ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਫਰੀਦਕੋਟ ਵਿਚ ਕੋਰੋਨਾ ਵਾਇਰਸ ਦਾ ਇੱਕ ਸ਼ੱਕੀ ਮਰੀਜ਼0 ਸੋਮਵਾਰ ਸ਼ਾਮ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿਚੋਂ ਫਰਾਰ ਹੋ ਗਿਆ ਸੀ ਜਿਸ ਤੋਂ ਬਾਅਦ ਪੂਰੇ ਹਸਪਤਾਲ ਅਤੇ ਜਿਲ੍ਹਾ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪੈ ਗਈ ਸੀ ਪਰ ਅੱਜ ਵੀਰਵਾਰ ਨੂੰ ਪੁਲਿਸ ਨੇ ਉਸ ਨੂੰ ਫੜ ਲਿਆ ਅਤੇ ਮੁੜ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰਵਾ ਦਿੱਤਾ ਹੈ।
ਦਰਅਸਲ ਕੋਰੋਨਾ ਦਾ ਸ਼ੱਕੀ ਮਰੀਜ਼ ਕੁੱਝ ਦਿਨ ਪਹਿਲਾਂ ਵਿਦੇਸ਼ ਤੋਂ ਆਏ ਆਪਣੇ ਦੋਸਤਾਂ ਨੂੰ ਮੁੜ ਵਾਪਸ ਦਿੱਲੀ ਦੇ ਇੰਦਰਾ ਗਾਂਧੀ ਇੰਟਰਨੈਸ਼ਨਲ ਏਅਰਪੋਰਟ ਉੱਤੇ ਛੱਡਣ ਗਿਆ ਸੀ ਪਰ ਜਦੋਂ ਉਹ ਆਪਣੇ ਘਰ ਪਰਤਿਆਂ ਤਾਂ ਉਸ ਨੂੰ ਖਾਂਸੀ ਜੁਖਾਮ ਦੀ ਸ਼ਿਕਾਇਤ ਹੋਈ ਜਿਸ ਤੋਂ ਬਾਅਦ ਉਸ ਨੇ ਹਸਪਤਾਲ ਵਿਚ ਡਾਕਟਰਾਂ ਨੂੰ ਚੈਕਅੱਪ ਕਰਵਾਇਆ। ਡਾਕਟਰਾਂ ਨੇ ਉਸ ਨੂੰ ਵਿਦੇਸ਼ੀ ਦੋਸਤਾਂ ਦੇ ਸੰਪਰਕ ਵਿਚ ਆਉਣ ਕਰਕੇ ਕੋਰੋਨਾ ਵਾਇਰਸ ਦੇ ਸ਼ੱਕ ਵਿਚ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਭਰਤੀ ਕਰ ਲਿਆ ਸੀ ਅਤੇ ਉਸ ਦੇ ਖੂਨ ਦੇ ਸੈਂਪਲ ਜਾਂਚ ਲਈ ਲੈਬ ਵਿਚ ਭੇਜ ਦਿੱਤੇ ਸਨ ਪਰ ਜਾਂਚ ਰਿਪੋਰਟ ਆਉਣ ਤੋਂ ਪਹਿਲਾਂ ਹੀ ਉਹ ਹਸਪਤਾਲ ਦੇ ਕਰਮਚਾਰੀਆਂ ਨੂੰ ਚਕਮਾ ਦੇ ਕੇ ਫਰਾਰ ਹੋ ਗਿਆ ਹੈ ਜਿਸ ਤੋਂ ਬਾਅਦ ਪੂਰੇ ਹਸਪਤਾਲ ਵਿਚ ਹੜਕੰਪ ਮਚ ਗਿਆ
ਪੁਲਿਸ ਉਸ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਸ਼ੱਕੀ ਮਰੀਜ਼ ਦੇ ਘਰ ਵਿਚ ਵੀ ਰੇਡ ਮਾਰੀ ਗਈ ਪਰ ਉਹ ਉੱਥੇ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਸ਼ੱਕੀ ਮਰੀਜ਼ ਦੇ ਭਰਾ ਨੇ ਪੁਲਿਸ ਦੀ ਉਸ ਨਾਲ ਫੋਨ ਤੇ ਗੱਲਬਾਤ ਕਰਾਈ ਅਤੇ ਉਸ ਨੂੰ ਸਮਝਾਇਆ ਗਿਆ ਕਿ ਕੇਵਲ ਰਿਪੋਰਟ ਆਉਣ ਤੱਕ ਹੀ ਉਹ ਡਾਕਟਰਾਂ ਦੀ ਨਿਗਰਾਨੀ ਵਿਚ ਰੱਖਿਆ ਜਾਵੇਗਾ ਤੇ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ ਅਤੇ ਕਾਊਂਸਲਿੰਗ ਤੋਂ ਪੁਲਿਸ ਨੇ ਉਸ ਨੂੰ ਫੜ ਕੇ ਮੁੜ ਹਸਪਤਾਲ ਦੇ ਆਈਸੋਲੇਸ਼ਨ ਵਾਰਡ ਵਿਚ ਦਾਖਲ ਕਰਵਾ ਦਿੱਤਾ ਹੈ ਨਾਲ ਹੀ ਵਾਰਡ ਦੇ ਬਾਹਰ ਪੁਲਿਸ ਵੀ ਤਾਇਨਾਤ ਕਰ ਦਿੱਤੀ ਗਈ ਹੈ।


