ਕੋਰੋਨਾ ਵਾਇਰਸ ਕਾਰਨ ਪੰਜਾਬ ਵਿਚ ਪਹਿਲੀ ਮੌਤ, ਮ੍ਰਿਤਕ ਦਾ ਪਿੰਡ ਕੀਤਾ ਸੀਲ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਸੰਖਿਆ 171 ਤੋਂ ਵੱਧ ਹੋ ਗਈ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਨੇ ਆਪਣੇ ਪੈਰ ਪਸਾਰ ਲਏ ਹਨ। ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਸੰਖਿਆ 171 ਤੋਂ ਵੱਧ ਹੋ ਗਈ ਹੈ। ਉੱਥੇ ਹੀ ਹੁਣ ਇਸ ਮਹਾਮਾਰੀ ਨਾਲ ਪੀੜਤ ਇਕ ਹੋਰ ਵਿਅਕਤੀ ਨੇ ਆਪਣੀ ਜਾਨ ਗਵਾ ਦਿੱਤੀ ਹੈ। ਦਰਅਸਲ ਕੋਰੋਨਾ ਵਾਇਰਸ ਕਾਰਨ ਚੌਥੀ ਮੌਤ ਪੰਜਾਬ ਦੇ ਨਵਾਸ਼ਹਿਰ ਵਿਚ ਹੋਈ ਹੈ।

ਹੁਣ ਤੱਕ ਕੋਰੋਨਾ ਵਾਇਰਸ ਨਾਲ ਪੂਰੇ ਦੇਸ਼ ਵਿਚ ਤਿੰਨ ਲੋਕਾਂ ਨੇ ਹੀ ਆਪਣੀ ਜਾਨ ਗਵਾਈ ਸੀ ਪਰ ਹੁਣ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿਖੇ ਇਕ 70 ਸਾਲਾ ਬਜ਼ੁਰਗ ਨੇ ਦਮ ਤੋੜ ਦਿੱਤਾ ਹੈ। ਜਾਣਕਾਰੀ ਅਨੁਸਾਰ ਮ੍ਰਿਤਕ ਬਜ਼ੁਰਗ ਕੁੱਝ ਦਿਨ ਪਹਿਲਾਂ ਹੀ ਇਟਲੀ ਤੋਂ ਭਾਰਤ ਵਾਪਸ ਪਰਤਿਆ ਸੀ ਅਤੇ ਸਿਹਤ ਵਿਗੜਨ ਕਾਰਨ ਉਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਨੇ ਉਸ ਦੀ ਟ੍ਰੈਵਲ ਹਿਸਟਰੀ ਨੂੰ ਵੇਖਦਿਆਂ ਉਸ ਦੇ ਖੂਨ ਦੇ ਸੈਂਪਲ ਕੋਰੋਨਾ ਵਾਇਰਸ ਦੇ ਸ਼ੱਕ ਅਧੀਨ ਜਾਂਚ ਲਈ ਦਿੱਤੇ ਸਨ ਜਿੱਥੇ ਉਸ ਦੀ ਰਿਪੋਰਟ ਪਾਜ਼ੀਟਿਵ ਆਈ ਸੀ ਅਤੇ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ ਹੈ। ਜਾਣਕਾਰੀ ਇਹ ਮਿਲੀ ਹੈ ਕਿ ਮ੍ਰਿਤਕ ਦੇ ਪਿੰਡ ਨੂੰ ਸੀਲ ਕੀਤਾ ਜਾ ਚੁੱਕਾ ਹੈ ਅਤੇ ਉਸ ਦੇ ਸੰਪਰਕ ਵਿਚ ਆਏ ਲੋਕਾਂ ਨੂੰ ਵੀ ਆਈਸੋਲੇਟ ਕੀਤਾ ਗਿਆ ਹੈ।

 

ਉੱਥੇ ਹੀ ਪੰਜਾਬ ਸਰਕਾਰ ਨੇ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਵੱਡਾ ਫ਼ੈਸਲਾ ਲੈਦਿਆਂ ਆਉਣ ਵਾਲੇ ਸ਼ੁੱਕਰਵਾਰ ਨੂੰ ਰਾਤ 12 ਵਜੇ ਤੋਂ ਬਾਅਦ ਸੂਬੇ ਵਿਚ ਪ੍ਰਾਇਵੇਟ ਅਤੇ ਪਬਲੀਕ ਟਰਾਂਸਪੋਰਟ ਦੀ ਅਵਾਜਾਈ ਉੱਤੇ ਰੋਕ ਲਗਾ ਦਿੱਤੀ ਹੈ। ਇਸ ਦੇ ਨਾਲ ਹੀ ਆਟੋ, ਰਿਕਸ਼ੇ ਅਤੇ ਟੈਕਸੀਆਂ ਆਦਿ ਨੂੰ ਵੀ ਨਾ ਚੱਲਣ ਦੇਣ ਦੇ ਹੁਕਮ ਦਿੱਤੇ ਗਏ ਹਨ। ਕੋਰੋਨਾ ਦੀ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਇਹ ਵੱਡੇ ਕਦਮ ਚੁੱਕੇ ਹਨ। ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਸਰਕਾਰ ਨੇ 31 ਮਾਰਚ ਤੱਕ ਸਕੂਲ, ਕਾਲਜ,ਸਿਨੇਮਾ ਘਰ ਅਤੇ ਜਿੰਮ ਆਦਿ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਸਨ।

Leave a Reply

Your email address will not be published. Required fields are marked *