ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਦੇ ਜਾ ਰਹੇ ਹਨ। ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਮਹਾਰਾਸ਼ਟਰ ਹੋਇਆ ਹੈ ਇੱਥੇ 80 ਤੋਂ ਵੱਧ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਜਿਸ ਤੋਂ ਬਾਅਦ ਮਹਾਰਾਸ਼ਟਰ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾਉਣ ਦਾ ਫ਼ੈਸਲਾ ਕੀਤਾ ਹੈ। ਕਰਫਿਊ ਲਗਾਉਣ ਵਾਲਾ ਮਹਾਰਾਸ਼ਟਰ ਦੇਸ਼ ਦੇ ਦੂਜਾ ਸੂਬਾ ਬਣ ਚੁੱਕਿਆ ਹੈ। ਇਸ ਤੋਂ ਪਹਿਲਾਂ ਪੰਜਾਬ ਵਿਚ ਕੋਰੋਨਾ ਦੇ ਕਹਿਰ ਨੂੰ ਵੇਖਦੇ ਹੋਏ ਕਰਫਿਊ ਲਗਾਇਆ ਗਿਆ ਹੈ।
Today I am compelled to announce a statewide curfew. People were not listening and we are compelled: Maharashtra CM Uddhav Thackeray #CoronavirusPandemic pic.twitter.com/BkVJ23qOOb
— ANI (@ANI) March 23, 2020
ਮਹਾਰਾਸ਼ਟਰ ਦੇ ਸੀਐਮ ਉੱਧਵ ਠਾਕਰੇ ਨੇ ਸੂਬੇ ਵਿਚ ਕਰਫਿਊ ਲਗਾਉਣ ਦੇ ਹੁਕਮ ਦਿੱਤੇ ਹਨ ਜਿਸ ਤੋਂ ਬਾਅਦ ਸੂਬੇ ਦੀਆਂ ਸਾਰੀਆਂ ਸੀਮਾਵਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਧਾਰਮਿਕ ਸਥਾਨ ਬੰਦ ਕਰ ਦਿੱਤੇ ਗਏ ਹਨ। ਧਾਰਾ 144 ਲਾਗੂ ਕਰ ਦਿੱਤੀ ਗਈ ਹੈ। ਸੀਐਮ ਠਾਕਰੇ ਨੇ ਕਿਹਾ ਕਿ ਲੋਕ ਮੰਨ ਨਹੀਂ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਮਜ਼ਬੂਰਨ ਸੂਬੇ ਵਿਚ ਕਰਫਿਊ ਲਗਾਉਣ ਪੈ ਰਿਹਾ ਹੈ। ਹਾਲਾਂਕਿ ਕਰਫਿਊ ਦੌਰਾਨ ਪਰਚੂਨ, ਮੈਡੀਕਲ ਅਤੇ ਫੂਡ ਸਟੋਰ ਖੁਲ੍ਹੇ ਰਹਿਣਗੇ। ਮਹਾਰਾਸ਼ਟਰ ਸਰਕਾਰ ਨੇ ਇਸ ਤੋਂ ਪਹਿਲਾਂ ਸੂਬੇ ਦੇ ਚਾਰ ਸ਼ਹਿਰ ਮੁੰਬਈ, ਪਿੰਪਰੀ, ਨਾਗਪੁਰ ਅਤੇ ਪੁਣੇ ਨੂੰ ਲਾਕਡਾਊਨ ਕਰਨ ਦਾ ਫੈਸਲਾ ਕੀਤਾ ਸੀ ਪਰ ਹੁਣ ਪੂਰੇ ਸੂਬੇ ਵਿਚ ਹੀ ਕਰਫਿਊ ਲਗਾ ਦਿੱਤਾ ਗਿਆ ਹੈ।
ਦੱਸ ਦਈਏ ਕਿ ਮਹਾਰਾਸ਼ਟਰ ਕੋਰੋਨਾ ਵਾਇਰਸ ਨਾਲ ਸੱਭ ਤੋਂ ਜਿਆਦਾ ਪ੍ਰਭਾਵਿਤ ਹੋਇਆ ਹੈ ਪੂਰੇ ਸੂਬੇ ਵਿਚ 80 ਤੋਂ ਵੱਧ ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ ਜਦਕਿ 3 ਮੌਤਾਂ ਵੀ ਹੋਈਆਂ ਹਨ।ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਸਰਕਾਰ ਨੇ ਸੂਬੇ ਵਿਚ ਕਰਫਿਊ ਲਗਾ ਦਿੱਤਾ ਹੈ ਜੋ ਕਿ ਅਗਲੇ ਹੁਕਮਾਂ ਤੱਕ ਇਸੇ ਤਰ੍ਹਾ ਜਾਰੀ ਰਹੇਗਾ।ਇਸ ਦੌਰਾਨ ਐਮਰਜੈਂਸੀ ਸੇਵਾਵਾਂ ਨੂੰ ਛੱਡ ਕੇ ਕਿਸੇ ਵੀ ਤਰ੍ਹਾ ਦੀ ਰਿਆਇਤ ਦੇਣ ਉੱਤੇ ਰੌਕ ਲਗਾਈ ਗਈ ਹੈ।

