ਨਿਰਭਿਆ ਦੇ ਦੋਸ਼ੀ ਪਵਨ ਨੂੰ ਫਾਂਸੀ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਤਾ ਵੱਡਾ ਝਟਕਾ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਿਰਭਿਆ ਗੈਂਗਰੇਪ ਕੇਸ ਦੇ ਚਾਰ ਦੋਸ਼ੀਆਂ ਵਿਚੋਂ ਇਕ ਦੋਸ਼ੀ ਪਵਨ ਗੁਪਤਾ ਨੂੰ ਫਾਂਸੀ ਤੋਂ ਪਹਿਲਾਂ ਇਕ ਵੱਡਾ ਝਟਕਾ ਲੱਗਿਆ ਹੈ। ਦਰਅਸਲ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਨਿਰਭਿਆ ਗੈਂਗਰੇਪ ਕੇਸ ਦੇ ਚਾਰ ਦੋਸ਼ੀਆਂ ਵਿਚੋਂ ਇਕ ਦੋਸ਼ੀ ਪਵਨ ਗੁਪਤਾ ਨੂੰ ਫਾਂਸੀ ਤੋਂ ਪਹਿਲਾਂ ਇਕ ਵੱਡਾ ਝਟਕਾ ਲੱਗਿਆ ਹੈ। ਦਰਅਸਲ ਸੁਪਰੀਮ ਕੋਰਟ ਨੇ ਨਿਰਭਿਆ ਦੇ ਦੋਸ਼ੀ ਪਵਨ ਗੁਪਤਾ ਦੀ ਉਸ ਕਿਊਰਿਟਵ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ ਜਿਸ ਵਿਚ ਇਹ ਦਾਅਵਾ ਕੀਤਾ ਗਿਆ ਸੀ ਕਿ ਅਪਰਾਧ ਦੇ ਸਮੇਂ ਉਹ ਨਾਬਾਲਿਗ ਸੀ।

Image result for nirbhaya case

ਦਰਅਸਲ ਦੋਸ਼ੀ ਪਵਨ ਨੇ ਆਪਣੇ ਵਕੀਲ ਏਪੀ ਸਿੰਘ ਰਾਹੀਂ ਕਿਊਰਿਟਵ ਪਟੀਸ਼ਨ ਦਾਖਲ ਕਰਕੇ ਇਹ ਦਾਅਵਾ ਕੀਤਾ ਸੀ ਕਿ ਜਦੋਂ ਉਸ ਨੇ ਬਾਕੀ ਸਾਥੀਆਂ ਨਾਲ ਮਿਲ ਕੇ ਇਸ ਅਪਰਾਧ ਨੂੰ ਅੰਜ਼ਾਮ ਦਿੱਤਾ ਤਾਂ ਉਸ ਵੇਲੇ ਉਸ ਦੀ ਉੱਮਰ 18 ਸਾਲ ਤੋਂ ਘੱਟ ਸੀ ਭਾਵ ਕਿ ਉਹ ਨਾਬਾਲਿਗ ਸੀ ਪਰ ਸੁਪਰੀਮ ਕੋਰਟ ਨੇ ਅੱਜ ਬੁੱਧਵਾਰ ਨੂੰ ਇਸ ਪਟੀਸ਼ਨ ਉੱਤੇ ਸੁਣਵਾਈ ਕਰਦਿਆਂ ਇਸ ਦਾਅਵੇ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ। ਨਾਲ ਹੀ ਦੋਸ਼ੀਆਂ ਦੇ ਵਕੀਲ ਏਪੀ ਸਿੰਘ ਨੂੰ ਫਟਕਾਰ ਵੀ ਲਗਾਈ ਕਿ ਉਹ ਫਾਂਸੀ ਦੇਣ ਦੇ ਐਨ ਮੌਕੇ ਉੱਤੇ ਹੀ ਅਦਾਲਤ ਕਿਉਂ ਪਹੁੰਚਦੇ ਹਨ। ਸੁਪਰੀਮ ਕੋਰਟ ਦੁਆਰਾ ਨਿਰਭਿਆ ਦੇ ਦੋਸ਼ੀ ਦੀ ਪਟੀਸ਼ਨ ਖਾਰਜ਼ ਕਰਨ ਤੋਂ ਬਾਅਦ ਨਿਰਭਿਆ ਦੀ ਮਾਂ ਆਸ਼ਾ ਦੇਵੀ ਨੇ ਵੀ ਇਹ ਉਮੀਦ ਜਤਾਈ ਹੈ ਕਿ ਹੁਣ ਚਾਰੇ ਦੋਸ਼ੀ ਭਲਕੇ ਫਾਂਸੀ ਉੱਤੇ ਜਰੂਰ ਲਟਕਾਏ ਜਾਣਗੇ।

ਦੱਸ ਦਈਏ ਕਿ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਨਿਰਭਿਆ ਦੇ ਚਾਰੇ ਦੋਸ਼ੀਆਂ ਵਿਰੁੱਧ ਚੋਥਾਂ ਡੈਥ ਵਾਰੰਟ ਜਾਰੀ ਕੀਤਾ ਹੋਇਆ ਹੈ ਜਿਸ ਅਧੀਨ ਉਨ੍ਹਾਂ ਨੂੰ ਭਲਕੇ 20 ਮਾਰਚ ਸਵੇਰੇ ਸਾਢੇ ਪੰਜ ਵਜੇ ਫਾਂਸੀ ਉੱਤੇ ਲਟਕਾਇਆ ਜਾਵੇਗਾ ਜਿਸ ਲਈ ਤਿਹਾੜ ਜੇਲ੍ਹ ਵੱਲੋਂ ਤਿਆਰੀਆਂ ਵੀ ਲਗਭਗ ਮੁਕੰਮਲ ਕਰ ਲਈਆਂ ਗਈਆਂ ਹਨ।

ਕੀ ਹੈ ਪੂਰਾ ਮਾਮਲਾ

ਸਾਲ 2012 ਵਿਚ 16 ਦਸੰਬਰ ਦੀ ਰਾਤ ਨੂੰ ਜਦੋਂ ਨਿਰਭਿਆ ਆਪਣੇ ਦੋਸਤ ਨਾਲ ਇਕ ਬੱਸ ਵਿਚ ਘਰ ਜਾ ਰਹੀ ਸੀ ਤਾ ਬੱਸ ਵਿਚ ਮੌਜੂਦ ਛੇ ਲੋਕਾਂ ਨੇ ਉਸ ਦੇ ਨਾਲ ਬਲਾਤਕਾਰ ਕੀਤਾ ਸੀ ਅਤੇ ਫਿਰ ਉਸ ਨੂੰ ਤੇ ਉਸ ਦੇ ਦੋਸਤ ਨੂੰ ਬੇਹੋਸ਼ੀ ਦੀ ਹਾਲਤ ਵਿਚ ਬੱਸ ਤੋਂ ਬਾਹਰ ਸੁੱਟ ਦਿੱਤਾ ਸੀ। 29 ਦਸੰਬਰ ਨੂੰ ਨਿਰਭਿਆ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਨਿਰਭਿਆ ਦੇ ਛੇ ਦੋਸ਼ੀ ਪੁਲਿਸ ਨੇ ਗਿਰਫਤਾਰ ਕਰ ਲਏ ਸਨ ਪਰ ਇਨ੍ਹਾਂ ਵਿਚੋਂ ਇਕ ਨਾਬਾਲਗ ਸੀ ਜਿਸ ਨੂੰ ਰਿਹਾਅ ਕਰ ਦਿੱਤਾ ਗਿਆ ਜਦਕਿ ਇਕ ਦੋਸ਼ੀ ਨੇ ਜੇਲ੍ਹ ਵਿਚ ਖੁਦਕੁਸ਼ੀ ਕਰ ਲਈ ਸੀ ਅਤੇ ਬਾਕੀ ਦੇ ਚਾਰ ਦੋਸ਼ੀਆਂ ਨੂੰ ਹੁਣ ਫਾਂਸੀ ਦਿੱਤੀ ਜਾਵੇਗੀ।

Leave a Reply

Your email address will not be published. Required fields are marked *