ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦਿੱਲੀ ਸਰਕਾਰ ਨੇ ਦਿੱਤਾ ਇਹ ਵੱਡਾ ਹੁਕਮ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਪ੍ਰਕੋਪ ਦਿਖਾਉਣ ਸ਼ੁਰੂ ਕਰ ਦਿੱਤਾ ਹੈ ਅਤੇ ਪੂਰੇ ਦੇਸ਼ ਵਿਚੋਂ 196 ਤੋਂ ਜਿਆਦਾ ਮਾਮਲੇ ਸਾਹਮਣੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਪ੍ਰਕੋਪ ਦਿਖਾਉਣ ਸ਼ੁਰੂ ਕਰ ਦਿੱਤਾ ਹੈ ਅਤੇ ਪੂਰੇ ਦੇਸ਼ ਵਿਚੋਂ 196 ਤੋਂ ਜਿਆਦਾ ਮਾਮਲੇ ਸਾਹਮਣੇ ਆ ਚੁੱਕੇ ਹਨ। ਰਾਜਧਾਨੀ ਦਿੱਲੀ ਵਿਚੋਂ ਵੀ ਹੁਣ ਤੱਕ 17 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਕਰਕੇ ਹੁਣ ਕੇਜਰੀਵਾਲ ਸਰਕਾਰ ਨੇ ਸਾਰੇ ਮੋਲਾਂ ਨੂੰ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਜਾਣਕਾਰੀ ਅਨੁਸਾਰ ਕੋਰੋਨਾ ਵਾਇਰਸ ਕਰਕੇ ਪੈਦਾ ਹੋਏ ਹਲਾਤਾਂ ਨੂੰ ਵੇਖਦਿਆਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਰਾਨੇ, ਫਾਰਮੈਸੀ ਅਤੇ ਸਬਜੀਆਂ ਦੀਆਂ ਦੁਕਾਨਾਂ ਨੂੰ ਛੱਡ ਕੇ ਰਾਜਧਾਨੀ ਵਿਚ ਸਾਰੇ ਮੋਲਾਂ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਉੱਥੇ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਪੀਲ ਉੱਤੇ 22 ਮਾਰਚ ਦਿਨ ਐਤਵਾਰ ਨੂੰ ਲੱਗਣ ਵਾਲੇ ਜਨਤਾ ਕਰਫਿਊ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਵੀ ਮੈਟਰੋ ਨੂੰ ਬੰਦ ਰੱਖਣ ਦਾ ਹੁਕਮ ਦਿੱਤਾ ਹੈ।

ਸੀਐਮ ਕੇਜਰੀਵਾਲ ਨੇ ਇਹ ਵੀ ਦੱਸਿਆ ਹੈ ਕਿ ਉਨ੍ਹਾਂ ਨੇ ਸਾਰੇ ਐਚਓਡੀਜ਼ ਅਤੇ ਸੈਕਟਰੀਆਂ ਨਾਲ ਮੁਲਾਕਾਤ ਕੀਤੀ ਹੈ ਅਤੇ 31 ਮਾਰਚ ਤੱਕ ਸਾਰੀਆਂ ਗੈਰ-ਜ਼ਰੂਰੀ ਜਨਤਕ ਡੀਲਿੰਗ ਗਤੀਵਿਧੀਆਂ ਨੂੰ ਰੌਕ ਦਿੱਤਾ ਗਿਆ ਹੈ। ਸਿਰਫ ਜਰੂਰੀ ਪਬਲੀਕ ਗਤੀਵਿਧੀਆਂ ਹੀ ਜਾਰੀ ਰਹਿਣਗੀਆਂ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸਾਰੇ ਗੈਰ-ਜ਼ਰੂਰੀ ਸਟਾਫ ਨੂੰ ਘਰ ਤੋਂ ਕੰਮ ਕਰਨ ਲਈ ਨਿਰਦੇਸ ਦਿੱਤੇ ਗਏ ਹਨ ਅਤੇ ਸਾਰੇ ਸਥਾਈ ਅਤੇ ਅਸਥਾਈ ਕਮਰਚਾਰੀਆਂ ਨੂੰ ਇਸ ਮਿਆਦ ਲਈ ਭੁਗਤਾਨ ਕੀਤਾ ਜਾਵੇਗਾ। ਕੇਜਰੀਵਾਲ ਨੇ ਅੱਗੇ ਕਿਹਾ ਕਿ ਉਨ੍ਹਾਂ ਨੇ ਦਿੱਲੀ ਦੇ ਸਾਰੇ ਸਰਕਾਰੀ ਹਸਪਤਾਲਾਂ ਦੇ ਐਮਐਸਐਸ ਨਾਲ ਮੀਟਿੰਗ ਕੀਤੀ ਹੈ। ਜੇਕਰ ਭਵਿੱਖ ਵਿਚ ਕੋਰੋਨਾ ਵਿਆਪਕ ਤੌਰ ਉੱਤੇ ਫੈਲਦਾ ਹੈ ਤਾਂ ਸਾਡੇ ਹਸਪਤਾਲ ਇਸ ਤਰ੍ਹਾ ਦੀਆਂ ਸਥਿਤੀਆਂ ਨੂੰ ਨਜਿੱਠਣ ਲਈ ਤਿਆਰ ਰਹਿਣਗੇ।

Leave a Reply

Your email address will not be published. Required fields are marked *