ਪੰਜਾਬ ‘ਚ ਕੋਰੋਨਾ ਦਾ ਇਕ ਹੋਰ ਕੇਸ ਆਇਆ ਸਾਹਮਣੇ, ਕੋਰੋਨਾ ਪੀੜਤ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਦਾ ਦੇਹਾਂਤ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਆਪਣੇ ਅਸਲੀ ਰੰਗ ਵਿਖਾਉਣੇ ਸ਼ੁਰੂ ਕਰ ਚੁੱਕਿਆ ਹੈ। ਸੂਬੇ ਭਰ ਵਿਚੋਂ ਰੋਜ਼ਾਨਾ ਕੋਰੋਨਾ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:– ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਆਪਣੇ ਅਸਲੀ ਰੰਗ ਵਿਖਾਉਣੇ ਸ਼ੁਰੂ ਕਰ ਚੁੱਕਿਆ ਹੈ। ਸੂਬੇ ਭਰ ਵਿਚੋਂ ਰੋਜ਼ਾਨਾ ਕੋਰੋਨਾ ਵਾਇਰਸ ਦੇ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ। ਅੱਜ ਹੁਸ਼ਿਆਰਪੁਰ ਵਿਚ ਕੋਰੋਨਾ ਵਾਇਰਸ ਦੇ ਇਕ ਹੋਰ ਕੇਸ ਦੀ ਪੁਸ਼ਟੀ ਹੋਈ ਹੈ ਜਦਕਿ ਕੋਰੋਨਾ ਪੀੜਤ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਖਾਲਸਾ ਦਾ ਅੱਜ ਦੇਹਾਂਤ ਹੋ ਗਿਆ ਹੈ।

ਜਾਣਕਾਰੀ ਅਨੁਸਾਰ ਹੁਸ਼ਿਆਰਪੁਰ ਦੇ ਅਧੀਨ ਪੈਂਦੇ ਗੜ੍ਹਸ਼ੰਕਰ ਦੇ ਪਿੰਡ ਪੈਂਸਰਾ ਦੇ ਇਕ ਵਿਅਕਤੀ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਕੋਰੋਨਾ ਪੀੜਤ ਮਰੀਜ਼ ਦੀਆਂ ਭੈਣਾਂ ਅਤੇ ਬੇਟੀਆਂ ਇੰਗਲੈਂਡ ਤੋਂ ਭਾਰਤ ਵਾਪਸ ਪਰਤੀਆਂ ਸਨ। ਪੀੜਤ ਦੀ ਰਿਪੋਰਟ ਪਾਜ਼ੀਟਿਵ ਆਉਣ ਤੇ ਪੂਰਾ ਪੈਂਸਰਾ ਪਿੰਡ ਸੀਲ ਕਰ ਦਿੱਤਾ ਗਿਆ ਹੈ। ਕੋਰੋਨਾ ਦੇ ਇਸ ਨਵੇਂ ਕੇਸ ਨੂੰ ਮਿਲਾ ਕੇ ਪੰਜਾਬ ਵਿਚ ਕੁੱਲ ਕੇਸਾਂ ਦੀ ਸੰਖਿਆ ਵੱਧ ਕੇ 47 ਹੋ ਚੁੱਕੀ ਹੈ। ਉੱਥੇ ਹੀ ਅੱਜ ਦਰਬਾਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਨਿਰਮਲ ਸਿੰਘ ਜੋ ਕਿ ਕੋਰੋਨਾ ਵਾਇਰਸ ਨਾਲ ਪੀੜਤ ਸਨ ਉਨ੍ਹਾਂ ਨੇ ਅੱਜ ਤੜਕ ਸਵੇਰ ਆਖਰੀ ਸਾਂਹ ਲਏ ਹਨ। ਦਰਅਸਲ ਭਾਈ ਨਿਰਮਲ ਸਿੰਘ ਜੀ ਦੀ ਬੀਤੇ ਦਿਨ ਹੀ ਜਾਂਚ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਆਈ ਸੀ ਅਤੇ ਉਨ੍ਹਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ ਜਿੱਥੇ ਉਨ੍ਹਾਂ ਦਾ ਅੱਜ ਦੇਹਾਂਤ ਹੋ ਗਿਆ ਹੈ।

ਨਿਰਮਲ ਸਿੰਘ ਦੇ ਦੇਹਾਂਤ ਉੱਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਵੀ ਦੁੱਖ ਪ੍ਰਗਟ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਅਕਾਲ ਚਲਾਨਾ ਕਰ ਜਾਣ ‘ਤੇ ਸਿੱਖ ਕੌਮ ਨੂੰ ਵੱਡਾ ਘਾਟਾ ਪਿਆ ਹੈ। ਲੌਗੌਵਾਨ ਨੇ ਅੱਗੇ ਕਿਹਾ ਕਿ ਉਹ ਪ੍ਰਮਾਤਮਾ ਅੱਗੇ ਉਨ੍ਹਾਂ ਦੀ ਆਤਮਾਂ ਨੂੰ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਦੀ ਅਰਦਾਸ ਕਰਦੇ ਹਨ। ਦੱਸ ਦਈਏ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਨਾਲ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 5 ਹੋ ਚੁੱਕੀ ਹੈ।

 

Leave a Reply

Your email address will not be published. Required fields are marked *