ਪੰਜਾਬ ‘ਚੋਂ ਸੱਤ ਕੋਰੋਨਾ ਦੇ ਮਾਮਲਿਆਂ ਦੀ ਪੁਸ਼ਟੀ, ਪਬਲੀਕ ਪ੍ਰਾਈਵੇਟ ਟਰਾਂਸਪੋਰਟ ਚੱਲਣ ‘ਤੇ ਮਨਾਹੀ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਸੂਬੇ ਵਿਚੋਂ ਹੁਣ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਨੇ ਆਪਣਾ ਰੰਗ ਵਿਖਾਉਣਾ ਸ਼ੁਰੂ ਕਰ ਦਿੱਤਾ ਹੈ। ਕੋਰੋਨਾ ਵਾਇਰਸ ਦੇ ਸੂਬੇ ਵਿਚੋਂ ਹੁਣ ਤੱਕ ਸੱਤ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ ਇਕ ਵਿਅਕਤੀ ਨੇ ਆਪਣੀ ਜਾਨ ਵੀ ਗਵਾਈ ਹੈ ਜਿਸ ਦੇ ਚੱਲਦਿਆਂ ਪੰਜਾਬ ਸਰਕਾਰ ਦੇ ਹੁਕਮ ਅਨੁਸਾਰ ਬੀਤੇ ਸ਼ੁੱਕਰਵਾਰ ਰਾਤ 12 ਵਜੇ ਤੋਂ ਪਬਲੀਕ ਅਤੇ ਪ੍ਰਾਈਵੇਟ ਟਰਾਂਸਪੋਰਟ ਦੀ ਅਵਾਜਾਈ ਉੱਤੇ ਰੌਕ ਲੱਗ ਚੁੱਕੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਚਲਾਨ ਕੱਟੇ ਜਾ ਰਹੇ ਹਨ।

 

ਦਰਅਸਲ ਅੱਜ ਹੁਸ਼ਿਆਰਪੁਰ ਵਿਚੋਂ ਇਕ 68 ਸਾਲਾਂ ਬਜ਼ੁਰਗ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਈ ਗਈ ਹੈ। ਇਸ ਤੋਂ ਇਲਾਵਾ ਬੀਤੇ ਦਿਨ ਮੁਹਾਲੀ ਤੋਂ ਚਾਰ ਕੋਰੋਨਾ ਵਾਇਰਸ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇੰਗਲੈਂਡ ਤੋਂ ਵਾਪਸ ਭਾਰਤ ਪਰਤੀ ਇਕ 70 ਸਾਲਾਂ ਬਜ਼ੁਰਗ ਵਿਚ ਕੋਰੋਨਾ ਵਾਇਰਸ ਦੀ ਲਾਗ ਪਾਈ ਗਈ ਸੀ ਜਿਸ ਤੋਂ ਬਾਅਦ ਮੁਹਾਲੀ ‘ਚੋਂ ਹੀ ਤਿੰਨ ਹੋਰ ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ। ਇਸ ਤੋਂ ਪਹਿਲਾਂ ਨਵਾਂਸ਼ਹਿਰ ਵਿਚ ਵੀ ਇਕ ਬਜ਼ੁਰਗ ਦੀ ਕੋਰੋਨਾ ਵਾਇਰਸ ਕਰਕੇ ਮੌਤ ਹੋ ਗਈ ਸੀ ਜਦਕਿ ਅੰਮ੍ਰਿਤਸਰ ਵਿਚ ਕੋਰੋਨਾ ਪੀੜਤ ਇਕ ਮਰੀਜ਼ ਦਾ ਇਲਾਜ ਅਜੇ ਜਾਰੀ ਹੈ।

ਕੋਰੋਨਾ ਵਾਇਰਸ ਨੂੰ ਧਿਆਨ ਵਿਚ ਰੱਖਦੇ ਹੋਏ ਪੰਜਾਬ ਸਰਕਾਰ ਨੇ ਇਕ ਹੁਕਮ ਜਾਰੀ ਕੀਤਾ ਸੀ ਜਿਸ ਅਧੀਨ ਬੀਤੇ ਸ਼ੁੱਕਰਵਾਰ ਰਾਤ 12 ਵਜੇ ਤੋਂ ਬਾਅਦ ਸੂਬੇ ਵਿਚ ਕੋਈ ਵੀ ਪਬਲੀਕ ਅਤੇ ਪ੍ਰਾਈਵੇਟ ਬੱਸ, ਆਟੋ –ਰਿਕਸ਼ਾ ਅਤੇ ਟੈਕਸੀ ਆਦਿ ਨਹੀਂ ਚੱਲੇਗੀ ਜੋਂ ਕਿ ਕੱਲ ਰਾਤ 12 ਵਜੇ ਤੋਂ ਬਾਅਦ ਲਾਗੂ ਹੋ ਚੁੱਕਿਆ ਹੈ। ਸੀਐਮ ਸਿਟੀ ਪਟਿਆਲਾ ਵਿਚ ਤਾਂ ਇਸ ਹੁਕਮ ਦੀ ਉਲੰਘਣਾ ਕਰਨ ਵਾਲੇ ਆਟੋ-ਰਿਕਸ਼ਾ ਦੇ ਧਾਰਾ 188 ਅਧੀਨ ਚਲਾਨ ਵੀ ਕੀਤੇ ਗਏ ਹਨ। ਪੰਜਾਬ ਸਰਕਾਰ ਨੇ ਅੱਠਵੀ,ਦਸਵੀ ਅਤੇ ਬਾਰਵੀਂ ਦੇ ਬੋਰਡ ਦੀਆਂ ਪ੍ਰੀਖਿਆਵਾਂ 31 ਮਾਰਚ ਤੱਕ ਮੁਤੱਲਵੀ ਕਰ ਦਿੱਤੀਆਂ ਹਨ ਅਤੇ ਅਪ੍ਰੈਲ ਲਈ ਨਵੀਂ ਡੇਟਸ਼ੀਟ ਜਾਰੀ ਕਰ ਦਿੱਤੀ ਹੈ।

Leave a Reply

Your email address will not be published. Required fields are marked *