ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਭਾਰਤ ਵਿਚ ਕੋਰੋਨਾ ਵਾਇਰਸ ਦੇ ਕੁੱਲ 151 ਮਾਮਲੇ ਸਾਹਮਣੇ ਆ ਚੁੱਕੇ ਹਨ ਅਤੇ ਹੁਣ ਤੱਕ 3 ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਗੱਲ ਜੇਕਰ ਪੰਜਾਬ ਦੀ ਕੀਤੀ ਜਾਵੇ ਤਾਂ ਇੱਥੇ ਕੋਰੋਨਾ ਵਾਇਰਸ ਦਾ ਇਕ ਮਰੀਜ਼ ਸਾਹਮਣੇ ਆਇਆ ਹੈ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕਈ ਵੱਡੇ ਫ਼ੈਸਲੇ ਲਏ ਹਨ ਅਤੇ ਹੁਣ ਸੂਬਾ ਸਰਕਾਰ ਜੇਲ੍ਹ ਵਿਚੋਂ 5800 ਕੈਦੀਆਂ ਨੂੰ ਰਿਹਾਅ ਕਰ ਸਕਦੀ ਹੈ।
Punjab Jail Minister: There are concerns that crime rate may go up after the release of these prisoners. State DGP&ADGP(jails) have discussed the issue with SPs & a decision will be taken accordingly. Also, we are sanitizing the jails as a preventive measure against #Coronavirus https://t.co/LQ4VXN5kW0
— ANI (@ANI) March 18, 2020
ਦਰਅਸਲ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਹੈ ਕਿ ਉਨ੍ਹਾਂ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦਿਆਂ 5800 ਕੈਦੀਆਂ ਦੀ ਰਿਹਾਈ ਲਈ ਸਰਕਾਰ ਨੂੰ ਪ੍ਰਸਤਾਵ ਭੇਜਿਆ ਹੈ। ਇਨ੍ਹਾਂ ਵਿਚੋਂ 2800 ਕੈਦੀ ਅਜਿਹੇ ਹਨ ਜੋ ਕਿ ਛੋਟੇ ਜੁਰਮਾਂ ਅਧੀਨ ਜੇਲ੍ਹ ਵਿਚ ਬੰਦ ਹਨ ਅਤੇ 3000 ਹਜ਼ਾਰ ਕੈਦੀਆਂ ਉਹ ਹਨ ਜਿਹੜੇ ਕਿ ਘੱਟ ਮਾਤਰਾ ਵਿਚ ਨਸ਼ੇ ਦੇ ਨਾਲ ਗਿਰਫਤਾਰ ਹੋਏ ਸਨ। ਸੁਖਜਿੰਦਰ ਰੰਧਾਵਾ ਨੇ ਇਹ ਵੀ ਕਿਹਾ ਹੈ ਕਿ ਕੈਦੀਆਂ ਦੀ ਰਿਹਾਈ ਤੋਂ ਬਾਅਦ ਜ਼ੁਰਮ ਦੀ ਦਰ ਵੱਧ ਸਕਦੀ ਹੈ। ਇਸ ਲਈ ਸੂਬੇ ਦੇ ਡੀਜੀਪੀ ਅਤੇ ਜੇਲ੍ਹਾ ਦੇ ਏਡੀਜੀਪੀ ਨੇ ਐਸਪੀਆਂ ਦੇ ਨਾਲ ਇਸ ਮੁੱਦੇ ਉੱਤੇ ਵਿਚਾਰ ਵਟਾਂਦਰੇ ਕੀਤੇ ਹਨ ਅਤੇ ਸਹਿਮਤੀ ਬਣਾ ਕੇ ਹੀ ਕਿਸੇ ਨਤੀਜੇ ਉੱਤੇ ਪਹੁੰਚਿਆ ਜਾਵੇਗਾ।
ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਪ੍ਰਕੋਪ ਨੂੰ ਵੇਖਦਿਆਂ 31 ਮਾਰਚ ਤੱਕ ਸਾਰੇ ਸਕੂਲਾਂ, ਕਾਲਜਾਂ, ਸਿਨੇਮਾ ਘਰਾਂ, ਜਿੰਮ ਅਤੇ ਕਲੱਬਾਂ ਆਦਿ ਨੂੰ ਬੰਦ ਰੱਖਣ ਦਾ ਵੀ ਹੁਕਮ ਦਿੱਤਾ ਸੀ। ਇਸ ਤੋਂ ਇਲਾਵਾ ਕਿਸੇ ਵੀ ਕੋਰੋਨਾ ਵਾਇਰਸ ਦੇ ਮਰੀਜ਼ ਨਾਲ ਨਜਿੱਠਣ ਲਈ ਹਸਪਤਾਲਾਂ ਵਿਚ ਵੱਖਰੇ ਆਈਸੋਲੇਸ਼ਨ ਵਾਰਡ ਤਿਆਰ ਕੀਤੇ ਹਨ। ਯਾਦ ਰਹੇ ਕਿ ਕੋਰੋਨਾ ਵਾਇਰਸ ਦੀ ਮਹਾਮਾਰੀ ਪਿਛਲੇ ਸਾਲ ਚੀਨ ਦੇ ਹੁਬੇਈ ਪ੍ਰਾਂਤ ਦੀ ਰਾਜਧਾਨੀ ਵੁਹਾਨ ਤੋਂ ਸ਼ੁਰੂ ਹੋਈ ਸੀ ਜੋ ਕਿ ਹੋਲੀ-ਹੋਲੀ ਦੁਨੀਆ ਭਰ ਦੇ 150 ਦੇਸ਼ਾਂ ਵਿਚ ਫੈਲ ਚੁੱਕੀ ਹੈ। ਪੂਰੀ ਦੁਨੀਆ ਵਿਚ 1 ਲੱਖ 58 ਹਜ਼ਾਰ ਲੋਕ ਕੋਰੋਨਾ ਦੀ ਚਪੇਟ ਵਿਚ ਹਨ ਜਦਕਿ 7900 ਤੋਂ ਵੱਧ ਲੋਕਾਂ ਨੇ ਆਪਣੀ ਜਾਨ ਗਵਾ ਦਿੱਤੀ ਹੈ।
