ਪੰਜਾਬ ਵਿਚੋਂ ਕੋਰੋਨਾ ਦੇ ਦੋ ਹੋਰ ਮਾਮਲੇ ਆਏ ਸਾਹਮਣੇ

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸੂਬੇ ਵਿਚੋਂ ਅੱਜ ਹੋਰ ਦੋ ਮਾਮਲਿਆਂ ਦੀ ਪੁਸ਼ਟੀ…

ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:–ਪੂਰੇ ਦੇਸ਼ ਸਮੇਤ ਪੰਜਾਬ ਵਿਚ ਵੀ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਸੂਬੇ ਵਿਚੋਂ ਅੱਜ ਹੋਰ ਦੋ ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ ਜਿਸ ਨਾਲ ਪੂਰੇ ਪੰਜਾਬ ਵਿਚੋਂ ਕੋਰੋਨਾ ਦੇ ਕੇਸਾਂ ਦੀ ਗਿਣਤੀ ਵੱਧ ਕੇ 67 ਤੱਕ ਪਹੁੰਚ ਗਈ ਹੈ। ਜਦਕਿ ਹੁਣ ਤੱਕ ਪੰਜ ਕੋਰੋਨਾ ਪੀੜਤ ਮਰੀਜ਼ ਆਪਣੀ ਜਾਨ ਵੀ ਗਵਾ ਚੁੱਕੇ ਹਨ।

Australian case of coronavirus confirmed | Daily Examiner

ਜਾਣਕਾਰੀ ਅਨੁਸਾਰ ਅੱਜ ਪਹਿਲਾ ਮਾਮਲਾ ਮੁਹਾਲੀ ਜਿਲ੍ਹੇ ਦੇ ਅਧੀਨ ਪੈਂਦੇ ਹਲਕਾ ਡੇਰਾਬਸੀ ਤੋਂ ਸਾਹਮਣੇ ਆਇਆ ਹੈ ਇੱਥੇ ਇਕ 42 ਸਾਲਾਂ ਵਿਅਕਤੀ ਵਿਚ ਕੋਰੋਨਾ ਵਾਇਰਸ ਦੀ ਪੁਸ਼ਟੀ ਹੋਈ ਹੈ ਜਿਸ ਤੋਂ ਬਾਅਦ ਪ੍ਰਸ਼ਾਸਨ ਨੇ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਹੈ। ਉੱਥੇ ਹੀ ਦੂਜਾ ਮਾਮਲਾ ਬਰਨਾਲਾ ਜਿਲ੍ਹੇ ਤੋਂ ਸਾਹਮਣੇ ਆਇਆ ਹੈ ਇੱਥੇ ਵੀ ਇਕ 42 ਸਾਲਾਂ ਔਰਤ ਦੀ ਰਿਪੋਰਟ ਕੋਰੋਨਾ ਵਾਇਰਸ ਨਾਲ ਪਾਜ਼ੀਟਿਵ ਪਾਈ ਗਈ ਹੈ ਜਿਸ ਤੋਂ ਬਾਅਦ ਮਹਿਲਾ ਨੂੰ ਆਈਸੋਲੇਟ ਕਰ ਪੂਰਾ ਏਰੀਆ ਸੀਲ ਕਰ ਦਿੱਤਾ ਗਿਆ ਹੈ। ਇਨ੍ਹਾਂ ਦੋ ਮਾਮਲਿਆਂ ਨੂੰ ਮਿਲਾ ਕੇ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਕੇਸਾਂ ਦੀ ਸੰਖਿਆ ਵੱਧ ਕੇ 67 ਹੋ ਚੁੱਕੀ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ 5 ਹੈ। ਉੱਥੇ ਹੀ ਜੇਕਰ ਪੂਰੇ ਦੇਸ਼ ਵਿਚ ਕੋਰੋਨਾ ਦੇ ਮਾਮਲਿਆਂ ਦੀ ਗੱਲ ਕੀਤੀ ਜਾਵੇ ਤਾਂ ਦੇਸ਼ ਭਰ ਵਿਚੋਂ ਹੁਣ ਤੱਕ 3,374 ਕੋਰੋਨਾ ਕੇਸ ਸਾਹਮਣੇ ਆ ਚੁੱਕੇ ਹਨ ਜਿਨ੍ਹਾਂ ਵਿਚੋਂ 267 ਕੋਰੋਨਾ ਮਰੀਜ਼ ਠੀਕ ਹੋਏ ਹਨ ਜਦਕਿ 77 ਕੋਰੋਨਾ ਪੀੜਤਾਂ ਦੀ ਮੌਤ ਹੋ ਚੁੱਕੀ ਹੈ।

Leave a Reply

Your email address will not be published. Required fields are marked *