ਬਾਲੀਵੁੱਡ ਦੀ ਇਹ ਮਸ਼ਹੂਰ ਗਾਇਕ ਵੀ ਕੋਰੋਨਾ ਵਾਇਰਸ ਦੀ ਚਪੇਟ ‘ਚ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦੇ ਦੇਸ਼ ਭਰ ‘ਚੋਂ 196 ਤੋੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪੰਜ ਮੌਤਾਂ ਦੀ ਪੁਸ਼ਟੀ ਹੋ ਚੁੱਕੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਦੇ ਦੇਸ਼ ਭਰ ‘ਚੋਂ 196 ਤੋੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਪੰਜ ਮੌਤਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਹੁਣ ਕੋਰੋਨਾ ਵਾਇਰਸ ਨੇ ਬਾਲੀਵੁੱਡ ਵਿਚ ਵੀ ਆਪਣੀ ਦਸਤਕ ਦੇ ਦਿੱਤੀ ਹੈ। ਦਰਅਸਲ ਬਾਲੀਵੁੱਡ ਦੀ ਮਸ਼ਹੂਰ ਗਾਇਕ ਕਨਿਕਾ ਕਪੂਰ ਨੂੰ ਕੋਰੋਨਾ ਵਾਇਰਸ ਨਾਲ ਪੀੜਤ ਪਾਇਆ ਗਿਆ ਹੈ।

Image result for kanika kapoor

ਮੀਡੀਆ ਰਿਪੋਰਟਾਂ ਅਨੁਸਾਰ ਬੀਤੇ 15 ਮਾਰਚ ਨੂੰ ਕਨਿਕਾ ਲੰਡਨ ਤੋਂ ਵਾਪਸ ਲਖਨਊ ਪਰਤੀ ਸੀ ਅਤੇ ਏਅਰਪੋਰਟ ਅਧਿਕਾਰੀਆਂ ਦੀ ਮਿਲੀ ਭੁਗਤ ਨਾਲ ਉਹ ਬਿਨਾਂ ਜਾਂਚ ਤੋਂ ਏਅਰਪੋਰਟ ਤੋਂ ਨਿਕਲ ਗਈ ਸੀ ਇੰਨਾ ਹੀ ਨਹੀਂ ਉਸ ਨੇ ਸ਼ਹਿਰ ਦੇ ਵੱਡੇ ਹੋਟਲ ਵਿਚ ਇਕ ਪਾਰਟੀ ਵੀ ਆਯੋਜਿਤ ਕੀਤੀ ਸੀ ਜਿਸ ਵਿਚ ਕਈ ਵੱਡੀ ਹਸਤੀਆਂ ਸਮੇਤ ਰਾਜਨੀਤਿਕ ਆਗੂ ਵੀ ਸ਼ਾਮਲ ਹੋਏ ਸਨ ਅਤੇ ਹੁਣ ਖਬਰ ਇਹ ਮਿਲੀ ਹੈ ਕਿ ਕਨਿਕਾ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਜ਼ੀਟਿਵ ਪਾਈ ਗਈ ਹੈ ਜਿਸ ਕਰਕੇ ਏਅਰਪੋਰਟ ਤੋਂ ਲੈ ਕੇ ਹੋਟਲ ਤੱਕ ਹੜਕੰਪ ਮਚਿਆ ਹੋਇਆ ਹੈ। ਰਿਪੋਰਟਾਂ ਦੀ ਮੰਨੀਏ ਤਾਂ ਹੁਣ ਕਨਿਕਾ ਕਪੂਰ ਨੂੰ ਆਈਸੋਲੇਟ ਕੀਤਾ ਜਾ ਚੁੱਕਾ ਹੈ।

ਦੱਸ ਦਈਏ ਕਿ ਭਾਰਤ ਵਿਚ ਕੋਰੋਨਾ ਵਾਇਰਸ ਨਾਲ ਸੱਭ ਤੋਂ ਵੱਧ ਪ੍ਰਭਾਵਿਤ ਮਹਾਰਾਸ਼ਟਰ ਹੋਇਆ ਹੈ। ਮਹਾਰਾਸ਼ਟਰ ਵਿਚੋਂ ਹੁਣ ਤੱਕ 52 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਦੇ ਚੱਲਦੇ ਸੂਬੇ ਦੇ ਸੀਐਮ ਉੱਧਵ ਠਾਕਰੇ ਨੇ 4 ਸ਼ਹਿਰਾਂ ਨੂੰ 31 ਮਾਰਚ ਤੱਕ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਹੈ। ਇਨ੍ਹਾਂ ਸ਼ਹਿਰਾਂ ਵਿਚ ਦੇਸ਼ ਦੀ ਆਰਥਿਕ ਰਾਜਧਾਨੀ ਮੰਨੇ ਜਾਣ ਵਾਲੀ ਮੁੰਬਈ, ਪਿੰਪਰੀ ਨਾਗਪੁਰ ਅਤੇ ਪੁਣੇ ਸ਼ਾਮਲ ਹਨ।

Leave a Reply

Your email address will not be published. Required fields are marked *