ਕੋਰੋਨਾ ਵਾਇਰਸ : ਬੱਸਾਂ ਵਿਚ ਸਵਾਰੀਆਂ ਦੀ ਸਹੂਲਤ ਲਈ ਚੁੱਕੇ ਜਾ ਰਹੇ ਨੇ ਇਹ ਕਦਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ ਇਕ ਮਰੀਜ਼ ਦੀ ਪੁਸ਼ਟੀ ਹੋਈ ਹੈ ਪਰ ਇਸ ਮਹਾਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੰਜਾਬ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ ਇਕ ਮਰੀਜ਼ ਦੀ ਪੁਸ਼ਟੀ ਹੋਈ ਹੈ ਪਰ ਇਸ ਮਹਾਮਾਰੀ ਦੇ ਕਹਿਰ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੇ 31 ਮਾਰਚ ਤੱਕ ਸਕੂਲ,ਕਾਲਜ, ਸਿਨੇਮਾ ਘਰ ਅਤੇ ਜਿੰਮ ਆਦਿ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਸਰਕਾਰ ਲੋਕਾਂ ਨੂੰ ਇਸ ਵਾਇਰਸ ਤੋਂ ਡਰਨ ਨਹੀਂ ਬਲਕਿ ਸਾਵਧਾਨੀ ਵਰਤਣ ਦੀ ਅਪੀਲ ਕਰ ਰਹੀ ਹੈ। ਜਿਸੇ ਦੇ ਤਹਿਤ ਹੁਣ ਪੰਜਾਬ ਰੋਡਵੇਜ਼ ਵਿਭਾਗ ਦੁਆਰਾ ਬੱਸਾਂ ਨੂੰ ਡਿਪੂ ਵਿਚੋਂ ਕੱਢਣ ਤੋਂ ਪਹਿਲਾਂ ਸਾਵਧਾਨੀ ਦੇ ਤੌਰ ਉੱਤੇ ਸਿਨਾਟਾਈਜ ਕੀਤਾ ਜਾ ਰਿਹਾ ਹੈ।

ਦਰਅਸਲ ਬੱਸਾਂ ਵਿਚ ਰੋਜ਼ਾਨਾਂ ਹਜਾਰਾਂ ਹੀ ਲੋਕ ਸਫਰ ਕਰਦੇ ਹਨ ਅਤੇ ਕੋਰੋਨਾ ਵਾਇਰਸ ਦੀ ਮਹਾਮਾਰੀ ਦੇ ਖਤਰੇ ਅਤੇ ਸਵਾਰੀਆਂ ਦੀ ਸਹੂਲਤ ਨੂੰ ਵੇਖਦੇ ਹੋਏ ਸਰਕਾਰੀ ਹਦਾਇਤਾਂ ਅਨੁਸਾਰ ਜਲੰਧਰ ਵਿਚ ਪੰਜਾਬ ਰੋਡਵੇਜ਼ ਦੀਆਂ ਬੱਸਾਂ ਨੂੰ ਅੰਦਰੋਂ ਅਤੇ ਬਾਹਰੋਂ ਚੰਗੀ ਤਰ੍ਹਾ ਸਿਨਾਟਾਈਜ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਲੰਧਰ ਡਿਪੋ ਦੇ ਜਨਰਲ ਮੈਨੇਜਰ ਨਵਰਾਜ ਬਾਤਿਸ਼ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੱਸ ਵਿਚ ਸਵਾਰ ਹੋਣ ਵਾਲੀਆਂ ਸਵਾਰੀਆਂ ਬਿਨਾਂ ਕਿਸੇ ਡਰ ਤੋਂ ਆਪਣੀ ਮੰਜਿਲ ਤੱਕ ਪਹੁੰਚਣ ਇਸ ਲਈ ਸਰਕਾਰੀ ਨਿਰਦੇਸ਼ਾ ਅਨੁਸਾਰ ਸਾਰੀਆਂ ਬੱਸਾਂ ਨੂੰ ਸਿਨਾਟਾਈਜ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਬੱਸਾਂ ਦੇ ਕੰਡਕਟਰਾਂ ਨੂੰ ਹੱਥ ਸਾਫ ਕਰਨ ਲਈ ਸਿਨਾਟਾਈਜਰ ਅਤੇ ਸਾਬੁਣ ਆਦਿ ਦਿੱਤੇ ਗਏ ਹਨ ਨਾਲ ਹੀ ਲੋਕਾਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਬੱਸਾਂ ਅੰਦਰ ਪੋਸਟਰ ਵੀ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਰੋਡਵੇਜ਼ ਦੇ ਕਮਰਚਾਰੀਆਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਉਹ ਬੱਸਾਂ ਨੂੰ ਓਵਰਲੋਡ ਨਾ ਕਰਨ ਅਤੇ ਇਕ ਸੀਟ ਛੱਡ ਕੇ ਸਵਾਰੀ ਨੂੰ ਬਠਾਉਣ।

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਦੇ ਹੁਣ ਤੱਕ 147 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਤਿੰਨ ਲੋਕਾਂ ਨੇ ਇਸ ਮਹਾਮਾਰੀ ਕਾਰਨ ਆਪਣੀ ਜਾਨ ਵੀ ਗਵਾਈ ਹੈ ਜਿਸ ਦੇ ਚੱਲਦੇ ਸਾਵਧਾਨੀ ਦੇ ਤੌਰ ਤੇ ਬੱਸਾਂ ਨੂੰ ਸਿਨਾਟਾਈਜ ਕੀਤਾ ਜਾ ਰਿਹਾ ਹੈ।

Leave a Reply

Your email address will not be published. Required fields are marked *