ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ ਭਾਰਤ ਵਿਚ ਦਿਨ ਪ੍ਰਤੀ ਦਿਨ ਵੱਧਦੀ ਜਾ ਰਹੀ ਹੈ ਜਿਸ ਨੂੰ ਲੈ ਕੇ ਕੇਂਦਰ ਅਤੇ ਸੂਬਾ ਸਰਕਾਰਾਂ ਵੀ ਪੂਰੀ ਤਰ੍ਹਾ ਅਲਰਟ ਨਜ਼ਰ ਆ ਰਹੀਆਂ ਹਨ ਅਤੇ 31 ਮਾਰਚ ਤੱਕ ਸਕੂਲ, ਕਾਲਜ, ਸਿਨੇਮਾ ਘਰ ਅਤੇ ਜਿੰਮ ਆਦਿ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਇਸੇ ਤਹਿਤ ਹੁਣ ਡੇਰਾ ਬਿਆਸ ਨੇ ਵੀ ਆਪਣੇ ਸਾਰੇ ਡੇਰਿਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਕੀਤਾ ਹੈ।
ਦਰਅਸਲ ਡੇਰਾ ਬਿਆਸ ਦੇ ਪੰਜਾਬ ਅਤੇ ਪੰਜਾਬ ਤੋਂ ਬਾਹਰ ਹਜਾਰਾਂ ਹੀ ਡੇਰੇ ਹਨ ਜਿੱਥੇ ਹਰ ਐਤਵਾਰ ਨੂੰ ਡੇਰੇ ਦੇ ਸ਼ਰਧਾਲੂ ਵੱਡੀ ਗਿਣਤੀ ਵਿਚ ਇੱਕਠੇ ਹੁੰਦੇ ਹਨ ਅਤੇ ਕੋਰੋਨਾ ਵਾਇਰਸ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਡੇਰਾ ਬਿਆਸ ਵੱਲੋਂ ਸੰਗਤ ਨੂੰ ਕਿਹਾ 31 ਮਾਰਚ ਤੱਕ ਡੇਰੇ ਵਿਚ ਨਾ ਆਉਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਉਦੋ ਤੱਕ ਸਾਰੇ ਡੇਰੇ ਬੰਦ ਰਹਿਣਗੇ। ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਇਕ-ਦੂਜੇ ਦੇ ਸੰਪਰਕ ਵਿਚ ਆਉਣ ਕਰਕੇ ਫੈਲਦਾ ਹੈ ਜਿਸ ਕਰਕੇ ਸਰਕਾਰਾਂ ਨੇ ਵੀ ਲੋਕਾਂ ਨੂੰ ਵੱਡੇ ਇੱਕਠ ਨਾ ਕਰਨ ਦੀ ਸਲਾਹ ਦਿੱਤੀ ਹੈ।
ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 107 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ 2 ਮੌਤਾ ਦੀ ਪੁਸ਼ਟੀ ਹੋ ਚੁੱਕੀ ਹੈ। ਭਾਰਤ ਸਰਕਾਰ ਨੇ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ 15 ਅਪ੍ਰੈਲ ਤੱਕ ਸਾਰੇ ਵਿਦੇਸ਼ੀ ਨਾਗਰਿਕਾਂ ਦੀ ਵੀਜ਼ੇ ਰੱਦ ਕਰ ਦਿੱਤੇ ਹਨ। ਏਅਰਪੋਰਟਾਂ ਉੱਤੋ ਹਰ ਆਉਣ-ਜਾਣ ਵਾਲੇ ਵਿਅਕਤੀ ਦੀ ਸਕਰੀਨਿੰਗ ਕੀਤੀ ਜਾ ਰਿਹਾ ਹੈ। ਕੋਰੋਨਾ ਵਾਇਰਸ ਦੇ ਕਿਸੇ ਵੀ ਮਰੀਜ ਨਾਲ ਨਜਿੱਠਣ ਲਈ ਹਸਪਤਾਲਾਂ ਵਿਚ ਵੱਖਰੇ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਗਏ ਹਨ। ਸਰਕਾਰ ਲੋਕਾਂ ਨੂੰ ਅਫਵਾਹਾਂ ਉੱਤੇ ਧਿਆਨ ਨਾ ਦੇਣ ਅਤੇ ਸਾਵਧਾਨੀ ਵਰਤਣ ਦੀ ਸਲਾਹ ਦੇ ਰਹੀ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਇਆ ਸੀ ਜਿਸ ਨੇ ਹੁਣ ਤੱਕ ਦੁਨੀਆ ਦੇ 124 ਦੇਸ਼ਾਂ ਵਿਚ ਆਪਣੇ ਪੈਰ ਪਸਾਰ ਲਏ ਹਨ।
https://www.youtube.com/watch?v=Zdl_YxTLYf8


