ਚੀਨ ਤੋਂ ਬਾਅਦ ਕੋਰੋਨਾ ਵਾਇਰਸ ਨੇ ਇਟਲੀ, ਸਪੇਨ ਅਤੇ ਅਮਰੀਕਾ ਵਿਚ ਮਚਾਈ ਹੋਈ ਹੈ ਹਾਹਾਕਾਰ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ 9…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਚੀਨ ਦੇ ਵੁਹਾਨ ਸ਼ਹਿਰ ਤੋਂ ਸ਼ੁਰੂ ਹੋਏ ਕੋਰੋਨਾ ਵਾਇਰਸ ਨੇ ਪੂਰੀ ਦੁਨੀਆ ਵਿਚ ਆਪਣਾ ਕਹਿਰ ਮਚਾਇਆ ਹੋਇਆ ਹੈ। ਵਿਸ਼ਵ ਭਰ ਦੇ 9 ਲੱਖ ਤੋਂ ਜਿਆਦਾ ਲੋਕ ਕੋਰੋਨਾ ਦੀ ਚਪੇਟ ਵਿਚ ਆ ਚੁੱਕੇ ਹਨ ਜਦਕਿ 47 ਹਜਾਰ ਤੋਂ ਵੱਧ ਜਾਨਾਂ ਜਾ ਚੁੱਕੀਆਂ ਹਨ। ਯੂਰੋਪ ਦੇ ਦੇਸ਼ ਇਟਲੀ, ਸਪੇਨ ਤੋਂ ਇਲਾਵਾ ਸੁਪਰ ਪਾਵਰ ਅਮਰੀਕਾ ਵਿਚ ਕੋਰੋਨਾ ਵਾਇਰਸ ਨੇ ਸੱਭ ਤੋਂ ਜਿਆਦਾ ਤਬਾਹੀ ਮਚਾਈ ਹੋਈ ਹੈ।

coronavirus

ਵਰਲਡਓ ਮੀਟਰ ਅਨੁਸਾਰ ਦੁਨੀਆ ਭਰ ਵਿਚ ਕੋਰੋਨਾ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ 937,117 ਹੋ ਚੁੱਕੀ ਹੈ ਜਦਕਿ 47,266 ਮੌਤਾਂ ਹੋ ਚੁੱਕੀਆਂ ਹਨ। ਇਟਲੀ ਵਿਚ ਕੋਰੋਨਾ ਵਾਇਰਸ ਨਾਲ ਪੀੜਤ ਮਰੀਜ਼ਾਂ ਦੀ ਸੰਖਿਆ 110,574 ਤੱਕ ਪਹੁੰਚ ਗਈ ਹੈ ਜਦਕਿ ਮਰਨ ਵਾਲਿਆਂ ਦਾ ਆਂਕੜਾ ਵੱਧ ਕੇ 13 ਹਜ਼ਾਰ ਹੋ ਚੁੱਕਿਆ ਹੈ। ਪਿਛਲੇ 24 ਘੰਟਿਆਂ ਦੌਰਾਨ ਹੀ ਇਟਲੀ ਵਿਚ 700 ਤੋਂ ਜਿਆਦਾ ਕੋਰੋਨਾ ਪੀੜਤ ਆਪਣੀ ਜਾਨ ਗਵਾ ਚੁੱਕੇ ਹਨ। ਉੱਥੇ ਹੀ ਸਪੇਨ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 9,387 ਹੋ ਗਈ ਹੈ ਜਦਕਿ ਕੁੱਲ ਕੇਸਾਂ ਦੀ ਆਂਕੜਾ 104,118 ਹੋ ਗਿਆ ਹੈ। ਦੁਨੀਆ ਦਾ ਸੱਭ ਤੋਂ ਸ਼ਕਤੀਸ਼ਾਲੀ ਦੇਸ਼ ਅਖਵਾਉਣ ਵਾਲਾ ਸੁਪਰ ਪਾਵਰ ਅਮਰੀਕਾ ਕੋਰੋਨਾ ਵਾਇਰਸ ਦੀ ਮਹਾਮਾਰੀ ਦਾ ਸੱਭ ਤੋਂ ਜਿਆਦਾ ਸ਼ਿਕਾਰ ਹੋਇਆ ਹੈ। ਸੰਯੁਕਤ ਰਾਜ ਅਮਰੀਕਾ ਵਿਚ ਕੋਰੋਨਾ ਪੀੜਤ ਮਰੀਜ਼ਾਂ ਦੀ ਗਿਣਤੀ 2 ਲੱਖ ਨੂੰ ਵੀ ਪਾਰ ਕਰ ਗਈ ਹੈ। ਉੱਥੇ ਹੁਣ ਤੱਕ ਕੋਰੋਨਾ ਦੇ ਕੁੱਲ 215,344 ਮਾਮਲੇ ਸਾਹਮਣੇ ਆ ਚੁੱਕੇ ਹਨ ਜਦਕਿ 5,112 ਲੋਕਾਂ ਦੀ ਜਾਨ ਵੀ ਜਾ ਚੁੱਕੀ ਹੈ। ਗੱਲ ਜੇਕਰ ਚੀਨ ਦੀ ਕੀਤੀ ਜਾਵੇ ਤਾਂ ਉੱਥੇ ਕੋਰੋਨਾ ਦੇ ਕੁੱਲ ਕੇਸਾਂ ਦੀ ਸੰਖਿਆ 81,554 ਹੋ ਗਈ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 3,312 ਹੈ।

Leave a Reply

Your email address will not be published. Required fields are marked *