ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 250 ਤੋਂ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਹਰ ਦਿਨ ਕੋਰੋਨਾ ਵਾਇਰਸ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਚੀਨ ਤੋਂ ਸ਼ੁਰੂ ਹੋਈ ਮਹਾਮਾਰੀ ਕੋਰੋਨਾ ਵਾਇਰਸ ਨੇ ਭਾਰਤ ਵਿਚ ਆਪਣਾ ਕਹਿਰ ਮਚਾਉਣਾ ਸ਼ੁਰੂ ਕਰ ਦਿੱਤਾ ਹੈ। ਹਰ ਦਿਨ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਪੂਰੇ ਦੇਸ਼ ਵਿਚੋਂ ਹੁਣ ਕੋਰੋਨਾ ਵਾਇਰਸ ਦੇ 250 ਤੋਂ ਵੀ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ ਹੁਣ ਤੱਕ ਪੰਜ ਮੌਤਾਂ ਦੀ ਵੀ ਪੁਸ਼ਟੀ ਹੋ ਚੁੱਕੀ ਹੈ।

ਕੇਂਦਰੀ ਸਿਹਤ ਵਿਭਾਗ ਅਨੁਸਾਰ ਹੁਣ ਤੱਕ ਪੂਰੇ ਦੇਸ਼ ਵਿਚੋਂ 258 ਮਾਮਲਿਆ ਦੇ ਪੁਸ਼ਟੀ ਹੋ ਚੁੱਕੀ ਹੈ ਜਿਨ੍ਹਾਂ ਵਿਚ 39 ਵਿਦੇਸ਼ੀ ਨਾਗਰਿਕ ਵੀ ਸ਼ਾਮਲ ਹਨ। ਇਸ ਦੇ ਨਾਲ ਹੀ 23 ਮਰੀਜ਼ਾਂ ਦੀ ਸਿਹਤ ਵਿਚ ਸੁਧਾਰ ਵੀ ਹੋਇਆ ਹੈ। ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ਬੀਤੇ ਦਿਨ 224 ਸੀ ਭਾਵ ਇਕ ਦਿਨ ਵਿਚ ਹੋਰ 34 ਨਵੇਂ ਕੇਸ ਪਾਜ਼ੀਟਿਵ ਪਾਏ ਗਏ ਹਨ। ਦਿੱਲੀ, ਯੂਪੀ ਮਹਾਰਾਸ਼ਟ, ਹਰਿਆਣਾ ਪੱਛਮੀ ਬੰਗਾਲ, ਪੰਜਾਬ ਅਤੇ ਕੇਰਲਾ ਵਿਚੋਂ ਕੋਰੋਨਾ ਵਾਇਰ ਦੇ ਨਵੇਂ ਮਰੀਜ਼ ਸਾਹਮਣੇ ਆਏ ਹਨ ।

ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪੀਐਮ ਮੋਦੀ ਨੇ ਵੀ ਰਾਸ਼ਟਰ ਨੂੰ ਸੰਬੋਧਨ ਕਰਨ ਦੇ ਦੌਰਾਨ 22 ਮਾਰਚ ਨੂੰ ਲੱਗਣ ਵਾਲੇ ਜਨਤਾ ਕਰਫਿਊ ਵਿਚ ਆਪਣਾ ਸਹਿਯੋਗ ਦੇਣ ਦੀ ਅਪੀਲ ਕੀਤੀ ਸੀ ਅਤੇ ਹੁਣ ਰੇਲਵੇ ਨੇ ਵੀ ਵੱਡਾ ਫੈਸਲਾ ਲੈਂਦਿਆ ਭਲਕੇ 22 ਮਾਰਚ ਨੂੰ ਸਾਰੀ ਟਰੇਨਾਂ ਬੰਦ ਰੱਖਣ ਦਾ ਹੁਕਮ ਦਿੱਤਾ ਹੈ। ਨਾਲ ਹੀ ਕੱਲ੍ਹ ਐਤਵਾਰ ਨੂੰ ਕੋਈ ਫਲਾਇਟ ਵੀ ਨਹੀਂ ਉੱਡੇਗੀ। ਉੱਥੇ ਹੀ ਬੀਤੇ ਦਿਨ ਦਿੱਲੀ ਸਰਕਾਰ ਨੇ ਵੀ ਰਾਜਧਾਨੀ ਵਿਚਲੇ ਸਾਰੇ ਮੋਲ ਬੰਦ ਰੱਖਣ ਦੇ ਹੁਕਮ ਦਿੱਤੇ ਹਨ। ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਰਕਾਰ ਵੀ ਜਨਤਾ ਨੂੰ ਅਫਵਾਹਾਂ ਉੱਤੇ ਧਿਆਨ ਦੇਣ ਦੀ ਬਜਾਏ ਸਾਵਧਾਨੀ ਵਰਤਣ ਦੀ ਅਪੀਲ ਕਰ ਰਹੀ ਹੈ। ਕਾਬਲੇਗੌਰ ਹੈ ਕੋਰੋਨਾ ਵਾਇਰਸ ਦੇ ਚਪੇਟ ਵਿਚ ਪੂਰੇ ਦੇਸ਼ ਦੇ ਲਗਭਗ 20 ਸੂਬੇ ਆ ਚੁੱਕੇ ਹਨ ਜਿਨ੍ਹਾਂ ਵਿਚ ਕੇਂਦਰ ਸਾਸ਼ਿਤ ਪ੍ਰਦੇਸ਼ ਵੀ ਸ਼ਾਮਲ ਹਨ। ਸੱਭ ਤੋਂ ਜਿਆਦਾ ਮਹਾਰਾਸ਼ਟਰ ਇਸ ਮਹਾਮਾਰੀ ਨਾਲ ਪ੍ਰਭਾਵਿਤ ਹੋਇਆ ਹੈ ਇੱਥੇ ਹੁਣ ਤੱਕ 50 ਤੋਂ ਜਿਆਦਾ ਕੇਸ ਸਾਹਮਣੇ ਆ ਚੁੱਕੇ ਹਨ ਜਿਸ ਕਰਕੇ ਮਹਾਰਾਸ਼ਟਰ ਸਰਕਾਰ ਨੇ 31 ਮਾਰਚ ਤੱਕ ਸੂਬੇ ਦੇ ਚਾਰ ਸ਼ਹਿਰਾਂ ਮੁੰਬਈ, ਪੁਣੇ, ਨਾਗਪੁਰ ਅਤੇ ਪਿੰਪਰੀ ਨੂੰ ਲਾਕਡਾਊਨ ਕਰਨ ਦੇ ਹੁਕਮ ਦਿੱਤੇ ਹਨ।

Leave a Reply

Your email address will not be published. Required fields are marked *