ ਵਿਚੋ 234 ਭਾਰਤੀਆਂ ਨੂੰ ਵਾਪਸ ਆਪਣੇ ਦੇਸ਼ ਲਿਆਇਆ ਜਾ ਰਿਹਾ ਹੈ। ਜਿਨ੍ਹਾਂ ਵਿਚ 131 ਵਿਦਿਆਰਥੀ ਹਨ ਜਦਕਿ 103 ਤੀਰਥ ਯਾਤਰੀ ਹਨ ਜੋ ਕਿ ਉੱਥੇ ਧਾਰਮਿਕ ਯਾਤਰਾ ਉੱਤੇ ਗਏ ਹੋਏ ਸੀ ਜਿਸ ਦੀ ਜਾਣਕਾਰੀ ਵਿਦੇਸ਼ ਮੰਤਰੀ ਡਾਕਟਰ ਐਸ ਜੈਸ਼ੰਕਰ ਨੇ ਦਿੱਤੀ ਹੈ ਅਤੇ ਈਰਾਨੀ ਰਾਜਦੂਤ ਅਤੇ ਅਥਾਰਿਟੀ ਦਾ ਸਹਿਯੋਗ ਲਈ ਧੰਨਵਾਦ ਵੀ ਕੀਤਾ। ਉੱਥੇ ਹੀ ਦੂਜੇ ਪਾਸੇ ਇਟਲੀ ਤੋਂ ਵੀ 218 ਨਾਗਰਿਕਾਂ ਨੂੰ ਏਅਰ ਇੰਡੀਆ ਦੀ ਫਲਾਇਟ ਰਾਹੀਂ ਭਾਰਤ ਵਾਪਸ ਲਿਆਇਆ ਜਾ ਰਿਹਾ ਹੈ ਜਿਸ ਵਿਚ 211 ਵਿਦਿਆਰਥੀ ਵੀ ਹਨ।

ਦੱਸ ਦਈਏ ਕਿ ਕੁੱਝ ਦਿਨ ਪਹਿਲਾਂ ਇਟਲੀ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੇ ਇਕ ਵੀਡੀਓ ਜਾਰੀ ਕਰਕੇ ਭਾਰਤ ਸਰਕਾਰ ਨੂੰ ਉੱਥੋਂ ਕੱਢਣ ਲਈ ਬੇਨਤੀ ਕੀਤੀ ਸੀ ਜਿਸ ਤੋਂ ਬਾਅਦ ਸਰਕਾਰ ਨੇ ਜੋਰ-ਅਜਮਾਈ ਸ਼ੁਰੂ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਇਟਲੀ ਵਿਚ ਕੋਰੋਨਾ ਵਾਇਰਸ ਕਰਕੇ ਲੋਕ ਆਪਣੇ ਘਰਾਂ ਅੰਦਰ ਬੰਦ ਹੋਣ ਲਈ ਮਜ਼ਬੂਰ ਹੋ ਗਏ ਹਨ। ਵੱਡੇ-ਵੱਡੇ ਸ਼ਹਿਰਾਂ ਵਿਚ ਕਰਫੀਯੂ ਵਰਗੇ ਹਲਾਤ ਬਣੇ ਹੋਏ ਹਨ। ਯਾਦ ਰਹੇ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਈ ਸੀ ਜਿਸ ਤੋਂ ਬਾਅਦ ਇਸ ਨੇ ਦੁਨੀਆਂ ਭਰ ਵਿਚ ਆਪਣੇ ਪੈਰ ਪਸਾਰ ਲਏ ਹਨ। ਦੁਨੀਆ ਭਰ ਵਿਚ ਪੰਜ ਹਜਾਰ ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗਵਾ ਲਈ ਹੈ ਅਤੇ ਡੇਢ ਲੱਖ ਲੋਕਾਂ ਨੂੰ ਇਸ ਵਾਇਰਸ ਦੀ ਲਾਗ ਲੱਗ ਚੁੱਕੀ ਹੈ।

Leave a Reply

Your email address will not be published. Required fields are marked *