ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਨੇ ਚੀਨ ਤੋਂ ਸ਼ੁਰੂ ਹੋ ਕੇ ਦੁਨੀਆ ਭਰ ਦੇ ਦੇਸ਼ਾਂ ਸਮੇਤ ਭਾਰਤ ਵਿਚ ਵੀ ਆਪਣੇ ਪੈਰ ਜਮਾ ਲਏ ਹਨ। ਪੂਰੇ ਦੇਸ਼ ਵਿੱਚੋਂ 298 ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਿਕ 5 ਮੌਤ ਦੇ ਮਾਮਲੇ ਸਾਹਮਣੇ ਆ ਚੁੱਕੇ ਹਨ ਜਿਸ ਨੂੰ ਲੈ ਕੇ ਹੁਣ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਆਪਣੀ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਹੈ ਕਿ ਕੋਰੋਨਾ ਵਾਇਰਸ ਨੇ ਅਰਥਵਿਵਸਥਾ ਉੱਤੇ ਵੱਡਾ ਹਮਲਾ ਕੀਤਾ ਹੈ ਜਿਸ ਕਰਕੇ ਤਾੜੀ ਵਜਾਉਣ ਨਾਲ ਕੁੱਝ ਨਹੀਂ ਹੋਣਾ ਅਤੇ ਸਰਕਾਰ ਨੂੰ ਇਕ ਵੱਡੇ ਆਰਥਿਕ ਪੈਕੇਜ ਦੇਣਾ ਚਾਹੀਦਾ ਹੈ।
कोरोनावायरस हमारी नाज़ुक अर्थव्यवस्था पर एक कड़ा प्रहार है।
छोटे, मध्यम व्यवसायी और दिहाड़ी मजदूर इससे सबसे ज्यादा प्रभावित हैं। ताली बजाने से उन्हें मदद नहीं मिलेगी। आज नकद मदद, टैक्स ब्रेक और कर्ज अदायगी पर रोक जैसे एक बड़े आर्थिक पैकेज की जरुरत है।
तुरतं कदम उठाये!— Rahul Gandhi (@RahulGandhi) March 21, 2020
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਟਵੀਟ ਕਰਦੇ ਹੋਏ ਕਿਹਾ ਕਿ ਕੋਰੋਨਾ ਵਾਇਰਸ ਸਾਡੀ ਨਾਜੁਕ ਅਰਥਵਿਵਸਥਾ ਉੱਤੇ ਇਕ ਵੱਡਾ ਹਮਲਾ ਹੈ। ਛੋਟੇ, ਮਧਿਅਮ ਕਾਰੋਬਾਰੀ ਅਤੇ ਦਿਹਾੜੀ ਮਜ਼ਦੂਰ ਇਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹਨ। ਤਾੜੀ ਵਜਾਉਣ ਨਾਲ ਉਨ੍ਹਾਂ ਨੂੰ ਮਦਦ ਨਹੀਂ ਮਿਲੇਗੀ ਅੱਜ ਨਕਦੀ ਮਦਦ, ਟੈਕਸ ਬ੍ਰੇਕ ਅਤੇ ਕਰਜ ਅਦਾਇਗੀ ਉੱਤੇ ਰੌਕ ਵਰਗੇ ਇਕ ਵੱਡੇ ਆਰਥਿਕ ਪੈਕੇਜ ਦੀ ਜਰੂਰਤ ਹੈ। ਤੁਰੰਤ ਕਦਮ ਉਠਾਉਣੇ ਚਾਹੀਦੇ ਹਨ!
ਦਰਅਸਲ ਰਾਹੁਲ ਗਾਂਧੀ ਨੇ ਪੀਐਮ ਮੋਦੀ ਦੀ ਉਸ ਅਪੀਲ ਉੱਤੇ ਆਪਣਾ ਤੰਜ ਕਸਿਆ ਹੈ ਜਿਸ ਵਿਚ ਪ੍ਰਧਾਨ ਮੰਤਰੀ ਮੋਦੀ ਨੇ 22 ਮਾਰਚ ਨੂੰ ਲੱਗਣ ਵਾਲੇ ਜਨਤਾ ਕਰਫਿਊ ਵਾਲੇ ਦਿਨ ਲੋਕਾਂ ਨੂੰ ਥਾਲੀ ਵਜਾ ਕੇ ਕੋਰੋਨਾ ਵਾਇਰਸ ਨਾਲ ਨਜਿੱਠਣ ਲਈ ਮਦਦ ਕਰਨ ਕਰ ਰਹੇ ਲੋਕਾਂ ਨੂੰ ਸਨਮਾਨ ਦੇਣ ਦੀ ਗੱਲ ਕਹੀ ਸੀ।
