ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਮਲੇਸ਼ੀਆ ਤੋਂ ਅੰਮ੍ਰਿਤਸਰ ਆ ਰਹੇ ਇਕ ਨੌਜਵਾਨ ਦੀ ਐਤਵਾਰ ਨੂੰ ਏਅਰ ਏਸ਼ੀਆ ਦੀ ਉਡਾਣ ਵਿੱਚ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਇਹ ਨੌਜਵਾਨ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਦੱਸਿਆ ਜਾ ਰਿਹਾ ਹੈ। ਮੌਤ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਹਾਲਾਂਕਿ, ਡਾਕਟਰ ਕੋਰੋਨਾ ਦੇ ਨਾਲ-ਨਾਲ ਹੋਰ ਕਾਰਨਾਂ ਦੀ ਜਾਂਚ ਕਰ ਰਹੇ ਹਨ।
ਮ੍ਰਿਤਕ ਦੇ ਖੂਨ ਦੇ ਨਮੂਨੇ ਜਾਂਚ ਲਈ ਲੈਬ ਵਿੱਚ ਭੇਜੇ ਗਏ ਹਨ, ਜਿਸਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਦੱਸਿਆ ਜਾ ਰਿਹਾ ਹੈ ਕਿ, ਇਹ ਨੌਜਵਾਨ ਚਾਰ ਮਹੀਨੇ ਪਹਿਲਾਂ ਹੀ ਮਲੇਸ਼ੀਆ ਗਿਆ ਸੀ। ਡਾਕਟਰਾਂ ਦਾ ਕਹਿਣਾ ਹੈ ਕਿ, ਮੌਤ ਦੇ ਕਾਰਨਾਂ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗ ਸਕੇਗਾ।

