ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 400 ਤੋਂ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਭਾਰਤ ਵਿਚ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਕੇਸ 400 ਦਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ ਭਾਰਤ ਵਿਚ ਲਗਾਤਾਰ ਵੱਧਦੀ ਜਾ ਰਹੀ ਹੈ। ਅੱਜ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ ਕੇਸ 400 ਦਾ ਅੰਕੜਾ ਪਾਰ ਕਰ ਚੁੱਕੇ ਹਨ ਜਦਕਿ ਸੱਤ ਲੋਕਾਂ ਨੇ ਕੋਰੋਨਾ ਵਾਇਰਸ ਕਰਕੇ ਆਪਣੀ ਜਾਨ ਗਵਾ ਲਈ ਹੈ। ਦੱਸ ਦਈਏ ਕਿ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਦੇਸ਼ ਦੇ 13 ਸੂਬੇ ਲਾਕਡਾਊਨ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਹੁਣ ਤੱਕ ਪੂਰੇ ਦੇਸ਼ ਵਿੱਚੋਂ ਕੋਰੋਨਾ ਵਾਇਰਸ ਦੇ 415 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ। ਮਹਾਰਾਸ਼ਟਰ ਅਤੇ ਯੂਪੀ ਤੋਂ ਨਵੇਂ ਕੇਸ ਸਾਹਮਣੇ ਆਏ ਹਨ। ਜਦਕਿ 7 ਲੋਕਾਂ ਨੇ ਆਪਣੀ ਜਾਨ ਵੀ ਗਵਾਈ ਹੈ। ਮਹਾਰਾਸ਼ਟਰ ਵਿਚ ਦੋ, ਕਰਨਾਟਕ, ਪੰਜਾਬ, ਦਿੱਲੀ, ਬਿਹਾਰ, ਗੁਜਰਾਤ ਵਿਚ ਇਕ-ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ 13 ਰਾਜਾਂ ਦੀਆਂ ਸਰਕਾਰਾਂ ਨੇ ਆਪਣੇ-ਆਪਣੇ ਸੂਬਿਆਂ ਨੂੰ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਹੈ।

ਲਾਕਡਾਊਨ ਦੌਰਾਨ ਕੇਵਲ ਐਮਰਜੈਂਸੀ ਅਤੇ ਲੋੜੀਂਦੀ ਸੇਵਾਵਾਂ ਹੀ ਜਾਰੀ ਰੱਖਣ ਦੀ ਆਗਿਆ ਦਿੱਤੀ ਗਈ ਹੈ ਬਾਕੀ ਗੈਰ-ਜਰੂਰੀ ਸੇਵਾਵਾਂ ਉੱਤੇ ਪਾਬੰਦੀ ਲਗਾਉਣ ਦੇ ਹੁਕਮ ਦਿੱਤੇ ਗਏ ਹਨ। ਉੱਥੇ ਹੀ ਪੀਐਮ ਮੋਦੀ ਨੇ ਵੀ ਜਨਤਾ ਨੂੰ ਲਾਕਡਾਊਨ ਨੂੰ ਗੰਭੀਰਤਾ ਨਾਲ ਲੈਣ ਦੀ ਅਪੀਲ ਕੀਤੀ ਹੈ ਅਤੇ ਸੂਬੇ ਦੀਆਂ ਸਰਕਾਰਾਂ ਨੂੰ ਨਿਯਮਾਂ ਅਤੇ ਕਾਨੂੰਨ ਦੀ ਪਾਲਣਾ ਕਰਵਾਉਣ ਲਈ ਕਿਹਾ ਹੈ। ਉੱਥੇ ਹੀ ਕੇਂਦਰ ਸਰਕਾਰ ਨੇ ਇਕ ਹੁਕਮ ਵੀ ਜਾਰੀ ਕੀਤਾ ਹੈ ਜਿਸ ਵਿਚ ਕਿਹਾ ਗਿਆ ਹੈ ਕਿ ਜਿਹੜਾ ਵੀ ਲਾਕਡਾਊਨ ਦੌਰਾਨ ਨਿਯਮਾ ਦੀ ਪਾਲਣਾ ਨਹੀਂ ਕਰਦਾ ਹੈ ਉਸ ਉੱਤੇ ਕਾਨੂੰਨੀ ਕਾਰਵਾਈ ਕੀਤੀ ਜਾ ਸਕਦੀ ਹੈ।  ਦੱਸ ਦਈਏ ਕਿ 31 ਮਾਰਚ ਤੱਕ ਰੇਲ ਸੇਵਾ ਉੱਤੇ ਰੋਕ ਲਗਾਉਣ ਅਤੇ ਮੈਟਰੋ ਨੂੰ ਵੀ ਬੰਦ ਰੱਖਣ ਦੇ ਹੁਕਮ ਦਿੱਤੇ ਗਏ ਹਨ। ਹਾਲਾਂਕਿ ਮਾਲ ਗੱਡੀਆਂ ਨੂੰ ਚਲਾਉਣ ਦੀ ਆਗਿਆ ਦਿੱਤੀ ਗਈ ਹੈ।

Leave a Reply

Your email address will not be published. Required fields are marked *