ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ 700 ਤੋਂ ਪਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਭਰ ਵਿਚੋਂ ਹਰ ਦਿਨ ਇਸ ਮਹਾਮਾਰੀ ਦੇ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਭਾਰਤ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਗਿਣਤੀ ‘ਚ ਲਗਾਤਾਰ ਵਾਧਾ ਹੋ ਰਿਹਾ ਹੈ। ਦੇਸ਼ ਭਰ ਵਿਚੋਂ ਹਰ ਦਿਨ ਇਸ ਮਹਾਮਾਰੀ ਦੇ ਨਵੇਂ ਮਾਮਲਿਆਂ ਦੀ ਪੁਸ਼ਟੀ ਹੋ ਰਹੀ ਹੈ। ਅੱਜ ਖਬਰ ਲਿਖੇ ਜਾਣ ਤੱਕ ਕੋਰੋਨਾ ਦੇ ਕੁੱਲ ਕੇਸ  ਪੂਰੇ ਦੇਸ਼ ਵਿਚੋਂ 724 ਹੋ ਚੁੱਕੇ ਹਨ ਜਦਕਿ ਮੌਤਾਂ ਦਾ ਅੰਕੜਾ ਵੱਧ ਕੇ 17 ਹੋ ਚੁੱਕਿਆ ਹੈ। ਕੋਰੋਨਾ ਦੇ ਮੱਦੇਨਜ਼ਰ ਪਹਿਲਾਂ ਹੀ ਪੂਰੇ ਦੇਸ਼ ਵਿਚ ਲਾਕਡਾਊਨ ਕੀਤਾ ਗਿਆ ਹੈ।

ਭਾਰਤ ਵਿਚ ਹੁਣ ਸੱਭ ਤੋਂ ਜਿਆਦਾ ਕੋਰੋਨਾ ਦੇ ਮਾਮਲੇ ਕੇਰਲਾ ਤੋਂ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਕ ਇੱਥੇ 137 ਲੋਕ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਹਨ।ਦੱਸ ਦਈਏ ਕਿ ਦੇਸ਼ ਵਿਚ ਸੱਭ ਤੋਂ ਪਹਿਲਾਂ ਕੋਰੋਨਾ ਵਾਇਰਸ ਦਾ ਮਾਮਲਾ ਵੀ ਕੇਰਲਾ ਤੋਂ ਹੀ ਸਾਹਮਣੇ ਆਇਆ ਸੀ। ਜਦਕਿ ਦੂਜੇ ਨੰਬਰ ਉੱਤੇ ਮਹਾਰਾਸ਼ਟਰ ਹੈ ਉੱਥੇ ਵੀ 125 ਕੋਰੋਨਾ ਦੇ ਕੇਸਾਂ ਦੀ ਪੁਸ਼ਟੀ ਹੋ ਚੁੱਕੀ ਹੈ। ਉੱਥੇ ਹੀ ਜੇਕਰ ਕੋਰੋਨਾ ਨਾਲ ਹੋਈਆਂ ਮੌਤਾਂ ਦੀ ਗੱਲ ਕੀਤੀ ਜਾਵੇ ਤਾਂ ਪੂਰੇ ਦੇਸ਼ ਵਿਚੋਂ 17 ਕੋਰੋਨਾ ਪੀੜਤ ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਗੁਜਰਾਤ ਅਤੇ ਮਹਾਰਾਸ਼ਟਰ ਵਿਚ ਤਿੰਨ-ਤਿੰਨ ਮੌਤਾਂ, ਕਰਨਾਟਕ ਵਿਚ ਦੋ, ਰਾਜਸਥਾਨ, ਮੱਧ ਪ੍ਰਦੇਸ਼, ਜੰਮੂ ਕਸ਼ਮੀਰ, ਹਿਮਾਚਲ ਪ੍ਰਦੇਸ਼, ਪੱਛਮੀ ਬੰਗਾਲ, ਦਿੱਲੀ, ਪੰਜਾਬ, ਬਿਹਾਰ, ਤਾਮਿਲਨਾਡੂ ਵਿਚ ਇਕ-ਇਕ ਮੌਤ ਹੋਈ ਹੈ।

ਦੱਸ ਦਈਏ ਕਿ ਕੋਰੋਨਾ ਵਾਇਰਸ ਦੇ ਕਹਿਰ ਨੂੰ ਵੇਖਦੇ ਹੋਏ ਪਹਿਲਾਂ ਹੀ ਪੂਰੇ ਦੇਸ਼ ਵਿਚ 21 ਦਿਨਾਂ ਲਈ ਲਾਕਡਾਊਨ ਕੀਤਾ ਗਿਆ ਹੈ ਅਤੇ ਹੁਣ ਸੂਚਨਾ ਅਤੇ ਪ੍ਰਸਾਰਨ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਐਲਾਨ ਕੀਤਾ ਹੈ ਕਿ ਜਨਤਾ ਦੀ ਮੰਗ ਉੱਤੇ ਭਲਕੇ ਸ਼ਨਿਵਾਰ ਤੋਂ ਟੀਵੀ ਉੱਤੇ ਰਾਮਾਇਣ ਦਾ ਪ੍ਰਸਾਰਨ ਮੁੜ ਤੋਂ ਸ਼ੁਰੂ ਕੀਤਾ ਜਾਵੇਗਾ ਜਿਸ ਦਾ ਪਹਿਲਾ ਐਪੀਸੋਡ ਸਵੇਰੇ 9 ਵਜੇ ਤੋਂ 10 ਵਜੇ ਤੱਕ ਅਤੇ ਰਾਤ ਨੂੰ ਵੀ 9 ਤੋਂ 10 ਵਜੇ ਤੱਕ ਚੱਲੇਗਾ।

Leave a Reply

Your email address will not be published. Required fields are marked *